27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਬਾਦਲ ਕਾਲੋਨੀ ਆਸ਼ਰਮ ਕਮੇਟੀ ਵਲੋਂ ਕੀਤਾ ਗਿਆ ਵਿਸ਼ੇਸ਼ ਸਨਮਾਨ

ਫ਼ਾਜ਼ਿਲਕਾ, 26 ਅਕਤੂਬਰ (ਦਵਿੰਦਰ ਪਾਲ ਸਿੰਘ)- ਭਗਵਾਨ ਵਾਲਮੀਕਿ ਦੇ ਪਾਵਨ ਪ੍ਰਗਟ ਦਿਵਸ ਮੌਕੇ ਬਾਦਲ ਕਾਲੋਨੀ ਸਥਿਤ ਭਗਵਾਨ ਵਾਲਮੀਕਿ ਆਸ਼ਰਮ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ‘ਕਰਨ ਗਿਲਹੋਤਰਾ ਫਾਊਂਡੇਸ਼ਨ’ ਦੇ ਸੰਚਾਲਕ ਕਰਨ ਗਿਲਹੋਤਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 27-10-2026
ਫ਼ਾਜ਼ਿਲਕਾ, 26 ਅਕਤੂਬਰ (ਦਵਿੰਦਰ ਪਾਲ ਸਿੰਘ)- ਭਗਵਾਨ ਵਾਲਮੀਕਿ ਦੇ ਪਾਵਨ ਪ੍ਰਗਟ ਦਿਵਸ ਮੌਕੇ ਬਾਦਲ ਕਾਲੋਨੀ ਸਥਿਤ ਭਗਵਾਨ ਵਾਲਮੀਕਿ ਆਸ਼ਰਮ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ‘ਕਰਨ ਗਿਲਹੋਤਰਾ ਫਾਊਂਡੇਸ਼ਨ’ ਦੇ ਸੰਚਾਲਕ ਕਰਨ ਗਿਲਹੋਤਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਆਸ਼ਰਮ ਕਮੇਟੀ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਕਰਨ ਗਿਲਹੋਤਰਾ ਨੇ ਪ੍ਰਗਟ ਦਿਵਸ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਸਮਾਜ ਵਿਚ ਪ੍ਰੇਮ, ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਆਸ਼ਰਮ ਦੇ ਚੇਅਰਮੈਨ ਸੂਰਜ ਗੁਗਲੀਆ, ਪ੍ਰਧਾਨ ਕਪਿਲ ਉਜੀਨਵਾਲ, ਉਪ ਪ੍ਰਧਾਨ ਸੁਰਿੰਦਰ ਢਿੱਲੋਂ, ਖ਼ਜ਼ਾਨਚੀ ਵਿਕਾਸ ਸ਼ੇਰਗਿੱਲ, ਸਕੱਤਰ ਸੰਨ੍ਹੀ ਅਟਵਾਲ, ਜੈਦੀਪ ਢਿੱਲੋਂ, ਪੰਕਜ ਢਿੱਲੋਂ ਸਮੇਤ ਹੋਰ ਕਮੇਟੀ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ-ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 5 ਮੁਕੱਦਮੇ ਦਰਜ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ‘ਆਪ’ ਦੇ ਫਾਊਂਡਰ ਮੈਂਬਰਾਂ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਕੀਤੀ ਵਿਸ਼ੇਸ਼ ਮੀਟਿੰਗ
Ad Position 24