29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਅਤੇ ਬਲਾਕ ਪ੍ਰਧਾਨ ਸੁਖਚੈਨ ਸਿੰਘ ਬੰਡਾਲਾ

ਜ਼ੀਰਾ, 29 ਅਕਤੂਬਰ (ਹਰਜੀਤ ਸਿੰਘ ਗਿੱਲ)-ਇਨ੍ਹੀਂ ਦਿਨੀਂ ਡੀ. ਏ.

Ad Position 21
No active advertisement
ਅਜੀਤ ਡੈਸਕ 30-10-2026
ਜ਼ੀਰਾ, 29 ਅਕਤੂਬਰ (ਹਰਜੀਤ ਸਿੰਘ ਗਿੱਲ)-ਇਨ੍ਹੀਂ ਦਿਨੀਂ ਡੀ. ਏ. ਪੀ. ਖਾਦ ਦੇ ਚਲ ਰਹੇ ਵੱਡੇ ਸੰਕਟ ਬਾਰੇ ਚਿੰਤਾ ਪ੍ਰਗਟ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਅਤੇ ਬਲਾਕ ਪ੍ਰਧਾਨ ਸੁਖਚੈਨ ਸਿੰਘ ਬੰਡਾਲਾ ਨੇ ਕਿਹਾ ਕਿ ਪੰਜਾਬ ਵਿਚ ਕਣਕ ਅਤੇ ਸਬਜ਼ੀਆਂ ਦੀ ਬਿਜਾਈ ਦਾ ਸੀਜ਼ਨ ਇਸ ਵੇਲੇ ਪੂਰੇ ਸਿਖਰ ’ਤੇ ਹੈ, ਪਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਡੀ. ਏ. ਪੀ. ਖਾਦ ਦੀ ਭਾਰੀ ਕਿੱਲਤ ਅਤੇ ਸਰਕਾਰ ਦੀਆਂ ਨਾਕਾਮੀਆਂ ਕਾਰਨ ਕਿਸਾਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋ ਚੁੱਕੇ ਹਨ। ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਬਾਰੇ ਤਿੱਖਾ ਰੋਸ ਪ੍ਰਗਟਾਉਦਿਆਂ ਕਿਹਾ ਕਿ ਨੂੰ ਇਕ ਪਾਸੇ ਕਿਸਾਨ ਸਿਰ ’ਤੇ ਆਈ ਬਿਜਾਈ ਦੇ ਫ਼ਿਕਰਾਂ ਵਿਚ ਡੁੱਬਿਆ ਹੋਇਆ ਹੈ, ਪਰ ਦੂਜੇ ਪਾਸੇ ਸਰਕਾਰ ਦੇ ਮਾੜੇ ਪ੍ਰਬੰਧਾਂ ਨੇ ਡੀ. ਏ. ਪੀ. ਦਾ ਵੱਡਾ ਸੰਕਟ ਖੜ੍ਹਾ ਕਰ ਦਿੱਤਾ ਹੈ। ਸਹਿਕਾਰੀ ਸਭਾਵਾਂ (ਕੋਆਪ੍ਰੇਟਿਵ ਸੁਸਾਇਟੀਆਂ) ਦਾ ਸਰਕਾਰ ਨਾਲ ਕੇ ਵਾਈ ਸੀ ਅਤੇ ਖਾਤਿਆਂ ਵਿਚ ਵਿਆਜ ਦਰਾਂ ਦੇ ਵਾਧੇ ਨੂੰ ਲੈ ਕੇ ਚੱਲ ਰਿਹਾ ਰੇੜਕਾ ਕਿਸਾਨਾਂ ਲਈ ਮੌਤ ਦਾ ਵਾਰੰਟ ਸਾਬਤ ਹੋ ਰਿਹਾ ਹੈ। ਕਿਸਾਨ ਆਗੂਆਂ ਨੇ ਮੁੱਖ ਖੇਤੀਬਾੜੀ ਦਫ਼ਤਰ ਫਿਰੋਜ਼ਪੁਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਚੀਫ਼ ਐਗਰੀਕਲਚਰ ਦਫ਼ਤਰ ਇਸ ਵੇਲੇ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ। ਅਧਿਕਾਰੀ ਸਿਰਫ਼ ਆਪਣੀ ਕਾਗਜ਼ੀ ਖਾਨਾਪੂਰਤੀ ਕਰ ਰਹੇ ਹਨ ਅਤੇ ਸੰਕਟ ਦੇ ਸਮੇਂ ਕਿਸਾਨਾਂ ਦੇ ਨਾਲ ਖੜ੍ਹਨ ਦੀ ਬਜਾਏ ਨਿੱਜੀ ਖਾਦ ਡੀਲਰਾਂ ਦੀ ਪਿੱਠ ਥਾਪੜ ਰਹੇ ਹਨ। ਗਿੱਲ ਨੇ ਵੱਡਾ ਖੁਲਾਸਾ ਕਰਦਿਆਂ ਦੋਸ਼ ਲਾਇਆ ਕਿ ਜ਼ਿਲ੍ਹੇ ਦੇ ਵਿਚ ਪ੍ਰਸ਼ਾਸਨ ਦੀ ਕਥਿਤ ਮਿਲੀਭੁਗਤ ਨਾਲ ਇਕੋ ਨਿੱਜੀ ਡੀਲਰ ਨੂੰ 6-6 ਏਜੰਸੀਆਂ ਦਿੱਤੀਆਂ ਹੋਈਆਂ ਹਨ। ਜਿਸ ਵਲੋਂ ਛੋਟੇ, ਮੱਧ ਵਰਗੀ ਕਿਸਾਨਾਂ ਅਤੇ ਛੋਟੇ ਦੁਕਾਨਦਾਰਾਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ, ਜੋ ਡੀ. ਏ. ਪੀ. ਦਾ ਗੱਟਾ ਸਰਕਾਰੀ ਰੇਟ ਮੁਤਾਬਕ 1350 ਰੁਪਏ ਦਾ ਹੈ। ਉਸ ਨੂੰ ਬਲੈਕ ਮਾਰਕੀਟ ਵਿਚ 1500 ਤੋਂ ਲੈ ਕੇ 1700 ਰੁਪਏ ਤੱਕ ਵੇਚਿਆ ਜਾ ਰਿਹਾ ਹੈ। ਇੰਨਾ ਹੀ ਨਹੀਂ, ਕਿਸਾਨਾਂ ਨੂੰ ਖਾਦ ਦੇਣ ਦੇ ਨਾਲ ਜ਼ਬਰਦਸਤੀ ਗੈਰ-ਜ਼ਰੂਰੀ ਸਾਮਾਨ ਤੇ ਦਵਾਈਆਂ ਟੈਗ ਕਰਕੇ ਦਿੱਤੀਆਂ ਜਾ ਰਹੀਆਂ ਹਨ, ਜੋ ਕਿ ਸਿੱਧੇ ਤੌਰ ’ਤੇ ਕਿਸਾਨਾਂ ’ਤੇ ਡਾਕਾ ਹੈ। ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਆਪ੍ਰੇਟਿਵ ਸੁਸਾਇਟੀਆਂ ਦਾ ਰੇੜਕਾ ਤੁਰੰਤ ਹੱਲ ਨਾ ਕੀਤਾ ਤੇ ਲੁੱਟ ਕਰਨ ਵਾਲੇ ਡੀਲਰਾਂ ਤੇ ਲਾਪ੍ਰਵਾਹ ਅਧਿਕਾਰੀਆਂ ਖ਼ਿਲਾਫ਼ ਸਖ਼ਤ ਐਕਸ਼ਨ ਨਾ ਲਿਆ ਗਿਆ, ਤਾਂ ਜਥੇਬੰਦੀ ਤਿੱਖੇ ਸੰਘਰਸ਼ ਲਈ ਮਜਬੂਰ ਹੋ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਾਰਾਜ਼ ਪਾਰਟੀ ਵਰਕਰਾਂ ਨਾਲ ਵਰਦੇਵ ਸਿੰਘ ਮਾਨ ਤੇ ਸੁਰਿੰਦਰ ਸਿੰਘ ਬੱਬੂ ਨੇ ਕੀਤੀ ਮੁਲਾਕਾ... ਅਗਲੀ ਖ਼ਬਰ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲੇ ’ਚ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
Ad Position 24