ਮਾਨਸਾ ਪੁਲਿਸ ਦੇ ਤਸ਼ੱਦਦ ਵਿਰੁੱਧ ਬੀ.ਕੇ.ਯੂ. (ਉਗਰਾਹਾਂ) ਵਲੋਂ ਥਾਣਾ ਸਦਰ ਸਾਹਮਣੇ ਰੋਸ ਧਰਨਾ
ਫ਼ਾਜ਼ਿਲਕਾ, 28 ਅਕਤੂਬਰ (ਅਮਰਜੀਤ ਸ਼ਰਮਾ)-ਮਾਨਸਾ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਦੇ ਵਿਰੋਧ ਵਿਚ ‘ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ’ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਜਗਸੀਰ ਸਿੰਘ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਥਾਣਾ ਸਦਰ ਦੇ ਸਾਹਮਣੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਕਿਸਾਨਾਂ ਵਲੋਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਰੋਸ ਪ੍ਰਦਰਸ਼ਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਅਤੇ ਕਿਸਾਨ। ਤਸਵੀਰ-ਅਮਰਜੀਤ ਸ਼ਰਮਾ
29-10-2026