‘ ਖੇਤ ਬਚਾਓ ਅਭਿਆਨ’ ਤਹਿਤ ਫ਼ਾਜ਼ਿਲਕਾ ਦੇ ਚਾਰ ਪਿੰਡਾਂ ਵਿਚ 400 ਤੋਂ ਵੱਧ ਕਿਸਾਨਾਂ ਨੂੰ ਕੀਤਾ ਜਾਗਰੂਕ
ਫ਼ਾਜ਼ਿਲਕਾ, 26 ਅਕਤੂਬਰ (ਦਵਿੰਦਰ ਪਾਲ ਸਿੰਘ)-ਕਿਸਾਨਾਂ ਦੀ ਖੇਤੀ ਲਾਗਤ ਘਟਾਉਣ, ਮਿੱਟੀ ਦੀ ਉਪਜਾਊ ਸ਼ਕਤੀ ਬਣਾਏ ਰੱਖਣ ਤੇ ਵਾਤਾਵਰਨ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਭਾਰਤੀ ਖੇਤੀ ਖੋਜ ਪ੍ਰੀਸ਼ਦ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਾਜ਼ਿਲਕਾ ਵਲੋਂ ਆਈ. ਸੀ.
ਫ਼ਾਜ਼ਿਲਕਾ, 26 ਅਕਤੂਬਰ (ਦਵਿੰਦਰ ਪਾਲ ਸਿੰਘ)-ਕਿਸਾਨਾਂ ਦੀ ਖੇਤੀ ਲਾਗਤ ਘਟਾਉਣ, ਮਿੱਟੀ ਦੀ ਉਪਜਾਊ ਸ਼ਕਤੀ ਬਣਾਏ ਰੱਖਣ ਤੇ ਵਾਤਾਵਰਨ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਭਾਰਤੀ ਖੇਤੀ ਖੋਜ ਪ੍ਰੀਸ਼ਦ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਾਜ਼ਿਲਕਾ ਵਲੋਂ ਆਈ.ਸੀ.ਏ.ਆਰ-ਸਿਫੇਟ ਅਬੋਹਰ ਦੇ ਸਹਿਯੋਗ ਨਾਲ ਹਾੜ੍ਹੀ ਦੇ ਸੀਜ਼ਨ ਦੌਰਾਨ ‘ਖੇਤ ਬਚਾਓ ਅਭਿਆਨ’ ਚਲਾਇਆ ਜਾ ਰਿਹਾ ਹੈ। ਇਸ ਅਭਿਆਨ ਤਹਿਤ ਜ਼ਿਲ੍ਹੇ ਦੇ ਚਾਰ ਪਿੰਡਾਂ ਪੱਟੀ ਬਿੱਲਾ, ਵਰਿਆਮ ਖੇੜਾ, ਬੱਸੀਆਂ ਤੇ ਗੋਬਿੰਦਗੜ੍ਹ ਵਿਚ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮਾਂ ਦੌਰਾਨ 400 ਤੋਂ ਵੱਧ ਕਿਸਾਨਾਂ ਨੂੰ ਖੇਤੀ ਤਕਨੀਕਾਂ ਪ੍ਰਤੀ ਜਾਗਰੂਕ ਕੀਤਾ ਗਿਆ। ਪ੍ਰੋਗਰਾਮਾਂ ਦੌਰਾਨ ਕਿਸਾਨਾਂ ਨੂੰ ਮਿੱਟੀ ਦੀ ਪਰਖ ਦੇ ਆਧਾਰ ’ਤੇ ਸੰਤੁਲਿਤ ਖਾਦਾਂ ਦੀ ਵਰਤੋਂ ਕਰਨ, ਕੀਟਨਾਸ਼ਕਾਂ ਦੀ ਲੋੜ ਅਨੁਸਾਰ ਹੀ ਵਰਤੋਂ ਕਰਨ ਅਤੇ ਕੁਦਰਤੀ ਖੇਤੀ ਅਪਣਾਉਣ ਦੀ ਸਲਾਹ ਦਿੱਤੀ ਗਈ। ਖੇਤੀ ਵਿਗਿਆਨੀਆਂ ਨੇ ਨਾਈਟਰੋਜਨ, ਫਾਸਫੋਰਸ ਤੇ ਪੋਟਾਸ਼ ਸਮੇਤ ਜ਼ਰੂਰੀ ਪੋਸ਼ਕ ਤੱਤਾਂ ਦੀ ਵਰਤੋਂ, ਜੈਵਿਕ ਖਾਦਾਂ ਅਪਣਾਉਣ ਤੇ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।