25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਲੌਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਸਾਲਾਨਾ ਐਥਲੈਟਿਕ ਮੀਟ ਧੂਮ-ਧਾਮ ਨਾਲ ਕਰਵਾਈ

ਜਲਾਲਾਬਾਦ, 25 ਅਕਤੂਬਰ (ਕਰਨ ਚੁਚਰਾ)- ਲੌਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਨਰਸਰੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਾਲਾਨਾ ਐਥਲੈਟਿਕ ਮੀਟ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਤੇ ਆਪਣੀ ਖੇਡ ਪ੍ਰਤਿਭਾ, ਫੁਰਤੀ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 26-10-2026
ਜਲਾਲਾਬਾਦ, 25 ਅਕਤੂਬਰ (ਕਰਨ ਚੁਚਰਾ)- ਲੌਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਨਰਸਰੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਾਲਾਨਾ ਐਥਲੈਟਿਕ ਮੀਟ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਤੇ ਆਪਣੀ ਖੇਡ ਪ੍ਰਤਿਭਾ, ਫੁਰਤੀ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਐਥਲੈਟਿਕ ਮੀਟ ਦੌਰਾਨ 100 ਮੀਟਰ ਦੌੜ, ਹਰਡਲ ਰੇਸ, ਰਿੰਗ ਰੇਸ, ਰੱਸਾਕਸ਼ੀ (ਟੱਗ ਆਫ਼ ਵਾਰ) ਤੇ ਸ਼ਾਟ ਪੁੱਟ ਸਮੇਤ ਕਈ ਦਿਲਚਸਪ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਦਾ ਜੋਸ਼ ਦੇਖਦਿਆਂ ਹੀ ਬਣਦਾ ਸੀ। ਪ੍ਰਿੰਸੀਪਲ ਅਨੁਪ੍ਰੀਤ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਹ ਨਾ ਸਿਰਫ਼ ਸਰੀਰਕ ਤੰਦਰੁਸਤੀ ਵਧਾਉਂਦੀਆਂ ਹਨ, ਸਗੋਂ ਬੱਚਿਆਂ ਵਿਚ ਆਤਮ-ਵਿਸ਼ਵਾਸ, ਟੀਮ ਵਰਕ ਤੇ ਅਨੁਸ਼ਾਸਨ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਬਹਾਦਰ ਖੇੜਾ ਵਿਖੇ ਐਨ.ਡੀ.ਆਰ.ਐਫ.ਟੀਮ ਵਲੋਂ ਆਫ਼ਤ ਪ੍ਰਬੰਧਨ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਓ.ਬੀ.ਸੀ. ਵਿਭਾਗ ਦੇ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਪਰਮਜੀਤ ਸਿੰਘ ਨੂੰ ਰਾਜ ਬਖ਼ਸ਼ ਕੰਬੋਜ ਵਲੋਂ ਵਧਾਈ
Ad Position 24