ਸਰਕਾਰੀ ਸਕੂਲ ਚੱਕ ਸੈਦੋਕੇ ਵਿਖੇ ਈ-ਵੇਸਟ ਸੰਬੰਧੀ ਜਾਗਰੂਕਤਾ ਸਮਾਗਮ
ਜਲਾਲਾਬਾਦ, 29 ਅਕਤੂਬਰ (ਕਰਨ ਚੁਚਰਾ)-ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਚੱਕ ਸੈਦੋਕੇ ਵਿਖੇ ਪ੍ਰਿੰਸੀਪਲ ਅਨੀਤਾ ਰਾਣੀ ਦੀ ਦੇਖ-ਰੇਖ ਹੇਠ ‘ਈ-ਵੇਸਟ ਮੈਨੇਜਮੈਂਟ’ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕੰਪਿਊਟਰ ਫੈਕਲਟੀ ਗੁਰਨਾਮ ਸਿੰਘ ਨੇ ਵਿਦਿਆਰਥੀਆਂ ਨੂੰ ਇਲੈੱਕਟ੍ਰਾਨਿਕ ਕਚਰੇ (ਈ-ਵੇਸਟ) ਦੀ ਸਹੀ ਸੰਭਾਲ ਅਤੇ ਮੁੜ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਜਲਾਲਾਬਾਦ, 29 ਅਕਤੂਬਰ (ਕਰਨ ਚੁਚਰਾ)-ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਚੱਕ ਸੈਦੋਕੇ ਵਿਖੇ ਪ੍ਰਿੰਸੀਪਲ ਅਨੀਤਾ ਰਾਣੀ ਦੀ ਦੇਖ-ਰੇਖ ਹੇਠ ‘ਈ-ਵੇਸਟ ਮੈਨੇਜਮੈਂਟ’ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕੰਪਿਊਟਰ ਫੈਕਲਟੀ ਗੁਰਨਾਮ ਸਿੰਘ ਨੇ ਵਿਦਿਆਰਥੀਆਂ ਨੂੰ ਇਲੈੱਕਟ੍ਰਾਨਿਕ ਕਚਰੇ (ਈ-ਵੇਸਟ) ਦੀ ਸਹੀ ਸੰਭਾਲ ਅਤੇ ਮੁੜ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਈ-ਵੇਸਟ ਤੋਂ ਤਿਆਰ ਕੀਤਾ ਇੱਕ ਆਕਰਸ਼ਕ ਮਾਡਲ ਵੀ ਪ੍ਰਦਰਸ਼ਿਤ ਕੀਤਾ ਅਤੇ ਬੱਚਿਆਂ ਦੇ ਮੁਕਾਬਲੇ ਕਰਵਾਏ। ਪ੍ਰਿੰਸੀਪਲ ਅਨੀਤਾ ਰਾਣੀ ਨੇ ਅਧਿਆਪਕ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਈ-ਵੇਸਟ ਦਾ ਪ੍ਰਦੂਸ਼ਣ ਵਾਤਾਵਰਨ ਲਈ ਬੇਹੱਦ ਖ਼ਤਰਨਾਕ ਹੈ, ਜਿਸ ਪ੍ਰਤੀ ਬੱਚਿਆਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਚਰੇ ਦੀ ਮੁੜ ਵਰਤੋਂ ਨਾਲ ਹੀ ਧਰਤੀ ਨੂੰ ਪ੍ਰਦੂਸ਼ਣ ਮੁਕਤ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ। ਪ੍ਰਿੰਸੀਪਲ ਵਲੋਂ ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਹੌਸਲਾ ਅਫ਼ਜ਼ਾਈ ਕੀਤੀ ਗਈ।