27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੁਰਜੀਤ ਸਿੰਘ ਗਿੱਲ ਨੇ ਪ੍ਰਤਾਪ ਸਿੰਘ ਬਾਜਵਾ ਨਾਲ ਕੀਤੀ ਮੁਲਾਕਾਤ

ਫ਼ਾਜ਼ਿਲਕਾ, 26 ਅਕਤੂਬਰ (ਦਵਿੰਦਰ ਪਾਲ ਸਿੰਘ)-ਕਾਂਗਰਸੀ ਆਗੂ ਗੁਰਜੀਤ ਸਿੰਘ ਗਿੱਲ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਗੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਫ਼ਾਜ਼ਿਲਕਾ ਦੇ ਪੀੜਤ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਮੁੱਦਾ ਪੰਜਾਬ ਸਰਕਾਰ ਕੋਲ ਚੁੱਕ ਕੇ ਵੱਧ ਤੋਂ ਵੱਧ ਮੁਆਵਜ਼ਾ ਦਿਵਾਉਣ ਦੇ ਹਰ ਸੰਭਵ ਯਤਨ ਕੀਤੇ ਜਾਣਗੇ।

Ad Position 21
No active advertisement
ਅਜੀਤ ਡੈਸਕ 27-10-2026
ਫ਼ਾਜ਼ਿਲਕਾ, 26 ਅਕਤੂਬਰ (ਦਵਿੰਦਰ ਪਾਲ ਸਿੰਘ)-ਕਾਂਗਰਸੀ ਆਗੂ ਗੁਰਜੀਤ ਸਿੰਘ ਗਿੱਲ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਗੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਫ਼ਾਜ਼ਿਲਕਾ ਦੇ ਪੀੜਤ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਮੁੱਦਾ ਪੰਜਾਬ ਸਰਕਾਰ ਕੋਲ ਚੁੱਕ ਕੇ ਵੱਧ ਤੋਂ ਵੱਧ ਮੁਆਵਜ਼ਾ ਦਿਵਾਉਣ ਦੇ ਹਰ ਸੰਭਵ ਯਤਨ ਕੀਤੇ ਜਾਣਗੇ। ਗਿੱਲ ਨੇ ਸਰਹੱਦੀ ਖੇਤਰ ਵਿਚ ਨਸ਼ਿਆਂ ਕਾਰਨ ਤਬਾਹ ਹੋ ਰਹੀ ਜਵਾਨੀ ਅਤੇ ਫ਼ਾਜ਼ਿਲਕਾ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਦਾ ਮੁੱਦਾ ਵੀ ਬਾਜਵਾ ਦੇ ਧਿਆਨ ਵਿਚ ਲਿਆਂਦਾ। ਉਨ੍ਹਾਂ ਕਿਹਾ ਕਿ ਪੁਲਿਸ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ ਕਿਉਂਕਿ ਸ਼ਹਿਰ ਦੇ ਬਾਜ਼ਾਰਾਂ ਵਿਚ ਦਿਨ-ਦਿਹਾੜੇ ਲੁੱਟ-ਖੋਹ ਤੇ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਉਨ੍ਹਾਂ ਇਨ੍ਹਾਂ ਅਪਰਾਧਿਕ ਘਟਨਾਵਾਂ ’ਤੇ ਠੱਲ੍ਹ ਪਾਉਣ ਲਈ ਆਗਾਮੀ ਵਿਧਾਨ ਸਭਾ ਇਜਲਾਸ ਵਿਚ ਆਵਾਜ਼ ਬੁਲੰਦ ਕਰਨ ਦੀ ਮੰਗ ਕੀਤੀ। ਇਸ ਮੌਕੇ ਗਿੱਲ ਨੇ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਫ਼ਾਜ਼ਿਲਕਾ ਹਲਕੇ ਤੋਂ ਮਜ਼ਬੂਤ ਕਾਂਗਰਸੀ ਉਮੀਦਵਾਰ ਮੈਦਾਨ ਵਿਚ ਉਤਾਰਨ ਦੀ ਜ਼ੋਰਦਾਰ ਮੰਗ ਰੱਖੀ।
Ad Position 22
No active advertisement
ਪਿਛਲੀ ਖ਼ਬਰ 20 ਹਜ਼ਾਰ ਰੁਪਏ ਦੀ ਠੱਗੀ ਮਾਰੀ ਅਗਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ-ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 5 ਮੁਕੱਦਮੇ ਦਰਜ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Ad Position 24