30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ 25 ਪੰਜਾਬ ਬਟਾਲੀਅਨ ਐਨ.ਸੀ.ਸੀ. ਅਬੋਹਰ ਵਲੋਂ ਮਨਾਇਆ ‘ਰਾਸ਼ਟਰੀ ਏਕਤਾ ਦਿਵਸ’

ਫ਼ਾਜ਼ਿਲਕਾ, 29 ਅਕਤੂਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ 25 ਪੰਜਾਬ ਬਟਾਲੀਅਨ ਐਨ. ਸੀ.

Ad Position 21
No active advertisement
ਅਜੀਤ ਡੈਸਕ 30-10-2026
ਫ਼ਾਜ਼ਿਲਕਾ, 29 ਅਕਤੂਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ 25 ਪੰਜਾਬ ਬਟਾਲੀਅਨ ਐਨ.ਸੀ.ਸੀ.ਅਬੋਹਰ ਵਲੋਂ ‘ਰਾਸ਼ਟਰੀ ਏਕਤਾ ਦਿਵਸ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੂਬੇਦਾਰ ਰਣਧੀਰ ਸਿੰਘ ਅਤੇ ਹਵਾਲਦਾਰ ਰਾਕੇਸ਼ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਾਸ਼ਟਰੀ ਏਕਤਾ, ਅਖੰਡਤਾ ਅਤੇ ਦੇਸ਼ ਪ੍ਰਤੀ ਕਰਤੱਵਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਐਨ.ਸੀ.ਸੀ. ਵਿੰਗ ਦੇ ਇੰਚਾਰਜ ਡੀ.ਪੀ.ਮੋਹਿਤ ਕੁਮਾਰ ਨੇ ਦੱਸਿਆ ਕਿ ਸਕੂਲ ਵਿਚ ਇਹ ਦਿਵਸ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਦੇਸ਼ ਭਗਤੀ ਪ੍ਰਤੀ ਜਾਗਰੂਕ ਕਰਨਾ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਰੱਖਣ ਅਤੇ ਰਾਸ਼ਟਰ ਹਿਤ ਨੂੰ ਸਰਵਉੱਚ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸੂਬੇਦਾਰ ਰਣਧੀਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਾਰਤ ਦੀ ਵਿਭਿੰਨਤਾ ਹੀ ਇਸ ਦੀ ਸਭ ਤੋਂ ਵੱਡੀ ਤਾਕਤ ਹੈ। ਵੱਖ-ਵੱਖ ਭਾਸ਼ਾਵਾਂ, ਧਰਮਾਂ ਅਤੇ ਸੱਭਿਆਚਾਰਾਂ ਦੇ ਹੋਣ ਦੇ ਬਾਵਜੂਦ ਸਾਰੇ ਨਾਗਰਿਕ ਇਕ ਮਹਾਨ ਰਾਸ਼ਟਰ ਦਾ ਹਿੱਸਾ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਸੀ ਸਦਭਾਵਨਾ, ਅਨੁਸ਼ਾਸਨ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਅਪਣਾਉਣ ਦੀ ਪ੍ਰੇਰਨਾ ਦਿੱਤੀ। ਹਵਾਲਦਾਰ ਰਾਕੇਸ਼ ਸਿੰਘ ਨੇ ਕਿਹਾ ਕਿ ਰਾਸ਼ਟਰੀ ਏਕਤਾ ਦਿਵਸ ਸਾਨੂੰ ਦੇਸ਼ ਦੀ ਏਕਤਾ ਅਤੇ ਆਪਸੀ ਭਾਈਚਾਰੇ ਦੀ ਮਹੱਤਤਾ ਦੀ ਯਾਦ ਦਿਵਾਉਂਦਾ ਹੈ। ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਅਨੁਸ਼ਾਸਨ, ਜ਼ਿੰਮੇਵਾਰੀ ਅਤੇ ਸਹਿਯੋਗ ਦੀ ਭਾਵਨਾ ਅਪਣਾਉਣੀ ਚਾਹੀਦੀ ਹੈ। ਸਕੂਲ ਦੀ ਮੈਨੇਜਿੰਗ ਕਮੇਟੀ ਦੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਰਾਸ਼ਟਰੀ ਏਕਤਾ ਦਿਵਸ ਸਾਨੂੰ ਜਾਤ, ਧਰਮ ਅਤੇ ਖੇਤਰ ਤੋਂ ਉੱਪਰ ਉੱਠ ਕੇ ਇੱਕਜੁੱਟ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਵਿਦਿਆਰਥੀਆਂ ਨੂੰ ਬਚਪਨ ਤੋਂ ਹੀ ਆਪਸੀ ਸਤਿਕਾਰ, ਸਹਿਯੋਗ ਅਤੇ ਭਾਈਚਾਰੇ ਦੇ ਸੰਸਕਾਰ ਗ੍ਰਹਿਣ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਸਿਰਫ਼ ਕਿਤਾਬੀ ਗਿਆਨ ਦੇਣਾ ਨਹੀਂ, ਸਗੋਂ ਵਿਦਿਆਰਥੀਆਂ ਨੂੰ ਚੰਗੇ ਸੰਸਕਾਰਾਂ ਨਾਲ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਹੋਰ ਮਜ਼ਬੂਤ ਕਰਨ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੜਕ ਦੀ ਨਿਸ਼ਾਨਦੇਹੀ ਮੁਕੰਮਲ ਕਰਵਾਉਣ ਦੀ ਮੰਗ ਅਗਲੀ ਖ਼ਬਰ ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਮਹਿਲਾ ਸੁਰੱਖਿਆ ’ਤੇ ਜਾਗਰੂਕਤਾ ਸੈਮੀਨਾਰ ਆਯੋਜਿਤ
Ad Position 24