24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਅਕਾਲੀ ਦਲ ਦੇ ਐੱਸ.ਸੀ. ਵਿੰਗ ਦੀ ਵਿਸ਼ੇਸ਼ ਮੀਟਿੰਗ

ਜਲਾਲਾਬਾਦ, 24 ਅਕਤੂਬਰ (ਜਸਕਰਨ ਸਿੰਘ ਤਨੇਜਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਜਲਾਲਾਬਾਦ ਵਿਖੇ ਐੱਸ. ਸੀ.

Ad Position 21
No active advertisement
ਅਜੀਤ ਡੈਸਕ 25-10-2026
ਜਲਾਲਾਬਾਦ, 24 ਅਕਤੂਬਰ (ਜਸਕਰਨ ਸਿੰਘ ਤਨੇਜਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਜਲਾਲਾਬਾਦ ਵਿਖੇ ਐੱਸ.ਸੀ. ਵਿੰਗ ਅਤੇ ਹਲਕਾ ਨਿਵਾਸੀਆਂ ਨਾਲ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਤੇ ਰਾਜ ਸਿੰਘ ਡਿੱਬੀਪੁਰਾ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ, ਐੱਸ.ਸੀ. ਵਿੰਗ ਨੂੰ ਮਜ਼ਬੂਤ ਕਰਨ ਤੇ ਆਗਾਮੀ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸਮਾਜ ਦੇ ਵੱਖ-ਵੱਖ ਵਰਗਾਂ ਦੇ ਹਿਤਾਂ ਦੀ ਰਾਖੀ ਅਤੇ ਉਨ੍ਹਾਂ ਦੇ ਮਾਣ-ਸਨਮਾਨ ਲਈ ਕੰਮ ਕਰਦਾ ਰਿਹਾ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਇੱਕਜੁੱਟ ਹੋ ਕੇ ਜਥੇਬੰਦੀ ਦੀ ਮਜ਼ਬੂਤੀ ਲਈ ਕੰਮ ਕਰਨ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਵਰਕਰਾਂ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲਿਆ।
Ad Position 22
No active advertisement
ਪਿਛਲੀ ਖ਼ਬਰ ਸੱਚਖੰਡ ਕਾਨਵੈਂਟ ਸਕੂਲ ’ਚ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਪਲਾਸਟਿਕ ਰੀਸਾਈਕਲਿੰਗ ਪ੍ਰਦਰਸ਼ਨੀ ਕਰਵਾਈ ਅਗਲੀ ਖ਼ਬਰ ਦਿੱਲੀ ਪਬਲਿਕ ਇੰਟਰਨੈਸ਼ਨਲ ਸਕੂਲ ’ਚ ‘ਸਪੈੱਲ ਬੀ’ ਮੁਕਾਬਲਾ ਕਰਵਾਇਆ
Ad Position 24