31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹੇ ਦੇ ਸਮੂਹ ਲੈਬ ਟੈਕਨੀਸ਼ੀਅਨਾਂ ਦੀ ਸਮੀਖਿਆ ਬੈਠਕ, ਹੁਣ ਤੱਕ ਸਾਹਮਣੇ ਆਏ 30 ਮਾਮਲੇ

ਫ਼ਾਜ਼ਿਲਕਾ, 30 ਅਕਤੂਬਰ(ਦਵਿੰਦਰ ਪਾਲ ਸਿੰਘ)- ਡੇਂਗੂ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਇਸ ਬਿਮਾਰੀ ਦੀ ਰੋਕਥਾਮ ਅਤੇ ਸਮੇਂ ਸਿਰ ਪਛਾਣ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਿਵਲ ਸਰਜਨ ਡਾ.

Ad Position 21
No active advertisement
ਅਜੀਤ ਡੈਸਕ 31-10-2026
ਫ਼ਾਜ਼ਿਲਕਾ, 30 ਅਕਤੂਬਰ(ਦਵਿੰਦਰ ਪਾਲ ਸਿੰਘ)- ਡੇਂਗੂ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਇਸ ਬਿਮਾਰੀ ਦੀ ਰੋਕਥਾਮ ਅਤੇ ਸਮੇਂ ਸਿਰ ਪਛਾਣ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਿਵਲ ਸਰਜਨ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਵਲੋਂ ਜ਼ਿਲ੍ਹੇ ਦੇ ਸਮੂਹ ਲੈਬ ਟੈਕਨੀਸ਼ੀਅਨਾਂ ਨਾਲ ਇੱਕ ਵਿਸ਼ੇਸ਼ ਸਮੀਖਿਆ ਬੈਠਕ ਕੀਤੀ ਗਈ। ਬੈਠਕ ਦੌਰਾਨ ਡੇਂਗੂ ਦੀ ਜਾਂਚ ਲਈ ਸੈਂਪਲਿੰਗ ਵਿਚ ਤੇਜ਼ੀ ਲਿਆਉਣ ਤੇ ਮਰੀਜ਼ਾਂ ਦੀ ਤੁਰੰਤ ਜਾਂਚ ਯਕੀਨੀ ਬਣਾਉਣ ਸਬੰਧੀ ਵਿਸਤਰਿਤ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਡਾ.ਰਿੰਕੂ ਚਾਵਲਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਡੇਂਗੂ ਦੇ 30 ਮਾਮਲੇ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਸਮੇਂ ਸਿਰ ਟੈੱਸਟ ਕਰਵਾਉਣਾ ਤੇ ਸ਼ੱਕੀ ਮਰੀਜ਼ਾਂ ਦੀ ਪਛਾਣ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਜਾਂਚ ਰਿਪੋਰਟ ਸਮੇਂ ਸਿਰ ਤਿਆਰ ਕਰਕੇ ਸਬੰਧਿਤ ਅਧਿਕਾਰੀਆਂ ਤੱਕ ਪਹੁੰਚਾਈ ਜਾਵੇ ਤਾਂ ਜੋ ਮਰੀਜ਼ਾਂ ਦਾ ਸਮੇਂ ਸਿਰ ਇਲਾਜ ਸ਼ੁਰੂ ਹੋ ਸਕੇ। ਡਾ. ਚਾਵਲਾ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਕਿਉਂਕਿ ਖੜ੍ਹੇ ਪਾਣੀ ਵਿਚ ਹੀ ਡੇਂਗੂ ਫੈਲਾਉਣ ਵਾਲੇ ਮੱਛਰ ਪੈਦਾ ਹੁੰਦੇ ਹਨ। ਕੂਲਰਾਂ, ਫ਼ਰਿਜਾਂ ਦੀਆਂ ਟਰੇਆਂ, ਗਮਲਿਆਂ ਤੇ ਛੱਤਾਂ ’ਤੇ ਪਏ ਬਰਤਨਾਂ ਦੀ ਨਿਯਮਤ ਸਫ਼ਾਈ ਕੀਤੀ ਜਾਵੇ ਤੇ ਪਾਣੀ ਦੀਆਂ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਸਲਾਹ ਦਿੱਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਸਿਰਦਰਦ, ਸਰੀਰ ਵਿਚ ਦਰਦ ਜਾਂ ਡੇਂਗੂ ਨਾਲ ਮਿਲਦੇ-ਜੁਲਦੇ ਲੱਛਣ ਦਿਖਾਈ ਦੇਣ ਤਾਂ ਉਹ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਵਿਖੇ ਡਾਕਟਰ ਨਾਲ ਸੰਪਰਕ ਕਰਨ ਤੇ ਆਪਣੀ ਮਰਜ਼ੀ ਨਾਲ ਦਵਾਈਆਂ ਲੈਣ ਤੋਂ ਗੁਰੇਜ਼ ਕਰਨ। ਇਸ ਮੌਕੇ ਜ਼ਿਲ੍ਹਾ ਮਹਾਂਮਾਰੀ ਅਫ਼ਸਰ ਡਾ. ਕਰਨਵੀਰ ਸਿੰਘ, ਪ੍ਰਿੰਸ ਪੁਰੀ, ਦਿਵੇਸ਼ ਕੁਮਾਰ, ਵਿਕੀ ਕੁਮਾਰ, ਸੁਨੀਤਾ ਰਾਣੀ ਤੇ ਸਮੂਹ ਲੈਬ ਟੈਕਨੀਸ਼ੀਅਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਵਲੋਂ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਭੇਦਭਰੀ ਹਾਲਤ ’ਚ ਨੌਜਵਾਨ ਦੀ ਮੌਤ
Ad Position 24