28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਕਰਵਾਈ ਸੁੰਦਰ ਲਿਖਾਈ ਪ੍ਰਤੀਯੋਗਤਾ ਚੌਥੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਲਿਆ ਉਤਸ਼ਾਹਪੂਰਵਕ ਹਿੱਸਾ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਵਿਦਿਆਰਥੀਆਂ ਦੀ ਲੇਖਣ ਕਲਾ ਨੂੰ ਨਿਖਾਰਨ ਅਤੇ ਉਨ੍ਹਾਂ ਵਿਚ ਸੁੰਦਰ ਅਤੇ ਸਪਸ਼ਟ ਲਿਖਾਈ ਦੀ ਆਦਤ ਵਿਕਸਿਤ ਕਰਨ ਦੇ ਮਨੋਰਥ ਨਾਲ ਇਕ ਸੁੰਦਰ ਲਿਖਾਈ (ਹਸਤਲੇਖਨ) ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿਚ ਚੌਥੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਕਰਵਾਈ ਗਈ ਸੁੰਦਰ ਲਿਖਾਈ ਪ੍ਰਤੀਯੋਗਤਾ ਵਿਚ ਭਾਗ ਲੈਂਦੇ ਹੋਏ ਵਿਦਿਆਰਥੀ। ਅਜੀਤ ਤਸਵੀਰ 28-10-2026
ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਵਿਦਿਆਰਥੀਆਂ ਦੀ ਲੇਖਣ ਕਲਾ ਨੂੰ ਨਿਖਾਰਨ ਅਤੇ ਉਨ੍ਹਾਂ ਵਿਚ ਸੁੰਦਰ ਅਤੇ ਸਪਸ਼ਟ ਲਿਖਾਈ ਦੀ ਆਦਤ ਵਿਕਸਿਤ ਕਰਨ ਦੇ ਮਨੋਰਥ ਨਾਲ ਇਕ ਸੁੰਦਰ ਲਿਖਾਈ (ਹਸਤਲੇਖਨ) ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿਚ ਚੌਥੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਪ੍ਰਤੀਯੋਗਤਾ ਦੌਰਾਨ ਬੱਚਿਆਂ ਨੇ ਆਪਣੇ ਅੱਖਰਾਂ ਦੀ ਬਨਾਵਟ, ਸ਼ਬਦਾਂ ਦੀ ਸਪਸ਼ਟਤਾ ਅਤੇ ਸਾਫ਼-ਸਫ਼ਾਈ ਦਾ ਵਧੀਆ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੁੰਦਰ ਲਿਖਾਈ ਵਿਦਿਆਰਥੀ ਦੀ ਸ਼ਖ਼ਸੀਅਤ ਅਤੇ ਉਸ ਦੀ ਲਗਨ ਨੂੰ ਦਰਸਾਉਂਦੀ ਹੈ। ਲਿਖਣ ਦਾ ਨਿਯਮਤ ਅਭਿਆਸ ਬੱਚਿਆਂ ਵਿਚ ਸਬਰ, ਇਕਾਗਰਤਾ ਅਤੇ ਅਨੁਸ਼ਾਸਨ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੀ ਲਿਖਾਈ ਸੁਧਾਰਨ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਪ੍ਰਬੰਧਕੀ ਕਮੇਟੀ ਦੇ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਿੱਖਿਆ ਦਾ ਮਨੋਰਥ ਕੇਵਲ ਕਿਤਾਬੀ ਗਿਆਨ ਤੱਕ ਸੀਮਤ ਨਹੀਂ, ਸਗੋਂ ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਸੁੰਦਰ ਲਿਖਾਈ ਪ੍ਰੀਖਿਆਵਾਂ ਵਿਚ ਉੱਤਰਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨ ਵਿਚ ਮਦਦਗਾਰ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਿਰੰਤਰ ਅਭਿਆਸ ਕਰਨ ਅਤੇ ਹਰ ਕੰਮ ਪੂਰੀ ਲਗਨ ਨਾਲ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਦੱਸਿਆ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੀਆਂ ਰਚਨਾਤਮਿਕ ਅਤੇ ਵਿਵਹਾਰਿਕ ਸਮਰੱਥਾਵਾਂ ਨੂੰ ਉਤਸ਼ਾਹਿਤ ਕਰਨ ਲਈ ਸਮੇਂ-ਸਮੇਂ ’ਤੇ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮੰਡੀਆਂ ’ਚ ਸੁੱਕਾ ਝੋਨਾ ਹੀ ਲੈ ਕੇ ਆਉਣ ਅਗਲੀ ਖ਼ਬਰ ਜਥੇਦਾਰ ਗੁਰਬੰਤਾ ਸਿੰਘ ਦਲਮੀਰ ਖੇੜਾ ਨੂੰ ਜਥੇਬੰਦੀ ਸਕੱਤਰ, ਹਰਚਰਨ ਸਿੰਘ ਪੱਪੂ ਅਤੇ ਸੁਖਜਿੰਦਰ ਸਿੰਘ ਸੰਧੂ ਨੂੰ ਸੰਯੁਕਤ...
Ad Position 24