ਦੁਤਾਰਾ ਵਾਲੀ ਮੰਡੀ ਵਿਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਨਿਰਵਿਘਨ ਜਾਰੀ
ਫ਼ਾਜ਼ਿਲਕਾ, 29 ਅਕਤੂਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਦੀ ਦੁਤਾਰਾ ਵਾਲੀ ਮੰਡੀ ਵਿਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਪੂਰੇ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਚੱਲ ਰਿਹਾ ਹੈ। ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ (ਡੀ.
ਦ
ਦੁਤਾਰਾ ਵਾਲੀ ਮੰਡੀ ਵਿਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਵਿਭਾਗੀ ਅਧਿਕਾਰੀ। ਅਜੀਤ ਤਸਵੀਰ
30-10-2026
ਫ਼ਾਜ਼ਿਲਕਾ, 29 ਅਕਤੂਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਦੀ ਦੁਤਾਰਾ ਵਾਲੀ ਮੰਡੀ ਵਿਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਪੂਰੇ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਚੱਲ ਰਿਹਾ ਹੈ। ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ (ਡੀ. ਐੱਫ. ਐੱਸ. ਸੀ.) ਡੇਜ਼ੀ ਮਹਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀ ਵਿਚ ਝੋਨੇ ਦੀ ਖ਼ਰੀਦ ਲਈ ਸ਼ੁਰੂ ਵਿਚ 167 ਮੀਟਰਿਕ ਟਨ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਸੀ, ਜਿਸ ਨੂੰ ਮੰਡੀ ਵਿਚ ਝੋਨੇ ਦੀ ਆਮਦ ਵਧਣ ਦੇ ਮੱਦੇਨਜ਼ਰ ਵਧਾ ਦਿੱਤਾ ਗਿਆ ਹੈ। 29 ਅਕਤੂਬਰ ਨੂੰ ਮੰਡੀ ’ਚ 55 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੰਡੀ ਵਿਚ ਖ਼ਰੀਦ ਜਾਂ ਲਿਫ਼ਟਿੰਗ ਸੰਬੰਧੀ ਕੋਈ ਸਮੱਸਿਆ ਨਹੀਂ ਹੈ। ਵਧਾਏ ਗਏ ਟੀਚੇ ਅਨੁਸਾਰ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਲਈ ਵੀ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਡੀ. ਐੱਫ. ਐੱਸ. ਸੀ. ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਖ਼ਰੀਫ਼ ਸੀਜ਼ਨ 2026-27 ਦੌਰਾਨ ਹੁਣ ਤੱਕ 2,37,459 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ’ਚੋਂ 2,33,820 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਖ਼ਰੀਦੇ ਗਏ ਝੋਨੇ ਦੀ 72 ਘੰਟਿਆਂ ਦੇ ਅੰਦਰ-ਅੰਦਰ ਲਿਫ਼ਟਿੰਗ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ 1,96,057 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿਚ ਖ਼ਰੀਦ, ਅਦਾਇਗੀ (ਪੇਮੈਂਟ) ਅਤੇ ਲਿਫ਼ਟਿੰਗ ਦੇ ਕੰਮ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਬੇਲੋੜੀ ਖ਼ੱਜਲ-ਖ਼ੁਆਰੀ ਨਾ ਝੱਲਣੀ ਪਵੇ।