ਮਾਤਾ ਗੁਜਰੀ ਪਬਲਿਕ ਸਕੂਲ ’ਚ ਸਾਲਾਨਾ ਐਥਲੈਟਿਕ ਮੀਟ 2026 ਸ਼ਾਨੋ-ਸ਼ੌਕਤ ਨਾਲ ਸਮਾਪਤ
ਜਲਾਲਾਬਾਦ, 30 ਅਕਤੂਬਰ (ਕਰਨ ਚੁਚਰਾ)- ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਵਿਖੇ 21 ਅਕਤੂਬਰ ਤੋਂ ਚੱਲ ਰਹੀ ਸਾਲਾਨਾ ਐਥਲੈਟਿਕ ਮੀਟ 2026 ਦੀ ਸਮਾਪਤੀ 30 ਅਕਤੂਬਰ ਨੂੰ ਬੜੇ ਹੀ ਉਤਸ਼ਾਹ, ਜੋਸ਼ ਤੇ ਸ਼ਾਨੋ-ਸ਼ੌਕਤ ਨਾਲ ਹੋਈ। ਦਸ ਦਿਨਾਂ ਤੱਕ ਚੱਲੇ ਇਸ ਖੇਡ ਸਮਾਗਮ ਵਿਚ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਜਲਾਲਾਬਾਦ, 30 ਅਕਤੂਬਰ (ਕਰਨ ਚੁਚਰਾ)- ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਵਿਖੇ 21 ਅਕਤੂਬਰ ਤੋਂ ਚੱਲ ਰਹੀ ਸਾਲਾਨਾ ਐਥਲੈਟਿਕ ਮੀਟ 2026 ਦੀ ਸਮਾਪਤੀ 30 ਅਕਤੂਬਰ ਨੂੰ ਬੜੇ ਹੀ ਉਤਸ਼ਾਹ, ਜੋਸ਼ ਤੇ ਸ਼ਾਨੋ-ਸ਼ੌਕਤ ਨਾਲ ਹੋਈ। ਦਸ ਦਿਨਾਂ ਤੱਕ ਚੱਲੇ ਇਸ ਖੇਡ ਸਮਾਗਮ ਵਿਚ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਮਾਪਤੀ ਸਮਾਰੋਹ ਵਿਚ ਫ਼ਾਜ਼ਿਲਕਾ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਤੇ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਕੈਸ਼ੀਅਰ ਚਰਨ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਜ਼ੋਨ ਸਕੱਤਰ ਲਖਵਿੰਦਰ ਸਿੰਘ ਅਤੇ ਲੋਰੀਅਲ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਅਨੂਪ੍ਰੀਤ ਕੌਰ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋ ਕੇ ਖਿਡਾਰੀਆਂ ਦਾ ਹੌਸਲਾ ਵਧਾਇਆ। ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਮੁੱਖ ਮਹਿਮਾਨ ਚਰਨ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਖੇਡਾਂ ਜਿੱਥੇ ਸਰੀਰਕ ਤੇ ਮਾਨਸਿਕ ਮਜ਼ਬੂਤੀ ਦਿੰਦੀਆਂ ਹਨ ਉੱਥੇ ਹੀ ਅਨੁਸ਼ਾਸਨ ਤੇ ਆਤਮ-ਵਿਸ਼ਵਾਸ ਵੀ ਪੈਦਾ ਕਰਦੀਆਂ ਹਨ। ਵਿਸ਼ੇਸ਼ ਮਹਿਮਾਨ ਸ. ਲਖਵਿੰਦਰ ਸਿੰਘ ਨੇ ਕਿਹਾ ਕਿ ਜਿੱਤ-ਹਾਰ ਨਾਲੋਂ ਖੇਡ ਭਾਵਨਾ ਨਾਲ ਭਾਗ ਲੈਣਾ ਜ਼ਰੂਰੀ ਹੈ। ਸਕੂਲ ਦੇ ਪ੍ਰਿੰਸੀਪਲ ਪਰਵਿੰਦਰ ਜੀਤ ਕੌਰ ਨੇ ਦੱਸਿਆ ਕਿ ਸਕੂਲ ਦਾ ਮੁੱਖ ਉਦੇਸ਼ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ।