26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪਿੰਡ ਬਾਰੇਕਾ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ, ਸ਼ਤੀਰ ਵਾਲਾ ਦੀ ਟੀਮ ਰਹੀ ਜੇਤੂ

ਫ਼ਾਜ਼ਿਲਕਾ, 26 ਅਕਤੂਬਰ (ਦਵਿੰਦਰ ਪਾਲ ਸਿੰਘ)- ਪਿੰਡ ਬਾਰੇਕਾ ਵਿਖੇ ਕਰਵਾਏ ਗਏ ਵਿਸ਼ਾਲ ਕ੍ਰਿਕਟ ਟੂਰਨਾਮੈਂਟ ਵਿਚ ਪ੍ਰਮੁੱਖ ਆਗੂ ਸੰਦੀਪ ਸਿੰਘ ਭੱਟੀ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਟੂਰਨਾਮੈਂਟ ਦੌਰਾਨ ਪਹੁੰਚਣ ’ਤੇ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 27-10-2026
ਫ਼ਾਜ਼ਿਲਕਾ, 26 ਅਕਤੂਬਰ (ਦਵਿੰਦਰ ਪਾਲ ਸਿੰਘ)- ਪਿੰਡ ਬਾਰੇਕਾ ਵਿਖੇ ਕਰਵਾਏ ਗਏ ਵਿਸ਼ਾਲ ਕ੍ਰਿਕਟ ਟੂਰਨਾਮੈਂਟ ਵਿਚ ਪ੍ਰਮੁੱਖ ਆਗੂ ਸੰਦੀਪ ਸਿੰਘ ਭੱਟੀ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਟੂਰਨਾਮੈਂਟ ਦੌਰਾਨ ਪਹੁੰਚਣ ’ਤੇ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਰੋਮਾਂਚਕ ਫਾਈਨਲ ਮੁਕਾਬਲੇ ਵਿਚ ਪਿੰਡ ਸ਼ਤੀਰ ਵਾਲਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਜੇਤੂ ਟਰਾਫ਼ੀ ’ਤੇ ਕਬਜ਼ਾ ਕੀਤਾ, ਜਦਕਿ ਪਿੰਡ ਆਜ਼ਮ ਵਾਲਾ ਦੀ ਟੀਮ ਉਪ-ਜੇਤੂ ਰਹੀ। ਇਸ ਮੌਕੇ ਖਿਡਾਰੀਆਂ ਤੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਦੀਪ ਸਿੰਘ ਭੱਟੀ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਮੌਕੇ ਪਿੰਡ ਦੇ ਪਤਵੰਤੇ ਸੱਜਣ, ਗਰਾਮ ਪੰਚਾਇਤ ਦੇ ਮੈਂਬਰ, ਖੇਡ ਪ੍ਰਬੰਧਕ ਅਤੇ ਸੰਦੀਪ ਸਿੰਘ ਭੱਟੀ ਦੀ ਸਮੁੱਚੀ ਟੀਮ ਵਿਸ਼ੇਸ਼ ਤੌਰ ’ਤੇ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਰਾਮਦੇਵ ਮੰਦਰ ਵਿਚ ਸ਼ਰਦ ਪੂਰਨਿਮਾ ਤੇ ਮੀਰਾਂਬਾਈ ਜੈਅੰਤੀ ਮਨਾਈ ਅਗਲੀ ਖ਼ਬਰ ਪੇਂਡੂ ਖੇਡ ਮੇਲਾ 6 ਨਵੰਬਰ ਨੂੰ
Ad Position 24