30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਪਾਰਟੀ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਵਿਚ ਹੈਰੀ ਸੰਧੂ ਨੇ ਲਿਆ ਹਿੱਸਾ

ਅਬੋਹਰ, 29 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਵਿਚ ਚਾਰ ਮਹੀਨਿਆਂ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਤਿਆਰ ਹੈ ਤੇ ਪਾਰਟੀ ਵਲੋਂ 1 ਨਵੰਬਰ ਨੂੰ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਜਾ ਰਿਹਾ ਹੈ। ਇਸ ਵਿਚ ਪੰਜਾਬ ਦੇ ਹਰ ਵਰਗ ਦੇ ਸੁਝਾਵਾਂ, ਮੰਗਾਂ ਤੇ ਮੁੱਦਿਆਂ ਨੂੰ ਸ਼ਾਮਲ ਕੀਤਾ ਗਿਆ ਹੈ।

Ad Position 21
No active advertisement
ਚੰਡੀਗੜ੍ਹ ਵਿਖੇ ਅਕਾਲੀ ਦਲ ਦੀ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਦੌਰਾਨ ਅਬੋਹਰ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ। ਅਜੀਤ ਤਸਵੀਰ 30-10-2026
ਅਬੋਹਰ, 29 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਵਿਚ ਚਾਰ ਮਹੀਨਿਆਂ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਤਿਆਰ ਹੈ ਤੇ ਪਾਰਟੀ ਵਲੋਂ 1 ਨਵੰਬਰ ਨੂੰ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਜਾ ਰਿਹਾ ਹੈ। ਇਸ ਵਿਚ ਪੰਜਾਬ ਦੇ ਹਰ ਵਰਗ ਦੇ ਸੁਝਾਵਾਂ, ਮੰਗਾਂ ਤੇ ਮੁੱਦਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਜਾਣਕਾਰੀ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਪਾਰਟੀ ਅਹੁਦੇਦਾਰਾਂ ਤੇ ਸੀਨੀਅਰ ਲੀਡਰਸ਼ਿਪ ਦੀ ਅਹਿਮ ਮੀਟਿੰਗ ਵਿਚ ਸ਼ਾਮਿਲ ਹੋ ਕੇ ਪਰਤੇ ਅਕਾਲੀ ਦਲ ਦੇ ਅਬੋਹਰ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਨੇ ਦਿੱਤੀ। ਹੈਰੀ ਸੰਧੂ ਨੇ ਦੱਸਿਆ ਕਿ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਵਿਚ ਹਰ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਤੇ ਲੋਕਾਂ ਦੀਆਂ ਸਰਕਾਰ ਤੋਂ ਉਮੀਦਾਂ ਨੂੰ ਪੂਰਾ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਨੌਜਵਾਨ ਵਰਗ ਦੇ ਮੁੱਦਿਆਂ ਨੂੰ ਵੀ ਚੋਣ ਮਨੋਰਥ ਪੱਤਰ ਵਿਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਰੈਲੀਆਂ ਅਤੇ ਮੀਟਿੰਗਾਂ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਾਣਿਆ ਤੇ ਉਨ੍ਹਾਂ ਤੋਂ ਸੁਝਾਅ ਲਏ। ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਨੇ ਸਾਰੇ ਅਹੁਦੇਦਾਰਾਂ ਤੇ ਹਲਕਾ ਇੰਚਾਰਜਾਂ ਤੋਂ ਆਪੋ-ਆਪਣੇ ਇਲਾਕਿਆਂ ਦੀਆਂ ਸਮੱਸਿਆਵਾਂ ਅਤੇ ਸਿਆਸੀ ਹਾਲਾਤ ਬਾਰੇ ਵੀ ਜਾਣਕਾਰੀ ਲਈ। ਹੈਰੀ ਸੰਧੂ ਨੇ ਕਿਹਾ ਕਿ ਮੀਟਿੰਗ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਪਾਰਟੀ ਆਗੂਆਂ ਅਨੁਸਾਰ ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਦਲਾਅ ਚਾਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੂੰ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਤੋਂ ਵਿਕਾਸ ਅਤੇ ਖ਼ੁਸ਼ਹਾਲੀ ਦੀਆਂ ਉਮੀਦਾਂ ਹਨ।
Ad Position 22
No active advertisement
ਪਿਛਲੀ ਖ਼ਬਰ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਤਹਿਤ ਰਾਸ਼ੀ ਜਾਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ 1 ਨਵੰਬਰ ਨੂੰ ਅਬੋਹਰ ਪੁੱਜਣਗੇ ਅਗਲੀ ਖ਼ਬਰ ਫ਼ਾਜ਼ਿਲਕਾ ’ਚ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ ਬੜੇ ਉਤਸ਼ਾਹ ਨਾਲ ਮਨਾਇਆ
Ad Position 24