27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਰਬੱਤ ਦਾ ਭਲਾ ਟਰੱਸਟ ਵਲੋਂ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦੌਰਾਨ 350 ਮਰੀਜ਼ਾਂ ਦੀ ਜਾਂਚ

ਅਬੋਹਰ, 27 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਅਬੋਹਰ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਨਾਨਕਸਰ ਟੋਭਾ ਫ਼ਾਜ਼ਿਲਕਾ ਰੋਡ ਅਬੋਹਰ ਵਿਖੇ ਅੱਖਾਂ ਦਾ 748ਵਾਂ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਇਹ ਕੈਂਪ ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਦੇ 50ਵੇਂ ਸਥਾਪਨਾ ਦਿਵਸ ਅਤੇ ਸੁਸਾਇਟੀ ਵਲੋਂ ਹੱਡੀਆਂ ਤੇ ਜੋੜਾਂ ਦੇ ਦਰਦਾਂ ਦੇ ਇਲਾਜ ਲਈ ਚਲਾਏ ਜਾ ਰਹੇ ਕੈਂਪ ਦੇ 25 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 28-10-2026
ਅਬੋਹਰ, 27 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਅਬੋਹਰ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਨਾਨਕਸਰ ਟੋਭਾ ਫ਼ਾਜ਼ਿਲਕਾ ਰੋਡ ਅਬੋਹਰ ਵਿਖੇ ਅੱਖਾਂ ਦਾ 748ਵਾਂ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਇਹ ਕੈਂਪ ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਦੇ 50ਵੇਂ ਸਥਾਪਨਾ ਦਿਵਸ ਅਤੇ ਸੁਸਾਇਟੀ ਵਲੋਂ ਹੱਡੀਆਂ ਤੇ ਜੋੜਾਂ ਦੇ ਦਰਦਾਂ ਦੇ ਇਲਾਜ ਲਈ ਚਲਾਏ ਜਾ ਰਹੇ ਕੈਂਪ ਦੇ 25 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਲਗਾਇਆ ਗਿਆ। ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਫ਼ਾਜ਼ਿਲਕਾ ਇਕਾਈ ਦੇ ਪ੍ਰਧਾਨ ਮਹਿੰਦਰ ਸਰਸਵਾ ਅਤੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਵਿਪਨ ਨੇ ਦੱਸਿਆ ਕਿ ਅੱਖਾਂ ਦੇ ਮਾਹਿਰ ਡਾਕਟਰ ਏਕਤਾ ਗੁਪਤਾ ਏਕਜੋਤ ਆਈ ਹਸਪਤਾਲ ਦੀ ਟੀਮ ਸਮੇਤ ਕੈਂਪ ਵਿਚ ਪਹੁੰਚੇ। ਟੀਮ ਵਲੋਂ ਕੁੱਲ 350 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਜਾਂਚ ਤੋਂ ਬਾਅਦ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਦਿੱਤੀਆਂ ਗਈਆਂ, ਜਦ ਕਿ ਆਪ੍ਰੇਸ਼ਨ ਲਈ ਚੁਣੇ ਗਏ 120 ਮਰੀਜ਼ਾਂ ਦੇ ਆਪ੍ਰੇਸ਼ਨ ਏਕਜੋਤ ਆਈ ਹਸਪਤਾਲ ਵਿਖੇ ਮੁਫ਼ਤ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖ ਟਰੱਸਟੀ ਡਾ.ਐੱਸ.ਪੀ ਸਿੰਘ ਓਬਰਾਏ, ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਅਤੇ ਆਰ.ਐੱਸ ਅਟਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਟਰੱਸਟ ਵਲੋਂ ਲਗਾਤਾਰ ਸਮਾਜ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਪੰਜਾਬ ਭਰ ਵਿਚ ਲਗਾਇਆ ਗਿਆ ਇਹ 748ਵਾਂ ਕੈਂਪ ਸੀ ਜਦ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਇਹ 26ਵਾਂ ਕੈਂਪ ਸੀ। ਕੈਂਪ ਦੌਰਾਨ ਗੁਰੂ ਕੇ ਲੰਗਰ ਅਤੇ ਚਾਹ-ਪਾਣੀ ਦਾ ਪ੍ਰਬੰਧ ਗੁਰਦੁਆਰਾ ਸ੍ਰੀ ਨਾਨਕਸਰ ਟੋਭਾ ਦੀ ਪ੍ਰਬੰਧਕ ਕਮੇਟੀ ਵਲੋਂ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਦੇ ਪ੍ਰਧਾਨ ਜੋਗਾ ਸਿੰਘ ਭੁੱਲਰ, ਮੀਤ ਪ੍ਰਧਾਨ ਅਵਤਾਰ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਵਿਪਨ ਵਲੋਂ ਡਾਕਟਰ ਏਕਤਾ ਗੁਪਤਾ, ਜ਼ਿਲ੍ਹਾ ਪ੍ਰਧਾਨ ਮਹਿੰਦਰ ਸਰਸਵਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੇਜਰ ਸਿੰਘ ਅਤੇ ਮੰਗਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਨਾਨਕਸਰ ਟੋਭਾ ਦੇ ਚੇਅਰਮੈਨ ਦਲਜੀਤ ਸਿੰਘ ਸੰਧੂ, ਪ੍ਰਧਾਨ ਮੇਜਰ ਸਿੰਘ, ਮੀਤ ਪ੍ਰਧਾਨ ਮੰਗਲ ਸਿੰਘ, ਜੋਗਾ ਸਿੰਘ ਭੁੱਲਰ, ਹਰਮੀਤ ਸਿੰਘ ਅਹੂਜਾ, ਮਾਸਟਰ ਕੁਲਵੰਤ ਰਾਏ ਕੰਤੀ, ਵਿਪਨ ਸ਼ਰਮਾ, ਜੋਤੀ ਸ਼ਰਮਾ, ਵਿਨੋਦ ਕੁਮਾਰ ਮਲੇਠੀਆ, ਜਤਿੰਦਰ ਪਾਲ ਸਿੰਘ ਰੋਮੀ, ਸਰਬਜੀਤ ਸਿੰਘ, ਸੁਖਦੇਵ ਸਿੰਘ ਸਮਾਘ, ਮਨਜੀਤ ਸਿੰਘ ਮੰਨਾ ਚਲਾਣਾ, ਵਿਸ਼ਵਜੀਤ ਸਿੰਘ, ਮਹਾਂਵੀਰ, ਜਗਜੀਤ ਸਿੰਘ ਜੱਗਾ, ਸੋਨੂੰ ਥਿੰਦ, ਅਸ਼ਵਨੀ ਗੂੰਬਰ, ਨੰਦ ਲਾਲ, ਸੰਤੋਖ ਸਿੰਘ, ਸੁਰਜੀਤ ਸਿੰਘ ਖ਼ਾਲਸਾ, ਅਮਿੱਤ ਚਰਾਇਆ, ਪਾਰਸ ਜੁਨੇਜਾ, ਬੀਬੀ ਸੁਰਿੰਦਰ ਕੌਰ, ਮਹਾਵੀਰ ਟਾਂਕ, ਕਮਲ ਸ਼ਰਮਾ, ਸੁਖਦੇਵ ਸਿੰਘ ਬਕੈਨਵਾਲਾ, ਬਲਕਰਨ ਸਿੰਘ, ਜਗਸੀਰ ਸਿੰਘ ਘੋਗਾ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਮੇਤ ਟਰੱਸਟ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੀਰਾ ਸਿੰਘ ਗਾਬੜੀਆ ਵਲੋਂ ਵਰਕਰਾਂ ਨਾਲ ਭਰਵੀਂ ਮੀਟਿੰਗ ਅਗਲੀ ਖ਼ਬਰ ਬੱਚਿਆਂ ਨੂੰ ਹਰੀ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਨ ਦੀ ਲੋੜ- ਜਿਓਤੀ ਬਤਰਾ
Ad Position 24