ਗੁਰਦਿੱਤ ਸਿੰਘ ਗੋਰਾ ਨੂੰ ਬੱਲੂਆਣਾ ਹਲਕੇ ਦਾ ਮੁੱਖ ਸੇਵਾਦਾਰ ਥਾਪਿਆ
ਅਬੋਹਰ, 25 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹਲਕਾ ਪੱਧਰ ’ਤੇ ਹੋਰ ਤੇਜ਼ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਵਲੋਂ ਨੌਜਵਾਨ ਆਗੂ ਗੁਰਦਿੱਤ ਸਿੰਘ ਗੋਰਾ ਨੂੰ ਬੱਲੂਆਣਾ ਵਿਧਾਨ ਸਭਾ ਹਲਕੇ ਦਾ ਮੁੱਖ ਸੇਵਾਦਾਰ ਨਿਯੁਕਤ ਕੀਤਾ ਗਿਆ ਹੈ।
ਅਬੋਹਰ, 25 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹਲਕਾ ਪੱਧਰ ’ਤੇ ਹੋਰ ਤੇਜ਼ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਵਲੋਂ ਨੌਜਵਾਨ ਆਗੂ ਗੁਰਦਿੱਤ ਸਿੰਘ ਗੋਰਾ ਨੂੰ ਬੱਲੂਆਣਾ ਵਿਧਾਨ ਸਭਾ ਹਲਕੇ ਦਾ ਮੁੱਖ ਸੇਵਾਦਾਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਪਾਰਟੀ ਵਲੋਂ ਬੱਲੂਆਣਾ ਹਲਕੇ ਵਿਚ ਆਪਣੀਆਂ ਸਰਗਰਮੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਕਦਮ ਚੁੱਕਿਆ ਗਿਆ ਹੈ। ਨਿਯੁਕਤੀ ਮੌਕੇ ਪਾਰਟੀ ਦੇ ਜ਼ਿਲ੍ਹਾ ਮੁੱਖ ਬੁਲਾਰੇ ਸੁਖਵੰਤ ਸਿੰਘ ਫ਼ੌਜੀ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਘੋਗਾ, ਜਲਾਲਾਬਾਦ ਹਲਕੇ ਦੇ ਇੰਚਾਰਜ ਗੁਰਪ੍ਰੀਤ ਸਿੰਘ ਘੋਗਾ ਅਤੇ ਅਬੋਹਰ ਬਲਾਕ ਪ੍ਰਧਾਨ ਸ਼ੇਰ ਸਿੰਘ ਭੁੱਲਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਕੇਵਲ ਸਿੰਘ, ਗੁਰਮੁਖ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ ਘੋਗਾ, ਗੁਰਪ੍ਰੀਤ ਸਿੰਘ ਕਾਕੂ, ਬਲਕਾਰ ਸਿੰਘ ਮਿਸਤਰੀ, ਰਣਜੀਤ ਸਿੰਘ, ਗੁਰਜੀਤ ਸਿੰਘ ਤੇ ਕੁਲਦੀਪ ਸਿੰਘ ਸਮੇਤ ਹੋਰ ਵਰਕਰ ਵੀ ਹਾਜ਼ਰ ਸਨ।