25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ’ਚ ਚਾਰ ਵਿਅਕਤੀ ਗ੍ਰਿਫ਼ਤਾਰ

ਫਿਰੋਜ਼ਪੁਰ, 25 ਅਕਤੂਬਰ (ਰਾਕੇਸ਼ ਚਾਵਲਾ)- ਫਿਰੋਜ਼ਪੁਰ ਕੈਂਟ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ’ਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 26-10-2026
ਫਿਰੋਜ਼ਪੁਰ, 25 ਅਕਤੂਬਰ (ਰਾਕੇਸ਼ ਚਾਵਲਾ)- ਫਿਰੋਜ਼ਪੁਰ ਕੈਂਟ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ’ਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਤੋਂ ਜਾਣਕਾਰੀ ਅਨੁਸਾਰ ਐੱਸ.ਆਈ. ਜਸਪ੍ਰੀਤ ਕੌਰ ਦੀ ਅਗਵਾਈ ਵਿਚ ਪੁਲਿਸ ਪਾਰਟੀ ਟੀ-ਪੁਆਇੰਟ ਜੈ ਮਾਂ ਨਗਰ ਫਿਰੋਜ਼ਪੁਰ ਕੈਂਟ ਵਿਖੇ ਗਸ਼ਤ ਕਰ ਰਹੀ ਸੀ ਤਾਂ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਗੁਲਸ਼ਨ ਪੁੱਤਰ ਕੁਲਵੰਤ ਵਾਸੀ ਬਸਤੀ ਸ਼ੇਖਾਂ ਵਾਲੀ ਫਿਰੋਜ਼ਪੁਰ ਸ਼ਹਿਰ, ਆਕਾਸ਼ ਪੁੱਤਰ ਬਾਪੀ ਵਾਸੀ ਛੱਤੀ ਗਲੀ ਬਿੱਲਾ ਹਲਵਾਈ ਚੌਕ ਫਿਰੋਜ਼ਪੁਰ ਸ਼ਹਿਰ, ਹਰਪ੍ਰੀਤ ਸਿੰਘ ਉਰਫ਼ ਮੋਨੂੰ ਪੁੱਤਰ ਸੁਖਵਿੰਦਰ ਸਿੰਘ ਵਾਸੀ ਝੋਕ ਹਰੀਹਰ ਹਾਲ ਵਾਸੀ ਹਾਊਸਿੰਗ ਬੋਰਡ ਕਾਲੋਨੀ, ਫਿਰੋਜ਼ਪੁਰ ਸ਼ਹਿਰ ਤੇ ਰਾਜਦੀਪ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਸੁਖਦੇਵ ਨਗਰ ਫਿਰੋਜ਼ਪੁਰ ਸ਼ਹਿਰ ਇੰਦਰਾ ਕਾਲੋਨੀ ਵਿਖੇ ਖੰਡਰ ਕੁਆਰਟਰਾਂ ਨੇੜੇ ਬੈਠ ਕੇ ਕਥਿਤ ਤੌਰ ’ਤੇ ਹੈਰੋਇਨ ਦਾ ਸੇਵਨ ਕਰ ਰਹੇ ਹਨ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਪੰਨੀ, ਲਾਈਟਰ ਤੇ ਮੋੜਿਆ ਹੋਇਆ ਨੋਟ ਬਰਾਮਦ ਕੀਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਲੋਕਪ੍ਰਿਯਤਾ ਕਾਰਨ ਕੁਲਬੀਰ ਸਿੰਘ ਜ਼ੀਰਾ ਨੂੰ ਬਦਨਾਮ ਕਰਨ ’ਤੇ ਤੁਲੀ ‘ਆਪ’- ਕਾਂਗਰਸੀ ਆਗੂ ਅਗਲੀ ਖ਼ਬਰ ਖਾਦ ਦੀ ਘਾਟ ਨੇ ਕਿਸਾਨਾਂ ਦੀਆਂ ਵਧਾਈਆਂ ਮੁਸ਼ਕਿਲਾਂ, ਸਰਕਾਰ ਤੋਂ ਤੁਰੰਤ ਸਪਲਾਈ ਯਕੀਨੀ ਬਣਾਉਣ ਦੀ ਮੰਗ
Ad Position 24