30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਮਹਿਲਾ ਸੁਰੱਖਿਆ ’ਤੇ ਜਾਗਰੂਕਤਾ ਸੈਮੀਨਾਰ ਆਯੋਜਿਤ

ਅਬੋਹਰ, 29 ਅਕਤੂਬਰ (ਵਿਵੇਕ ਹੂੜੀਆ)-ਡੀ. ਏ.

Ad Position 21
No active advertisement
ਅਜੀਤ ਡੈਸਕ 30-10-2026
ਅਬੋਹਰ, 29 ਅਕਤੂਬਰ (ਵਿਵੇਕ ਹੂੜੀਆ)-ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਸਦਨ ਐਗਜ਼ੀਕਿਊਟਿਵ ਡਾ. ਚਰਨ ਸਿੰਘ, ਮੈਡਮ ਸੁਸ਼ੀਲਾ ਤੇ ਡਾ. ਅੰਜਨਾ ਦੇ ਨਾਲ-ਨਾਲ ਗੁਰੂ ਨਾਨਕ ਦੇਵ ਜੀ ਸਦਨ ਦੀ ਇੰਚਾਰਜ ਮੈਡਮ ਗਗਨਦੀਪ ਕੌਰ ਦੇ ਸਹਿਯੋਗ ਨਾਲ ਮਹਿਲਾ ਸੁਰੱਖਿਆ ਵਿਸ਼ੇ ’ਤੇ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਹਿਲਾ ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਅਤੇ ਸੁਰੱਖਿਆ ਲਈ ਆਧੁਨਿਕ ਤਕਨੀਕਾਂ ਦੀ ਵਰਤੋਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਸੈਮੀਨਾਰ ਦੌਰਾਨ ਕਾਰਜਕਾਰੀ ਪ੍ਰਿੰਸੀਪਲ ਡਾ. ਵਿਜੇ ਗਰੋਵਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਹਿਲਾ ਸੁਰੱਖਿਆ ਐਪ ਦੀ ਉਪਯੋਗਤਾ, ਐਮਰਜੈਂਸੀ ਹਾਲਤਾਂ ਵਿਚ ਇਸ ਦੀ ਮਹੱਤਤਾ ਅਤੇ ਲੋੜ ਪੈਣ ’ਤੇ ਤੁਰੰਤ ਮਦਦ ਪ੍ਰਾਪਤ ਕਰਨ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ’ਚ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਗਰੂਕਤਾ ਦੇ ਨਾਲ-ਨਾਲ ਤਕਨੀਕੀ ਸਾਧਨਾਂ ਦੀ ਸਹੀ ਵਰਤੋਂ ਕਰਨੀ ਵੀ ਬਹੁਤ ਜ਼ਰੂਰੀ ਹੈ। ਡਾ. ਵਿਜੇ ਗਰੋਵਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਖ਼ੁਦ ਵੀ ਮਹਿਲਾ ਸੁਰੱਖਿਆ ਪ੍ਰਤੀ ਸੁਚੇਤ ਬਣਨ ਅਤੇ ਦੂਜਿਆਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ। ਉਨ੍ਹਾਂ ਜ਼ੋਰ ਦਿੱਤਾ ਕਿ ਔਰਤਾਂ ਲਈ ਇਕ ਸੁਰੱਖਿਅਤ ਮਾਹੌਲ ਦੀ ਸਿਰਜਣਾ ਕਰਨਾ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਮੰਚ ਦਾ ਸੰਚਾਲਨ ਬੀ. ਐੱਡ. ਦੀ ਵਿਦਿਆਰਥਣ ਕਸ਼ਿਸ਼ ਵਲੋਂ ਕੀਤਾ। ਕਾਲਜ ਵਲੋਂ ਕੀਤੀ ਗਈ ਇਹ ਪਹਿਲ ਮਹਿਲਾ ਸਸ਼ਕਤੀਕਰਨ, ਤਕਨੀਕੀ ਜਾਗਰੂਕਤਾ ਅਤੇ ਇਕ ਸੁਰੱਖਿਅਤ ਸਮਾਜ ਦੀ ਸਿਰਜਣਾ ਦੀ ਦਿਸ਼ਾ ਵਿਚ ਇਕ ਸਾਰਥਿਕ ਕਦਮ ਰਹੀ।
Ad Position 22
No active advertisement
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ 25 ਪੰਜਾਬ ਬਟਾਲੀਅਨ ਐਨ.ਸੀ.ਸੀ. ਅਬੋਹਰ ਵਲੋਂ ਮਨਾਇਆ ‘ਰਾਸ਼ਟਰੀ ਏਕਤਾ ਦਿਵਸ’ ਅਗਲੀ ਖ਼ਬਰ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਤਹਿਤ ਰਾਸ਼ੀ ਜਾਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ 1 ਨਵੰਬਰ ਨੂੰ ਅਬੋਹਰ ਪੁੱਜਣਗੇ
Ad Position 24