24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

‘ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਫ਼ਾਜ਼ਿਲਕਾ ਤੋਂ ਧਾਰਮਿਕ ਅਸਥਾਨਾਂ ਲਈ 3 ਬੱਸਾਂ ਰਵਾਨਾ

ਫ਼ਾਜ਼ਿਲਕਾ, 24 ਅਕਤੂਬਰ(ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਫ਼ਾਜ਼ਿਲਕਾ ਹਲਕੇ ਤੋਂ ਸ਼ਰਧਾਲੂਆਂ ਨੂੰ ਪਵਿੱਤਰ ਨਗਰੀ ਅੰਮ੍ਰਿਤਸਰ, ਖਾਟੂ ਸ਼ਿਆਮ ਜੀ ਅਤੇ ਵ੍ਰਿੰਦਾਵਨ ਵਰਗੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਸਾਂ ਰਵਾਨਾ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਫ਼ਾਜ਼ਿਲਕਾ ਤੋਂ ਵਿਸ਼ੇਸ਼ ਤੌਰ ’ਤੇ 3 ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 25-10-2026
ਫ਼ਾਜ਼ਿਲਕਾ, 24 ਅਕਤੂਬਰ(ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਫ਼ਾਜ਼ਿਲਕਾ ਹਲਕੇ ਤੋਂ ਸ਼ਰਧਾਲੂਆਂ ਨੂੰ ਪਵਿੱਤਰ ਨਗਰੀ ਅੰਮ੍ਰਿਤਸਰ, ਖਾਟੂ ਸ਼ਿਆਮ ਜੀ ਅਤੇ ਵ੍ਰਿੰਦਾਵਨ ਵਰਗੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਸਾਂ ਰਵਾਨਾ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਫ਼ਾਜ਼ਿਲਕਾ ਤੋਂ ਵਿਸ਼ੇਸ਼ ਤੌਰ ’ਤੇ 3 ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਵਾਰਡ ਨੰਬਰ 15 ਤੋਂ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਪਤਨੀ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਵਲੋਂ 2 ਬੱਸਾਂ ਨੂੰ ਰਵਾਨਾ ਕੀਤਾ ਗਿਆ ਜਦਕਿ ਬੀਤੀ ਰਾਤ ਵਿਧਾਇਕ ਦੇ ਦਫ਼ਤਰ ਤੋਂ ਵਿਧਾਇਕ ਦੇ ਪਿਤਾ ਖਜਾਨ ਸਿੰਘ ਤੇ ਪੀ.ਏ. ਕੈਪਟਨ ਵਲੋਂ 1 ਬੱਸ ਰਵਾਨਾ ਕੀਤੀ ਗਈ ਸੀ। ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਤੇ ਮੈਡਮ ਖ਼ੁਸ਼ਬੂ ਸਾਵਨਸੁੱਖਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਉਦੇਸ਼ ਆਰਥਿਕ ਤੰਗੀ ਕਾਰਨ ਯਾਤਰਾ ਤੋਂ ਵਾਂਝੇ ਰਹਿਣ ਵਾਲੇ ਲੋਕਾਂ ਨੂੰ ਮੁਫ਼ਤ ਸੁਵਿਧਾਜਨਕ ਦਰਸ਼ਨ ਕਰਵਾਉਣਾ ਹੈ। ਇਸ ਮੌਕੇ ਵੱਖ-ਵੱਖ ਵਾਰਡਾਂ ਦੇ ਕੌਂਸਲਰ ਤੇ ਇੰਚਾਰਜ ਮੌਜੂਦ ਸਨ ਜਦਕਿ ਬਜ਼ੁਰਗ ਤੀਰਥ ਯਾਤਰੀਆਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਪਬਲਿਕ ਇੰਟਰਨੈਸ਼ਨਲ ਸਕੂਲ ’ਚ ‘ਸਪੈੱਲ ਬੀ’ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਆਧਾਰਸ਼ਿਲਾ ਸਕੂਲ ਅਬੋਹਰ ਦੇ ਖਿਡਾਰੀਆਂ ਦਾ ਬਲਾਕ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ
Ad Position 24