ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਅੱਜ
ਅਬੋਹਰ, 28 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ 29 ਅਕਤੂਬਰ ਵੀਰਵਾਰ ਸ਼ਾਮ ਨੂੰ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ।
ਅਬੋਹਰ, 28 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ 29 ਅਕਤੂਬਰ ਵੀਰਵਾਰ ਸ਼ਾਮ ਨੂੰ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ, ਬਲਵਿੰਦਰ ਸਿੰਘ ਐਧਨ, ਜਗਜੀਤ ਸਿੰਘ ਜੱਗਾ, ਜਸ਼ਨਪ੍ਰੀਤ ਸਿੰਘ, ਗੁਰਵਿੰਦਰ ਸਿੰਘ ਵਿਪਨ ਅਤੇ ਬਲਦੇਵ ਸਿੰਘ ਆਦਿ ਨੇ ਦੱਸਿਆ ਕਿ ਸਥਾਨਕ ਸੁੰਦਰ ਨਗਰੀ ਗਲੀ ਨੰਬਰ 16 ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ 29 ਅਕਤੂਬਰ ਸ਼ਾਮ 7 ਵਜੇ ਤੋਂ ਰਾਤ 9:30 ਵਜੇ ਤੱਕ ਕੀਰਤਨ ਦਰਬਾਰ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਦੇ ਰਾਗੀ ਜਥੇ ਤੋਂ ਇਲਾਵਾ ਭਾਈ ਚਰਨਜੀਤ ਸਿੰਘ, ਭਾਈ ਗਗਨਦੀਪ ਸਿੰਘ ਅਤੇ ਭਾਈ ਰਾਮ ਸਿੰਘ ਵੀ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।