ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਜਲਾਲਾਬਾਦ, 27 ਅਕਤੂਬਰ (ਜਸਕਰਨ ਸਿੰਘ ਤਨੇਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੰਗਤਾਂ ਵਲੋਂ ਰਖਵਾਏ ਗਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ।
ਜਲਾਲਾਬਾਦ, 27 ਅਕਤੂਬਰ (ਜਸਕਰਨ ਸਿੰਘ ਤਨੇਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੰਗਤਾਂ ਵਲੋਂ ਰਖਵਾਏ ਗਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਨਿਰਮਲ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਸੰਗਤਾਂ ਨੂੰ ਗੁਰੂ ਘਰ ਨਾਲ ਜੁੜਨ ਅਤੇ ਵੱਧ ਤੋਂ ਵੱਧ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਹਜ਼ੂਰੀ ਕਥਾਵਾਚਕ ਭਾਈ ਹਰਪਾਲ ਸਿੰਘ ਕਾਲਾ ਅਫਗਾਨਾ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਵਲੋਂ ਕੀਤੇ ਮਹਾਨ ਕਾਰਜਾਂ ਦਾ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਸਾਨੂੰ ਨਿੱਤਨੇਮ ਨਾਲ ਬਾਣੀ ਦਾ ਪਾਠ ਕਰਨਾ, ਗੁਰਬਾਣੀ ਕੀਰਤਨ ਤੇ ਕਥਾ ਸਰਵਣ ਕਰਨੀ ਅਤੇ ਗੁਰੂ ਘਰ ਦੀ ਸੇਵਾ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਸੰਗਤਾਂ ਨੂੰ ਗੁਰਮਤਿ ਮਾਰਗ ’ਤੇ ਚੱਲਣ ਅਤੇ ਆਪਣੇ ਬੱਚਿਆਂ ਨੂੰ ਵੀ ਗੁਰੂ ਘਰ ਨਾਲ ਜੋੜਨ ਦੀ ਅਪੀਲ ਕੀਤੀ। ਸਮਾਗਮ ਦੌਰਾਨ ਸੰਗਤਾਂ ਨੇ ਗੁਰੂ ਘਰ ਵਿਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਪੂਰਨ ਸਿੰਘ, ਗੁਰਦੀਪ ਸਿੰਘ ਤਨੇਜਾ, ਜਤਿੰਦਰ ਸਿੰਘ ਮਿੱਠੂ, ਡਿੰਪਲ ਕਮਰਾ, ਸੁਰਿੰਦਰ ਸਿੰਘ ਮੈਦਾਨ, ਗੁਰਦਿਆਲ ਸਿੰਘ ਕਾਠਪਾਲ, ਅਜੀਤ ਸਿੰਘ ਮੁਜਰਾਲ ਸਮੇਤ ਹੋਰ ਸੰਗਤਾਂ ਹਾਜ਼ਰ ਸਨ।