ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਫ਼ਾਜ਼ਿਲਕਾ ਆਸ਼ਰਮ ’ਚ ਸਤਿਸੰਗ
ਫ਼ਾਜ਼ਿਲਕਾ, 26 ਅਕਤੂਬਰ (ਦਵਿੰਦਰ ਪਾਲ ਸਿੰਘ)- ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਸਥਾਨਕ ਫ਼ਾਜ਼ਿਲਕਾ ਆਸ਼ਰਮ ਵਿਖੇ ਇਕ ਵਿਸ਼ੇਸ਼ ਸਤਿਸੰਗ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਧਵੀ ਪੂਜਾ ਭਾਰਤੀ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਸਿੱਖਿਆ, ਰੁਜ਼ਗਾਰ, ਮੁਕਾਬਲੇਬਾਜ਼ੀ ਤੇ ਭਵਿੱਖ ਦੀਆਂ ਅਨਿਸ਼ਚਿਤਤਾਵਾਂ ਵਰਗੀਆਂ ਕਈ ਚੁਨੌਤੀਆਂ ਦਾ ਸਾਹਮਣਾ ਕਰ ਰਹੀ ਹੈ।
ਸ
ਸਤਿਸੰਗ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਸਾਧਵੀ ਪੂਜਾ ਭਾਰਤੀ। ਅਜੀਤ ਤਸਵੀਰ
27-10-2026
ਫ਼ਾਜ਼ਿਲਕਾ, 26 ਅਕਤੂਬਰ (ਦਵਿੰਦਰ ਪਾਲ ਸਿੰਘ)- ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਸਥਾਨਕ ਫ਼ਾਜ਼ਿਲਕਾ ਆਸ਼ਰਮ ਵਿਖੇ ਇਕ ਵਿਸ਼ੇਸ਼ ਸਤਿਸੰਗ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਧਵੀ ਪੂਜਾ ਭਾਰਤੀ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਸਿੱਖਿਆ, ਰੁਜ਼ਗਾਰ, ਮੁਕਾਬਲੇਬਾਜ਼ੀ ਤੇ ਭਵਿੱਖ ਦੀਆਂ ਅਨਿਸ਼ਚਿਤਤਾਵਾਂ ਵਰਗੀਆਂ ਕਈ ਚੁਨੌਤੀਆਂ ਦਾ ਸਾਹਮਣਾ ਕਰ ਰਹੀ ਹੈ। ਅਜਿਹੇ ਸਮੇਂ ਵਿਚ ਸਤਿਸੰਗ ਤੇ ਅਧਿਆਤਮਿਕ ਚਿੰਤਨ ਨੌਜਵਾਨਾਂ ਨੂੰ ਜੀਵਨ ਪ੍ਰਤੀ ਪਾਜ਼ੀਟਿਵ ਦ੍ਰਿਸ਼ਟੀਕੋਣ ਅਪਣਾਉਣ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਧੁਨਿਕ ਸਿੱਖਿਆ ਤੇ ਤਕਨਾਲੋਜੀ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ, ਮਿਹਨਤ, ਸਚਾਈ ਤੇ ਸੇਵਾ ਭਾਵਨਾ ਨੂੰ ਵੀ ਆਪਣੇ ਜੀਵਨ ਵਿਚ ਅਹਿਮੀਅਤ ਦੇਣੀ ਚਾਹੀਦੀ ਹੈ। ਸਮਾਗਮ ਦੇ ਅੰਤ ਵਿਚ ਸਾਧਵੀ ਗੁਰਪ੍ਰੀਤ ਭਾਰਤੀ ਨੇ ਮਧੁਰ ਭਜਨ ਗਾਇਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।