ਵਿਧਾਇਕ ਗੋਲਡੀ ਕੰਬੋਜ ਨੇ ਚੱਕ ਜਾਨੀਸਰ ਵਿਖੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਜਲਾਲਾਬਾਦ, 26 ਅਕਤੂਬਰ (ਜਸਕਰਨ ਸਿੰਘ ਤਨੇਜਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਹਲਕੇ ਦੇ ਪਿੰਡ ਚੱਕ ਜਾਨੀਸਰ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਨਵੀਂ ਬਣੀ 13 ਕਿੱਲੋਮੀਟਰ ਲਿੰਕ ਸੜਕ ਦਾ ਉਦਘਾਟਨ ਕੀਤਾ ਗਿਆ।
ਜਲਾਲਾਬਾਦ, 26 ਅਕਤੂਬਰ (ਜਸਕਰਨ ਸਿੰਘ ਤਨੇਜਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਹਲਕੇ ਦੇ ਪਿੰਡ ਚੱਕ ਜਾਨੀਸਰ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਨਵੀਂ ਬਣੀ 13 ਕਿੱਲੋਮੀਟਰ ਲਿੰਕ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਗਰਾਮ ਪੰਚਾਇਤ ਚੱਕ ਜਾਨੀਸਰ ਦੇ ਛੱਪੜ ਦੇ ਆਲੇ-ਦੁਆਲੇ ਟਰੈਕ ਬਣਾਉਣ ਤੇ ਕ੍ਰਿਕਟ ਬਾਕਸ ਦੇ ਨਿਰਮਾਣ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਯਤਨਾਂ ਸਦਕਾ ‘ਸਪੈਸ਼ਲ ਅਸਿਸਟੈਂਸ ਟੂ ਸਟੇਟਸ ਫ਼ਾਰ ਕੈਪੀਟਲ ਇੰਨਵੈਸਟਮੈਂਟ 2025-26’ ਸਕੀਮ ਤਹਿਤ ਪੂਰਨ ਪੱਟੀ ਰੋਡ ਤੋਂ ਚੱਕ ਜਾਨੀਸਰ ਤੱਕ ਬਣਾਈ ਗਈ 13 ਕਿੱਲੋਮੀਟਰ ਲੰਬੀ ਲਿੰਕ ਸੜਕ ਦਾ ਉਦਘਾਟਨ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਕੀਤਾ ਗਿਆ। ਇਸ ਸੜਕ ਦੇ ਨਿਰਮਾਣ ’ਤੇ ਕਰੀਬ ਸਵਾ 4 ਕਰੋੜ ਰੁਪਏ ਦੀ ਲਾਗਤ ਆਈ ਹੈ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਨਵੀਂ ਲਿੰਕ ਸੜਕ ਬਣਨ ਨਾਲ ਸ੍ਰੀ ਮੁਕਤਸਰ ਸਾਹਿਬ ਜਾਣ ਵਾਲੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ। ਹੁਣ ਲੋਕਾਂ ਦਾ ਲਗਭਗ 15 ਤੋਂ 20 ਕਿੱਲੋਮੀਟਰ ਤੱਕ ਦਾ ਸਫ਼ਰ ਘੱਟ ਹੋਵੇਗਾ।