28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਦੀਵਾਲੀ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਕੱਢੇ ਡਰਾਅ

ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)- ਦੀਵਾਲੀ ਦੇ ਤਿਉਹਾਰ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਦੇਣ ਵਾਸਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਸ. ਡੀ.

Ad Position 21
No active advertisement
ਅਜੀਤ ਡੈਸਕ 29-10-2026
ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)- ਦੀਵਾਲੀ ਦੇ ਤਿਉਹਾਰ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਦੇਣ ਵਾਸਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਸ.ਡੀ.ਐੱਮ. ਫ਼ਾਜ਼ਿਲਕਾ ਜੁਗਰਾਜ ਸਿੰਘ ਕਾਹਲੋਂ ਦੀ ਦੇਖ-ਰੇਖ ਹੇਠ ਬਿਨੈਕਾਰਾਂ ਦੀ ਹਾਜ਼ਰੀ ਵਿਚ ਡਰਾਅ ਕੱਢੇ ਗਏ। ਇਸ ਮੌਕੇ ਐੱਸ.ਡੀ.ਐੱਮ. ਜੁਗਰਾਜ ਸਿੰਘ ਕਾਹਲੋਂ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਬਣੀ ਨੀਤੀ ਤਹਿਤ ਇਹ ਡਰਾਅ ਕੱਢੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿਚੋਂ ਕੁੱਲ 3037 ਅਰਜ਼ੀਆਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿਚੋਂ ਡਰਾਅ ਰਾਹੀਂ ਅਬੋਹਰ ਲਈ 25, ਫ਼ਾਜ਼ਿਲਕਾ ਤੇ ਜਲਾਲਾਬਾਦ ਲਈ 18-18 ਅਤੇ ਅਰਨੀਵਾਲਾ ਲਈ 6 ਆਰਜ਼ੀ ਲਾਇਸੈਂਸ ਸਮੇਤ ਕੁੱਲ 67 ਲਾਭਪਾਤਰੀਆਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਨਿਰਧਾਰਿਤ ਥਾਵਾਂ ਤੋਂ ਬਿਨਾਂ ਹੋਰ ਕਿਤੇ ਵੀ ਪਟਾਕਿਆਂ ਦੀ ਵਿੱਕਰੀ ਨਹੀਂ ਕੀਤੀ ਜਾ ਸਕੇਗੀ। ਪਟਾਕਿਆਂ ਦੀ ਵਿੱਕਰੀ ਲਈ ਫ਼ਾਜ਼ਿਲਕਾ ਵਿਚ ਨਵਾਂ ਬੱਸ ਸਟੈਂਡ, ਅਬੋਹਰ ’ਚ ਪੁੱਡਾ ਕਾਲੋਨੀ (ਫ਼ਾਜ਼ਿਲਕਾ ਰੋਡ), ਜਲਾਲਾਬਾਦ ਵਿਚ ਬਹੁਮੰਤਵੀ ਖੇਡ ਸਟੇਡੀਅਮ (ਗਰਾਊਂਡ ਏਰੀਆ ਛੱਡ ਕੇ) ਤੇ ਅਰਨੀਵਾਲਾ ਸ਼ੇਖ਼ ਸੁਭਾਨ ਵਿਚ ਥਾਣੇ ਦੇ ਨਾਲ ਲੱਗਦੀ ਪੰਚਾਇਤੀ ਜਗਾ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੀਵਾਲੀ ਵਾਲੀ ਰਾਤ ਨੂੰ ਰਾਤ 8 ਤੋਂ 10 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਸਟੇਜ ਸੰਚਾਲਨ ਸਿੱਖਿਆ ਵਿਭਾਗ ਦੇ ਸੁਨੀਲ ਕੁਮਾਰ ਨੇ ਕੀਤਾ ਜਦਕਿ ਸਿਹਤ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਿਨਾਂ ਮਨਜ਼ੂਰੀ ਬਣਾਇਆ ਹੋਇਆ ਸੀ ਗੋਦਾਮ, ਜਾਂਚ ਜਾਰੀ ਅਗਲੀ ਖ਼ਬਰ ਮਾਨਸਾ ਧਰਨੇ ’ਚ ਸਰਗਰਮ ਕਾਰਕੁੰਨ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ
Ad Position 24