31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਜ਼ਿਲ੍ਹਾ ਪ੍ਰਧਾਨ ਚਿੱਤਬੀਰ ਸਿੰਘ ਜ਼ੀਰਾ ਵਲੋਂ ਯੂਥ ਅਕਾਲੀ ਦਲ ਦੇ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ

ਜ਼ੀਰਾ, 30 ਅਕਤੂਬਰ (ਰਜਨੀਸ਼ ਕਥੂਰੀਆ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੇ ਆਦੇਸ਼ ’ਤੇ ਯੂਥ ਅਕਾਲੀ ਦਲ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਕਰਨ ਲਈ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਐਡਵੋਕੇਟ ਚਿੱਤਬੀਰ ਸਿੰਘ ਸੰਧੂ ਜ਼ੀਰਾ ਨੇ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਹਨ। ਇਹਨਾਂ ਨਿਯੁਕਤੀਆਂ ਵਿਚ ਪਾਰਟੀ ਦੇ ਸਰਗਰਮ ਨੌਜਵਾਨ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

Ad Position 21
No active advertisement
ਚਿੱਤਬੀਰ ਸਿੰਘ ਸੰਧੂ 31-10-2026
ਜ਼ੀਰਾ, 30 ਅਕਤੂਬਰ (ਰਜਨੀਸ਼ ਕਥੂਰੀਆ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੇ ਆਦੇਸ਼ ’ਤੇ ਯੂਥ ਅਕਾਲੀ ਦਲ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਕਰਨ ਲਈ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਐਡਵੋਕੇਟ ਚਿੱਤਬੀਰ ਸਿੰਘ ਸੰਧੂ ਜ਼ੀਰਾ ਨੇ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਹਨ। ਇਹਨਾਂ ਨਿਯੁਕਤੀਆਂ ਵਿਚ ਪਾਰਟੀ ਦੇ ਸਰਗਰਮ ਨੌਜਵਾਨ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਸਬੰਧੀ ਚਿੱਤਬੀਰ ਸਿੰਘ ਸੰਧੂ ਵਲੋਂ ਜਾਰੀ ਕੀਤੀ ਗਈ ਸੂਚੀ ਮੁਤਾਬਿਕ ਜਸਪ੍ਰੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਜ਼ਿਲਾ ਫ਼ਿਰੋਜ਼ਪੁਰ ਜਦੋਂਕਿ ਗੁਰਵਿੰਦਰ ਸਿੰਘ ਗਿੱਲ, ਗੁਰਵਿੰਦਰ ਸਿੰਘ ਖਾਰਾ, ਲਵਪ੍ਰੀਤ ਸਿੰਘ, ਗੁਰਸੇਵਕ ਸਿੰਘ, ਗੁਰਨਦੀਪ ਸਿੰਘ, ਕਮਲਜੀਤ ਸਿੰਘ, ਅਲਬਰ ਸਿੰਘ ਸਾਬ, ਮਨਪ੍ਰੀਤ ਸਿੰਘ, ਮੋਹਿਤ ਗੁਪਤਾ, ਜਸਪਾਲ ਸਿੰਘ,ਕੰਵਰਪਾਲ ਸਿੰਘ ਪਿੰਡ ਵਾੜਾ ਭਾਈ ਕਾ ਮੀਤ ਪ੍ਰਧਾਨ ਹਲਕਾ ਫ਼ਿਰੋਜ਼ਪੁਰ ਦਿਹਾਤੀ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਅਰਸ਼ਦੀਪ ਸਿੰਘ, ਹੇਮਨ ਧਵਨ, ਅੰਗਰੇਜ਼ ਸਿੰਘ ਬਾਬਾ, ਬਲਜੀਤ ਸਿੰਘ, ਗੁਰਮੁਖ ਸਿੰਘ ਸੰਧੂ, ਗੁਰਨਦੀਪ ਸਿੰਘ, ਸਨੇਹਦੀਪ ਅਰੋੜਾ, ਸੁਖਵੰਤ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ ਖੋਸਾ, ਗੀਤਪ੍ਰੀਤ ਸਿੰਘ ਸਹੋਤਾਂ, ਅਮਰਿੰਦਰ ਸਿੰਘ, ਪਰਮਜੀਤ ਸਿੰਘ, ਵਰਿੰਦਰ ਸਿੰਘ, ਲਖਵਿੰਦਰ ਸਿੰਘ ਬਰਾੜ ਅਤੇ ਗੁਰਪ੍ਰੀਤ ਸਿੰਘ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਥੇਬੰਦੀ ਵਿੱਚ ਸੁਖਪਾਲ ਸਿੰਘ, ਅਮਨਦੀਪ ਸਿੰਘ ਭੁੱਲਰ ਅਤੇ ਨਰੇਸ਼ ਕੁਮਾਰ ਨੂੰ ਸਹਾਇਕ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਵਿਜੇਪ੍ਰੀਤ ਸਿੰਘ, ਗੁਰਜਿੰਦਰ ਸਿੰਘ ਗੋਗੀ, ਸਤਨਾਮ ਸਿੰਘ ਤੇ ਗੁਰਵਰਪ੍ਰਤਾਪ ਸਿੰਘ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ, ਜਦੋਂਕਿ ਗੁਰਪ੍ਰੀਤ ਸਿੰਘ, ਨਿਸ਼ਾਂਤ ਸਿੰਘ ਸੰਧੂ, ਅਮਨਦੀਪ ਸਿੰਘ ਮੁੰਸੀ, ਜਸਨਜੀਤ ਸਿੰਘ ਗਿੱਲ ਤੇ ਅਰੁਣ ਕੁਮਾਰ ਖੇਹਰ ਨੂੰ ਜਥੇਬੰਦਕ ਸਕੱਤਰਾਂ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਿੱਤਬੀਰ ਸਿੰਘ ਸੰਧੂ ਜ਼ੀਰਾ ਨੇ ਕਿਹਾ ਕਿ ਯੂਥ ਅਕਾਲੀ ਦਲ ਪਾਰਟੀ ਦੀ ਮਜ਼ਬੂਤੀ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪਾਰਟੀ ਦਾ ਭਵਿੱਖ ਹਨ ਤੇ ਉਨ੍ਹਾਂ ਨੂੰ ਜਥੇਬੰਦੀ ਵਿਚ ਬਣਦਾ ਮਾਣ-ਸਤਿਕਾਰ ਦੇਣਾ ਅਤੇ ਉਨ੍ਹਾਂ ਦੀਆਂ ਸਿਆਸੀ ਅਤੇ ਸਮਾਜਿਕ ਸਰਗਰਮੀਆਂ ਵਿਚ ਯੋਗਦਾਨ ਵਧਾਉਣਾ ਮੁੱਖ ਮੰਤਵ ਹੈ । ਇਸ ਮੌਕੇ ਸੁਖਜਿੰਦਰ ਸਿੰਘ ਔਲਖ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਫਤਿਹਗੜ੍ਹ ਸਭਰਾ, ਸੁਖਜੀਤ ਸਿੰਘ ਆਸਿਫ ਵਾਲਾ ਮੀਤ ਪ੍ਰਧਾਨ ਯੂਥ ਅਕਾਲੀ ਦਲ, ਹਰਪ੍ਰੀਤ ਸਿੰਘ ਬਹਿਕ ਗੁੱਜਰਾਂ ਹਲਕਾ ਯੂਥ ਪ੍ਰਧਾਨ ਜੋਨ ਜ਼ੀਰਾ, ਰਣਜੀਤ ਸਿੰਘ ਸ਼ਹਿਜਾਦਾ ਸਰਕਲ ਪ੍ਰਧਾਨ ਦਿਹਾਤੀ ਜ਼ੀਰਾ, ਅਮਨਜੀਤ ਸਿੰਘ ਸੰਧੂ ਬਹਿਕ ਫੱਤੂ ਮੀਤ ਪ੍ਰਧਾਨ ਪੰਜਾਬ ਯੂਥ ਅਕਾਲੀ ਦਲ, ਮਨਪ੍ਰੀਤ ਸਿੰਘ ਬਹਿਕ ਫੱਤੂ ਸੋਸ਼ਲ ਮੀਡੀਆ ਵਿੰਗ, ਨਿਸ਼ਾਨ ਸਿੰਘ ਸੰਧੂ ਤਲਵੰਡੀ ਨੇਪਾਲਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ’ਚ ਸਾਲਾਨਾ ਐਥਲੈਟਿਕ ਮੀਟ 2026 ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਸਿਵਲ ਸਰਜਨ ਡਾ. ਕਵਿਤਾ ਸਿੰਘ ਵਲੋਂ ਆਮ ਆਦਮੀ ਕਲੀਨਿਕਾਂ ਦੀ ਅਚਨਚੇਤ ਚੈਕਿੰਗ
Ad Position 24