ਖੱਤਰੀ ਬਿਰਾਦਰੀ ਵੈੱਲਫੇਅਰ ਸੁਸਾਇਟੀ ਵਲੋਂ ਪੰਜਵਾਂ ਦਿਵਿਆਂਗ ਸਹਾਇਤਾ ਵੰਡ ਸਮਾਗਮ
ਜਲਾਲਾਬਾਦ,26 ਅਕਤੂਬਰ (ਜਸਕਰਨ ਸਿੰਘ ਤਨੇਜਾ)- ਖੱਤਰੀ ਬਿਰਾਦਰੀ ਵੈੱਲਫੇਅਰ ਸੁਸਾਇਟੀ ਵਲੋਂ ਦਿਵਿਆਂਗਜਨਾਂ ਦੀ ਸਹਾਇਤਾ ਲਈ ਪੰਜਵਾਂ ਦਿਵਿਆਂਗ ਸਹਾਇਤਾ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਜਲਾਲਾਬਾਦ,26 ਅਕਤੂਬਰ (ਜਸਕਰਨ ਸਿੰਘ ਤਨੇਜਾ)- ਖੱਤਰੀ ਬਿਰਾਦਰੀ ਵੈੱਲਫੇਅਰ ਸੁਸਾਇਟੀ ਵਲੋਂ ਦਿਵਿਆਂਗਜਨਾਂ ਦੀ ਸਹਾਇਤਾ ਲਈ ਪੰਜਵਾਂ ਦਿਵਿਆਂਗ ਸਹਾਇਤਾ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਦਿਵਿਆਂਗਜਨਾਂ ਨੂੰ ਟਰਾਈ ਸਾਈਕਲਾਂ ਵੰਡੀਆਂ ਗਈਆਂ ਤਾਂ ਜੋ ਉਨ੍ਹਾਂ ਨੂੰ ਆਉਣ-ਜਾਣ ਵਿਚ ਸਹੂਲਤ ਮਿਲ ਸਕੇ ਅਤੇ ਉਹ ਆਤਮ-ਨਿਰਭਰ ਜੀਵਨ ਬਤੀਤ ਕਰ ਸਕਣ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸੁਸਾਇਟੀ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨਾ ਸਮਾਜ ਦੇ ਹਰੇਕ ਵਿਅਕਤੀ ਦੀ ਨੈਤਿਕ ਜ਼ਿੰਮੇਵਾਰੀ ਹੈ। ਖੱਤਰੀ ਬਿਰਾਦਰੀ ਦੇ ਪ੍ਰਧਾਨ ਦੀਪਕ ਸਹਿਗਲ ਅਤੇ ਸੀਨੀਅਰ ਮੀਤ ਪ੍ਰਧਾਨ ਵਿਕੀ ਧਵਨ ਨੇ ਦੱਸਿਆ ਕਿ ਸੁਸਾਇਟੀ ਵਲੋਂ ਦਿਵਿਆਂਗਜਨਾਂ ਦੀ ਸਹਾਇਤਾ ਦੇ ਉਦੇਸ਼ ਨਾਲ ਇਹ ਸਮਾਗਮ ਕਰਵਾਇਆ ਗਿਆ ਹੈ।