ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 7 ਮੁਕੱਦਮੇ ਦਰਜ
ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ , 30 ਅਕਤੂਬਰ ( ਦਵਿੰਦਰ ਪਾਲ ਸਿੰਘ )- ਥਾਣਾ ਵੈਰੋਕੇ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ । ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਕਾਰਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਬਾਹਮਣੀ ਵਾਲਾ ਸੇਮ - ਨਾਲ਼ਾ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ , ਜੋ ਪੁਲਿਸ ਦੀ ਗੱਡੀ ਵੇਖ ਕੇ ਆਪਣੇ ਖੱਬੇ ਹੱਥ ਵਿਚ ਫੜਿਆ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਸੁੱਟ ਕੇ ਭੱਜਣ ਲੱਗਿਆ ।
ਫ਼ਾਜ਼ਿਲਕਾ , 30 ਅਕਤੂਬਰ ( ਦਵਿੰਦਰ ਪਾਲ ਸਿੰਘ )- ਥਾਣਾ ਵੈਰੋਕੇ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ । ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਕਾਰਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਬਾਹਮਣੀ ਵਾਲਾ ਸੇਮ - ਨਾਲ਼ਾ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ , ਜੋ ਪੁਲਿਸ ਦੀ ਗੱਡੀ ਵੇਖ ਕੇ ਆਪਣੇ ਖੱਬੇ ਹੱਥ ਵਿਚ ਫੜਿਆ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਸੁੱਟ ਕੇ ਭੱਜਣ ਲੱਗਿਆ । ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 30 ਨਸ਼ੀਲੀਆਂ ਗੋਲੀਆਂ ਟਰਾਮਾਡੋਲ ਬਰਾਮਦ ਹੋਈਆਂ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ । ਠੱਗੀ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ - ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਫ਼ਰਜ਼ੀ ਚੈੱਕਾਂ ਰਾਹੀਂ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ । ਜਾਂਚ ਅਧਿਕਾਰੀ ਐੱਸ . ਆਈ ਗੈਵਿਸ਼ ਕਪੂਰ ਨੇ ਦੱਸਿਆ ਕਿ ਉਨ੍ਹਾਂ ਨੂੰ ਡਾ . ਹਰੀਸ਼ ਕੁਮਾਰ ਲਾਲ ਮੋਹਨ ਪੁੱਤਰ ਮੋਹਨ ਲਾਲ ਵਾਸੀ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਾਕੇਸ਼ ਕੁਮਾਰ ਪੁੱਤਰ ਮੋਹਨ ਲਾਲ ਗਰੋਵਰ ਵਾਸੀ ਛਾਬੜਾ ਗਲੀ ਜਲਾਲਾਬਾਦ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਉਸ ਦੇ ਭਰਾ ਅਤੇ ਪਿਤਾ ਦੇ ਦਸਤਖ਼ਤਸ਼ੁਦਾ ਖ਼ਾਲੀ ਪੇਪਰਾਂ ਤੋਂ ਜਾਅਲੀ ਦਸਤਾਵੇਜ਼ ਤਿਆਰ ਕਰਕੇ ਚੈੱਕਾਂ ’ ਤੇ 3 ਕਰੋੜ 61 ਲੱਖ ਤੇ 1 ਕਰੋੜ 60 ਲੱਖ ਰੁਪਏ ਭਰ ਕੇ ਬੈਂਕ ਵਿਚ ਲਗਾ ਕੇ ਠੱਗੀ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ । ਚਾਵਲ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ - ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਚਾਵਲਾਂ ਦੇ ਗੋਦਾਮ ’ ਚੋਂ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ । ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੇਵ ਰਾਜ ਨੇ ਦੱਸਿਆ ਕਿ ਅਸ਼ੋਕ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਅਨੇਜਾ ਕਾਲੋਨੀ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਣਪਛਾਤੇ ਵਿਅਕਤੀਆਂ ਵਲੋਂ ਐਮ . ਐਲ . ਰਾਈਸ ਮਿੱਲ ਦੇ ਗੋਦਾਮ ਦੀ ਦੀਵਾਰ ਨੂੰ ਸੰਨ੍ਹ ਲਾ ਕੇ 1121 ਚਾਵਲ ਦੇ ਕੁੱਲ 25 ਗੱਟੇ ਚੋਰੀ ਕਰਕੇ ਲੈ ਗਏ । ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ । ਹੈਰੋਇਨ ਸਮੇਤ 4 ਵਿਅਕਤੀ ਕਾਬੂ ਫ਼ਾਜ਼ਿਲਕਾ - ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਅਤੇ ਇਕ ਮੋਟਰਸਾਈਕਲ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ । ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸੰਬੰਧ ਵਿਚ ਸੁਖੇਰਾ ਬੋਦਲਾ ਤੋਂ ਲੱਧੂ ਵਾਲਾ ਹਿਠਾੜ ਵੱਲ ਜਾ ਰਹੀ ਸੀ ਤਾਂ ਸਾਹਮਣੇ ਇਕ ਮੋਟਰਸਾਈਕਲ ਕੋਲ ਖੜੇ ਸੰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ , ਸਰਬਜੀਤ ਸਿੰਘ ਪੁੱਤਰ ਰਜਿੰਦਰ ਸਿੰਘ , ਮਨਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਅਰਨੀਵਾਲਾ ਤੇ ਛਿੰਦਰਪਾਲ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਘੁਬਾਇਆ ਨੂੰ ਸ਼ੱਕ ਦੀ ਬਿਨਾ ’ ਤੇ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ 200 ਗਰਾਮ ਹੈਰੋਇਨ ਤੇ ਇਕ ਮੋਟਰਸਾਈਕਲ ਬਰਾਮਦ ਹੋਣ ’ ਤੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ । ਰੇਤਾ ਚੋਰੀ ਕਰਨ ਵਾਲੇ 2 ਵਿਅਕਤੀ ਕਾਬੂ ਫ਼ਾਜ਼ਿਲਕਾ - ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਟਰੈਕਟਰ ਟਰਾਲਾ ਅਤੇ ਟਰੈਕਟਰ ਹੈਡਰਾ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ । ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਹਰਦਿਆਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਚੌਕੀ ਲਾਧੂਕਾ ਏਰੀਆ ਵਿਚ ਮੌਜੂਦ ਸੀ ਤਾਂ ਪਿੰਡ ਹੌਜ ਉਰਫ਼ ਗੰਧੜ ਪੁਲ ਪਾਸ ਇਕ ਟਰੈਕਟਰ ਟਰਾਲਾ ਰੇਤਾ ਅਤੇ ਟਰੈਕਟਰ ਹੈਡਰਾ ਸਮੇਤ ਗੁਰਪ੍ਰੀਤ ਸਿੰਘ ਉਰਫ਼ ਗੋਰੀ ਪੁੱਤਰ ਹਰਮੀਤ ਸਿੰਘ ਅਤੇ ਸੰਦੀਪ ਸਿੰਘ ਪੁੱਤਰ ਹਰਮੀਤ ਸਿੰਘ ਵਾਸੀ ਖਿਓ ਵਾਲਾ ਬੋਦਲਾ ਥਾਣਾ ਅਰਨੀਵਾਲਾ ਨੂੰ ਕਾਬੂ ਕੀਤਾ ਗਿਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ । ਹੈਰੋਇਨ ਸਮੇਤ ਇਕ ਨੌਜਵਾਨ ਕਾਬੂ ਫਾਜ਼ਿਲਕਾ - ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ । ਜਾਂਚ ਅਧਿਕਾਰੀ ਹੌਲਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਚੈਕਿੰਗ ਦੇ ਸੰਬੰਧ ਵਿਚ ਪਿੰਡ ਘੱਲੂ ਅੱਡਾ ਤੋਂ ਲਿੰਕ ਰੋਡ ਰਾਹੀਂ ਪਿੰਡ ਬਜੀਦਪੁਰ ਕੱਟਿਆ ਵਾਲਾ ਜਾ ਰਹੀ ਸੀ ਤਾਂ ਭਾਰਤ ਮਾਲਾ ਰੋਡ ਨਵੇਂ ਬਣੇ ਪੁਲ ਹੇਠਾਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ । ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਤੇ ਪਾਰਦਰਸ਼ੀ ਲਿਫ਼ਾਫ਼ਾ ਸੁੱਟ ਕੇ ਭੱਜਣ ਲੱਗਿਆ ਜਿਸ ਨੂੰ ਕਾਬੂ ਕਰਕੇ ਰਜਨੀਸ਼ ਉਰਫ਼ ਸੋਨੂੰ ਪੁੱਤਰ ਮੰਗਤ ਰਾਮ ਵਾਸੀ ਪਿੰਡ ਸ਼ਤੀਰ ਵਾਲਾ ਕੋਲੋਂ 4.25 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ । ਹੈਰੋਇਨ ਤੇ ਨਸ਼ੀਲੇ ਸਾਮਾਨ ਸਮੇਤ ਇਕ ਵਿਅਕਤੀ ਕਾਬੂ ਫਾਜ਼ਿਲਕਾ - ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਸ਼ੀਲੇ ਸਾਮਾਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ । ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਜਰਨੈਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਦੌਰਾਨੇ ਗਸ਼ਤ ਕਰਦੀ ਹੋਈ ਜੰਡ ਵਾਲਾ ਖਰਤਾ ਰੋਡ ਅੰਨ੍ਹੀ ਦਿੱਲੀ ਫ਼ਾਜ਼ਿਲਕਾ ਨੇੜੇ ਪੁੱਜੀ ਤਾਂ ਸੱਜੇ ਪਾਸੇ ਜਾਂਦੀ ਗਲੀ ਪਹਾੜੀ ਕਿੱਕਰ ਹੇਠਾਂ ਇਕ ਨੌਜਵਾਨ ਸ਼ੱਕੀ ਹਾਲਤ ਵਿਚ ਬੈਠਾ ਦਿਖਾਈ ਦਿੱਤਾ । ਜੋ ਵਾਰ - ਵਾਰ ਲਾਈਟਰ ਨਾਲ ਅੱਗ ਲਗਾ ਰਿਹਾ ਸੀ , ਜਿਸ ਨੂੰ ਕਾਬੂ ਕਰਕੇ ਪਿੱਪਲ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਪੱਕਾ ਚਿਸ਼ਤੀ ਥਾਣਾ ਸਦਰ ਫ਼ਾਜ਼ਿਲਕਾ ਹਾਲ ਅੰਨ੍ਹੀ ਦਿੱਲੀ ਫ਼ਾਜ਼ਿਲਕਾ ਕੋਲੋਂ ਲਾਈਟਰ , ਸਿਲਵਰ ਪੰਨੀ ਹੈਰੋਇਨ ਅਲੂਦ ਤੇ 2 ਰੁਪਏ ਦਾ ਕਰੰਸੀ ਨੋਟ ਬਰਾਮਦ ਹੋਇਆ । ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ।