ਬਿਜ਼ਨਸ ਬਲਾਸਟਰ ਪ੍ਰੋਜੈਕਟ ਤਹਿਤ ਬਿਜ਼ਨਸ ਦੀਆਂ ਸਟਾਲਾਂ ਲਗਾਈਆਂ
ਬੱਲੂਆਣਾ, 28 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਪ੍ਰਿੰਸੀਪਲ ਮੈਡਮ ਦੀਪਿਕਾ ਠਾਕੁਰ ਦੀ ਯੋਗ ਅਗਵਾਈ ਹੇਠ ਬੱਸ ਅੱਡੇ ’ਤੇ ਬਿਜ਼ਨਸ ਬਲਾਸਟਰ ਪ੍ਰੋਜੈਕਟ ਤਹਿਤ ਬਿਜ਼ਨਸ ਦੀਆਂ ਸਟਾਲਾਂ ਲਗਾਈਆਂ ਗਈਆਂ। ਸਰਕਾਰ ਵਲੋਂ ਚਲਾਏ ਗਏ ਇਸ ਪ੍ਰੋਜੈਕਟ ਅਧੀਨ ਬੱਚਿਆਂ ਵਲੋਂ ਸਭ ਤੋਂ ਪਹਿਲਾਂ ਮਾਰਕੀਟ ਦਾ ਸਰਵੇ ਕੀਤਾ ਗਿਆ ਤੇ ਫਿਰ ਮਾਰਕੀਟ ਵਿਚ ਪ੍ਰੋਡਕਟਸ ਬਣਾਉਣ ਤੇ ਵੇਚਣ ਸਬੰਧੀ ਜਾਣਕਾਰੀ ਇਕੱਠੀ ਕੀਤੀ ਗਈ।
ਬੱਲੂਆਣਾ, 28 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਪ੍ਰਿੰਸੀਪਲ ਮੈਡਮ ਦੀਪਿਕਾ ਠਾਕੁਰ ਦੀ ਯੋਗ ਅਗਵਾਈ ਹੇਠ ਬੱਸ ਅੱਡੇ ’ਤੇ ਬਿਜ਼ਨਸ ਬਲਾਸਟਰ ਪ੍ਰੋਜੈਕਟ ਤਹਿਤ ਬਿਜ਼ਨਸ ਦੀਆਂ ਸਟਾਲਾਂ ਲਗਾਈਆਂ ਗਈਆਂ। ਸਰਕਾਰ ਵਲੋਂ ਚਲਾਏ ਗਏ ਇਸ ਪ੍ਰੋਜੈਕਟ ਅਧੀਨ ਬੱਚਿਆਂ ਵਲੋਂ ਸਭ ਤੋਂ ਪਹਿਲਾਂ ਮਾਰਕੀਟ ਦਾ ਸਰਵੇ ਕੀਤਾ ਗਿਆ ਤੇ ਫਿਰ ਮਾਰਕੀਟ ਵਿਚ ਪ੍ਰੋਡਕਟਸ ਬਣਾਉਣ ਤੇ ਵੇਚਣ ਸਬੰਧੀ ਜਾਣਕਾਰੀ ਇਕੱਠੀ ਕੀਤੀ ਗਈ। ਫਿਰ ਬੱਚਿਆਂ ਵਲੋਂ ਤਰੀਕਾ ਸਬਮਿਟ ਕੀਤਾ ਗਿਆ, ਫਿਰ ਸੈਂਪਲ ਤਿਆਰ ਕੀਤੇ ਗਏ ਤੇ ਇਨ੍ਹਾਂ ਸੈਂਪਲਾਂ ਦੀ ਸਟਾਲ ਕੇਰਾ ਖੇੜਾ ਬੱਸ ਅੱਡੇ ’ਤੇ ਲਗਾਈ ਗਈ। ਪਿੰਡ ਵਾਸੀਆਂ ਨੇ ਇਨ੍ਹਾਂ ਬਿਜ਼ਨਸ ਸਟਾਲਾਂ ਨੂੰ ਭਰਵਾਂ ਹੁੰਗਾਰਾ ਦਿੱਤਾ। ਪਿੰਡ ਦੇ ਸਰਪੰਚ ਬ੍ਰਿਜ ਮੋਹਨ ਤੇ ਐੱਸ.ਐਮ.ਸੀ.ਕਮੇਟੀ ਮੈਂਬਰਾਂ ਨੇ ਇਨ੍ਹਾਂ ਸਟਾਲਾਂ ਵਿਚ ਸ਼ਿਰਕਤ ਕੀਤੀ ਅਤੇ ਇਨ੍ਹਾਂ ਸਟਾਲਾਂ ਤੋਂ ਸਮਾਨ ਖ਼ਰੀਦ ਕੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਜਮਾਤ ਇੰਚਾਰਜ ਪਾਇਲ ਰਾਣੀ ਵਲੋਂ ਬੱਚਿਆਂ ਦਾ ਮਾਰਗਦਰਸ਼ਨ ਕੀਤਾ ਗਿਆ।