28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਭਾਜਪਾ ਅਕਾਲੀ ਦਲ ਨਾਲ ਸਮਝੌਤਾ ਕਰਨ ਤੋਂ ਪਹਿਲਾਂ ਪੰਜਾਬ ਦੇ ਪਾਣੀਆਂ ਤੇ ਬੰਦੀ ਸਿੰਘਾਂ ਦਾ ਮਸਲਾ ਕਰੇ ਹੱਲ- ਜਥੇਦਾਰ ਚਰਨ ਸਿੰਘ

ਮੰਡੀ ਅਰਨੀਵਾਲਾ, 28 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾ ਮੀਤ ਪ੍ਰਧਾਨ ਜਥੇਦਾਰ ਚਰਨ ਸਿੰਘ ਕੰਧ ਵਾਲਾ ਹਾਜ਼ਰ ਖ਼ਾਨ ਨੇ ਕਿਹਾ ਕਿ ਜੇਕਰ ਭਾਜਪਾ-ਸ਼੍ਰੋਮਣੀ ਅਕਾਲੀ ਦਲ ਨਾਲ ਸਮਝੌਤਾ ਕਰਦੀ ਹੈ ਤਾਂ ਉਸ ਨੂੰ ਪੰਜਾਬ ਦੇ ਪਾਣੀਆਂ ਦੇ ਮਸਲੇ ਨੂੰ ਹੱਲ ਕਰਨਾ ਚਾਹੀਦਾ ਹੈ। ਜਥੇਦਾਰ ਚਰਨ ਸਿੰਘ ਨੇ ਕਿਹਾ ਕਿ ਪੰਜਾਬ ਦਾ ਪਾਣੀ ਜੋ ਰਾਜਸਥਾਨ ਤੇ ਹਰਿਆਣੇ ਨੂੰ ਜਾ ਰਿਹਾ ਹੈ ਜਿਸ ਦੀ ਪੰਜਾਬ ਨੂੰ 1960 ਤੋਂ ਬਾਅਦ ਰਿਆਲਿਟੀ ਨਹੀਂ ਮਿਲੀ।

Ad Position 21
No active advertisement
ਅਜੀਤ ਡੈਸਕ 29-10-2026
ਮੰਡੀ ਅਰਨੀਵਾਲਾ, 28 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾ ਮੀਤ ਪ੍ਰਧਾਨ ਜਥੇਦਾਰ ਚਰਨ ਸਿੰਘ ਕੰਧ ਵਾਲਾ ਹਾਜ਼ਰ ਖ਼ਾਨ ਨੇ ਕਿਹਾ ਕਿ ਜੇਕਰ ਭਾਜਪਾ-ਸ਼੍ਰੋਮਣੀ ਅਕਾਲੀ ਦਲ ਨਾਲ ਸਮਝੌਤਾ ਕਰਦੀ ਹੈ ਤਾਂ ਉਸ ਨੂੰ ਪੰਜਾਬ ਦੇ ਪਾਣੀਆਂ ਦੇ ਮਸਲੇ ਨੂੰ ਹੱਲ ਕਰਨਾ ਚਾਹੀਦਾ ਹੈ। ਜਥੇਦਾਰ ਚਰਨ ਸਿੰਘ ਨੇ ਕਿਹਾ ਕਿ ਪੰਜਾਬ ਦਾ ਪਾਣੀ ਜੋ ਰਾਜਸਥਾਨ ਤੇ ਹਰਿਆਣੇ ਨੂੰ ਜਾ ਰਿਹਾ ਹੈ ਜਿਸ ਦੀ ਪੰਜਾਬ ਨੂੰ 1960 ਤੋਂ ਬਾਅਦ ਰਿਆਲਿਟੀ ਨਹੀਂ ਮਿਲੀ। ਹੁਣ ਕੇਂਦਰ ਤੇ ਇਹਨਾਂ ਦੋਵਾਂ ਸੂਬਿਆਂ ’ਚ ਭਾਜਪਾ ਦੀ ਸਰਕਾਰ ਹੈ ਤੇ ਭਾਜਪਾ ਨੂੰ ਚਾਹੀਦਾ ਹੈ ਕਿ ਪੰਜਾਬ ਨੂੰ ਉਸ ਦੀ ਬਣਦੀ ਰਕਮ ਦਿੱਤੀ ਜਾਵੇ। ਜਥੇਦਾਰ ਚਰਨ ਸਿੰਘ ਨੇ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਦੇ ਬੰਦੀ ਸਿੰਘ ਜੋ ਦੇਸ਼ ਦੇ ਵੱਖ-ਵੱਖ ਜੇਲ੍ਹਾਂ ’ਚ ਹਨ, ਜੋ ਆਪਣੀਆਂ ਬਣਦੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਨੂੰ ਭਾਰਤੀ ਜਨਤਾ ਪਾਰਟੀ ਰਿਹਾਅ ਕਰੇ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਪੰਜਾਬ ਦੀਆਂ ਇਹਨਾਂ ਮੰਗਾਂ ਦਾ ਹੱਲ ਕਰ ਦਿੰਦੀ ਹੈ ਤਾਂ ਪੰਜਾਬ ਦੇ ਲੋਕ ਭਾਜਪਾ ਨੂੰ ਨਫ਼ਰਤ ਨਹੀਂ ਕਰਨਗੇ, ਸਗੋਂ ਭਾਜਪਾ ਦੇ ਨਾਲ ਖੜਨਗੇ।
Ad Position 22
No active advertisement
ਪਿਛਲੀ ਖ਼ਬਰ ਬਾਲ ਸਾਹਿਤ ਨੂੰ ਸਮਰਪਿਤ ‘ਨਵੀਆਂ ਕਲਮਾਂ ਨਵੀਂ ਉਡਾਣ’ (ਭਾਗ-97) ਪੁਸਤਕ ਲੋਕ ਅਰਪਣ ਅਗਲੀ ਖ਼ਬਰ ਭਾਈ ਘਨੱਈਆ ਵੈੱਲਫੇਅਰ ਸੁਸਾਇਟੀ ਵਲੋਂ ਮੈਡੀਕਲ ਕੈਂਪ
Ad Position 24