31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਭੇਦਭਰੀ ਹਾਲਤ ’ਚ ਨੌਜਵਾਨ ਦੀ ਮੌਤ

ਅਬੋਹਰ, 30 ਅਕਤੂਬਰ (ਵਿਵੇਕ ਹੂੜੀਆ)- ਸ਼ਹਿਰ ਦੇ ਪੁਰਾਣੀ ਫ਼ਾਜ਼ਿਲਕਾ ਰੋਡ ’ਤੇ ਸਥਿਤ ਰਾਧਾ ਵੱਲਭ ਮੰਦਰ ਨੇੜੇ ਸ਼ੁੱਕਰਵਾਰ ਦੁਪਹਿਰ ਇਕ ਅਣਪਛਾਤੇ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਨੌਜਵਾਨ ਦੀ ਉਮਰ ਲਗਭਗ 27 ਤੋਂ 28 ਸਾਲ ਦੱਸੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 31-10-2026
ਅਬੋਹਰ, 30 ਅਕਤੂਬਰ (ਵਿਵੇਕ ਹੂੜੀਆ)- ਸ਼ਹਿਰ ਦੇ ਪੁਰਾਣੀ ਫ਼ਾਜ਼ਿਲਕਾ ਰੋਡ ’ਤੇ ਸਥਿਤ ਰਾਧਾ ਵੱਲਭ ਮੰਦਰ ਨੇੜੇ ਸ਼ੁੱਕਰਵਾਰ ਦੁਪਹਿਰ ਇਕ ਅਣਪਛਾਤੇ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਨੌਜਵਾਨ ਦੀ ਉਮਰ ਲਗਭਗ 27 ਤੋਂ 28 ਸਾਲ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਵਨ ਦੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਮ੍ਰਿਤਕ ਦੀ ਸ਼ਨਾਖ਼ਤ ਕਰਵਾਉਣ ਦੇ ਨਾਲ-ਨਾਲ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਹਾ ਹੈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੁਪਹਿਰ ਰਾਧਾ ਵੱਲਭ ਮੰਦਰ ਨੇੜੇ ਇੱਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਪਿਆ ਮਿਲਿਆ। ਆਸ-ਪਾਸ ਦੇ ਲੋਕਾਂ ਨੇ ਜਦੋਂ ਉਸ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਤਾਂ ਉਸ ਵਲੋਂ ਕੋਈ ਹਰਕਤ ਨਾ ਹੁੰਦੀ ਦੇਖ ‘ਨਰ ਸੇਵਾ ਨਰਾਇਣ ਸੇਵਾ ਸਮਿਤੀ’ ਨੂੰ ਸੂਚਿਤ ਕੀਤਾ ਗਿਆ। ਸਮਿਤੀ ਦੇ ਪ੍ਰਧਾਨ ਰਾਜੂ ਚਰਾਇਆ ਤੇ ਸੋਨੂੰ ਗਰੋਵਰ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਣਕਾਰੀ ਸਿਟੀ ਵਨ ਪੁਲਿਸ ਨੂੰ ਦਿੱਤੀ। ਮੌਕੇ ’ਤੇ ਪਹੁੰਚੀ ਪੁਲਿਸ ਨੂੰ ਮ੍ਰਿਤਕ ਦੇ ਕੋਲੋਂ ਟੀਕਾ, ਬਿਸਕੁਟ, ਪਲਾਸ ਤੇ ਪੇਚਕਸ ਆਦਿ ਸਾਮਾਨ ਬਰਾਮਦ ਹੋਇਆ ਜਿਸ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਮੌਤ ਦੇ ਕਾਰਨਾਂ ਬਾਰੇ ਫ਼ਿਲਹਾਲ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਨੇ ਸਮਿਤੀ ਦੇ ਸਹਿਯੋਗ ਨਾਲ ਲਾਸ਼ ਨੂੰ ਪਛਾਣ ਤੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ। ਪੁਲਿਸ ਮੁਤਾਬਿਕ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨ ਸਪਸ਼ਟ ਹੋ ਸਕਣਗੇ। ਦੂਜੇ ਪਾਸੇ ਡੀ.ਐੱਸ.ਪੀ. ਹਰੀਸ਼ ਕੁਮਾਰ ਨੇ ਦੱਸਿਆ ਕਿ ਇਲਾਕੇ ਵਿਚ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਵਲੋਂ ਲਗਾਤਾਰ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਡੀ.ਐੱਸ.ਪੀ. ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਹਰੇਕ ਵਰਗ ਦਾ ਸਹਿਯੋਗ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹੇ ਦੇ ਸਮੂਹ ਲੈਬ ਟੈਕਨੀਸ਼ੀਅਨਾਂ ਦੀ ਸਮੀਖਿਆ ਬੈਠਕ, ਹੁਣ ਤੱਕ ਸਾਹਮਣੇ ਆਏ 30 ਮਾਮਲੇ ਅਗਲੀ ਖ਼ਬਰ ਵਪਾਰਕ ਤੌਰ ’ਤੇ ਵਰਤੋਂ ਵਿਚ ਆ ਰਹੇ ਟਰੈਕਟਰ-ਟਰਾਲੇ ਟੈਕਸ ਚੋਰੀ ਦੇ ਨਾਲ-ਨਾਲ ਲੋਕਾਂ ਲਈ ਬਣ ਰਹੇ ਹਨ ਖ਼ਤਰਾ
Ad Position 24