30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਤਹਿਤ ਰਾਸ਼ੀ ਜਾਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ 1 ਨਵੰਬਰ ਨੂੰ ਅਬੋਹਰ ਪੁੱਜਣਗੇ

ਅਬੋਹਰ, 29 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਦੇ ਪੰਜਵੇਂ ਪੜਾਅ ਤਹਿਤ ਰਾਸ਼ੀ ਜਾਰੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 1 ਨਵੰਬਰ ਨੂੰ ਅਬੋਹਰ ਵਿਖੇ ਪਹੁੰਚ ਰਹੇ ਹਨ। ਉਹ ਸਵੇਰੇ 10 ਵਜੇ ਸ਼ਾਂਤੀ ਇਨਕਲੇਵ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਯੋਗ ਲਾਭਪਾਤਰੀਆਂ ਲਈ ਯੋਜਨਾ ਤਹਿਤ ਰਾਸ਼ੀ ਜਾਰੀ ਕਰਨਗੇ।

Ad Position 21
No active advertisement
ਅਬੋਹਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਅਬੋਹਰ ਦੌਰੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਹਲਕਾ ਇੰਚਾਰਜ ਡਾ.ਸੁਹਾਨੀ ਡੋਡਾ, ਐਡਵੋਕੇਟ ਹਰਪ੍ਰੀਤ ਸਿੰਘ ਅਤੇ ਹੋਰ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 30-10-2026
ਅਬੋਹਰ, 29 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਦੇ ਪੰਜਵੇਂ ਪੜਾਅ ਤਹਿਤ ਰਾਸ਼ੀ ਜਾਰੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 1 ਨਵੰਬਰ ਨੂੰ ਅਬੋਹਰ ਵਿਖੇ ਪਹੁੰਚ ਰਹੇ ਹਨ। ਉਹ ਸਵੇਰੇ 10 ਵਜੇ ਸ਼ਾਂਤੀ ਇਨਕਲੇਵ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਯੋਗ ਲਾਭਪਾਤਰੀਆਂ ਲਈ ਯੋਜਨਾ ਤਹਿਤ ਰਾਸ਼ੀ ਜਾਰੀ ਕਰਨਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੀ ਅਬੋਹਰ ਹਲਕਾ ਇੰਚਾਰਜ ਡਾ.ਸੁਹਾਨੀ ਡੋਡਾ ਨੇ ਦਿੱਤੀ। ਡਾ.ਸੁਹਾਨੀ ਡੋਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਬੋਹਰ ਹਲਕੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਤਹਿਤ ਰਾਸ਼ੀ ਜਾਰੀ ਕਰਨ ਲਈ ਖ਼ੁਦ ਅਬੋਹਰ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਔਰਤਾਂ ਨੂੰ ਆਰਥਿਕ ਸਹਾਇਤਾ ਦੇਣ ਅਤੇ ਉਨ੍ਹਾਂ ਦੇ ਸਤਿਕਾਰ ’ਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਅਨੁਸਾਰ, ਯੋਜਨਾ ਦੇ ਪੰਜਵੇਂ ਪੜਾਅ ਤਹਿਤ ਜਨਰਲ ਵਰਗ ਦੀਆਂ ਯੋਗ ਲਾਭਪਾਤਰੀਆਂ ਨੂੰ 1000 ਰੁਪਏ ਅਤੇ ਰਾਖਵੇਂ ਵਰਗ ਦੀਆਂ ਯੋਗ ਲਾਭਪਾਤਰੀਆਂ ਨੂੰ 1500 ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਚ ਵੀ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ। ਡਾ.ਸੁਹਾਨੀ ਡੋਡਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਅਬੋਹਰ ਦੌਰੇ ਨੂੰ ਲੈ ਕੇ ਹਲਕੇ ਦੇ ਲੋਕਾਂ ਵਿਚ ਉਤਸੁਕਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਸਮਾਗਮ ਰਾਹੀਂ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਉਪਰਾਲੇ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਮੁੱਖ ਮੰਤਰੀ ਦੇ ਅਬੋਹਰ ਦੌਰੇ ਦੌਰਾਨ ਉਹ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਵੀ ਮੰਗ ਰੱਖਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਲੀਗਲ ਵਿੰਗ ਦੇ ਜੁਆਇੰਟ ਸਕੱਤਰ ਐਡਵੋਕੇਟ ਹਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ, ਮਾਰਕੀਟ ਕਮੇਟੀ ਦੇ ਚੇਅਰਮੈਨ ਰਜਿੰਦਰ ਡੱਬੂ ਕੰਬੋਜ, ਸੁਰਜੀਤ ਸਿੰਘ ਸੀਤਾ, ਰਣਜੀਤ ਪੰਜਾਵਾਂ, ਐਡਵੋਕੇਟ ਨੇਹਾ ਸ੍ਰੀ ਸਮੇਤ ਹੋਰ ਪਾਰਟੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਮਹਿਲਾ ਸੁਰੱਖਿਆ ’ਤੇ ਜਾਗਰੂਕਤਾ ਸੈਮੀਨਾਰ ਆਯੋਜਿਤ ਅਗਲੀ ਖ਼ਬਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਪਾਰਟੀ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਵਿਚ ਹੈਰੀ ਸੰਧੂ ਨੇ ਲਿਆ...
Ad Position 24