ਲਾਕਰ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਡਲਿਵਰੀ ਲਿਮਟਿਡ ਕੰਪਨੀ ਦੇ ਦਫ਼ਤਰ ਵਿਚੋਂ ਲਾਕਰ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੇਵ ਰਾਜ ਨੇ ਦੱਸਿਆ ਕਿ ਕੁਲਵੰਤ ਸਿੰਘ ਮੈਨੇਜਰ ਡਲਿਵਰੀ ਲਿਮਟਿਡ ਕੰਪਨੀ, ਗਾਂਧੀ ਨਗਰ ਡੀ.
ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਡਲਿਵਰੀ ਲਿਮਟਿਡ ਕੰਪਨੀ ਦੇ ਦਫ਼ਤਰ ਵਿਚੋਂ ਲਾਕਰ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੇਵ ਰਾਜ ਨੇ ਦੱਸਿਆ ਕਿ ਕੁਲਵੰਤ ਸਿੰਘ ਮੈਨੇਜਰ ਡਲਿਵਰੀ ਲਿਮਟਿਡ ਕੰਪਨੀ, ਗਾਂਧੀ ਨਗਰ ਡੀ. ਜਲਾਲਾਬਾਦ ਪੁੱਤਰ ਫੁੰਮਣ ਸਿੰਘ ਵਾਸੀ ਮੋਹਕਮ ਅਰਾਈਆਂ ਰੋਡ ਬਸਤੀ ਘੁਮਿਆਰਾ ਵਾਲੀ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 26 ਤੇ 27 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਕੰਪਨੀ ਦੇ ਦਫ਼ਤਰ ਦੀ ਪਿਛਲੀ ਕੰਧ ਤੋੜ ਕੇ ਅਲਮਾਰੀ ਤੋੜੀ ਤੇ ਲਾਕਰ ਚੋਰੀ ਕਰਕੇ ਲੈ ਗਏ ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।