30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਗੁਰਦੁਆਰਾ ਦਮਦਮਾ ਸਾਹਿਬ ਪ੍ਰਬੰਧਕ ਕਮੇਟੀ ਨੇ ਗੁਰਮਤਿ ਸਮਾਗਮ ਕਰਵਾਇਆ

ਅਬੋਹਰ, 30 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਗੁਰਦੁਆਰਾ ਦਮਦਮਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਨਗਰ ਕੀਰਤਨ ਤੇ ਗੁਰਮਤਿ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 31-10-2026
ਅਬੋਹਰ, 30 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਗੁਰਦੁਆਰਾ ਦਮਦਮਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਨਗਰ ਕੀਰਤਨ ਤੇ ਗੁਰਮਤਿ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਗੁਰਮਤਿ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਬੰਬ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਰਸ-ਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਰਜੀਤ ਸਿੰਘ ਖ਼ਾਲਸਾ ਤੇ ਗ੍ਰੰਥੀ ਭਾਈ ਗਗਨਦੀਪ ਸਿੰਘ ਨੇ ਵੀ ਗੁਰਬਾਣੀ ਕੀਰਤਨ ਤੇ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ। ਇਸ ਦੌਰਾਨ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਅਤੇ ਭਾਈ ਘਨੱਈਆ ਸੇਵਾ ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਸਹਿਯੋਗ ਕੀਤਾ ਗਿਆ। ਸਮਾਗਮ ਦੀ ਸਮਾਪਤੀ ਉਪਰੰਤ ਸਮੂਹ ਸੰਗਤਾਂ ਨੇ ਇਕੱਠਿਆਂ ਬੈਠ ਕੇ ਗੁਰੂ ਕਾ ਲੰਗਰ ਛਕਿਆ। ਇਸ ਮੌਕੇ ਸੁਖਚੈਨ ਸਿੰਘ, ਬੀਬੀ ਸੁਰਿੰਦਰ ਕੌਰ, ਹਰਸ਼ਰਨ ਸਿੰਘ ਬੇਦੀ, ਗੁਰਵਿੰਦਰ ਸਿੰਘ ਵਿਪਨ, ਵਿਸ਼ਵਜੀਤ ਸਿੰਘ, ਜੋਗਾ ਸਿੰਘ ਭੁੱਲਰ, ਅਵਤਾਰ ਸਿੰਘ ਤਾਰਾ, ਚਰਨਜੀਤ ਸਿੰਘ, ਪਰਮਿੰਦਰ ਸਿੰਘ, ਇਕਬਾਲ ਸਿੰਘ, ਜਗਜੀਤ ਸਿੰਘ ਜੱਗਾ ਸਮੇਤ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇਲਾਕੇ ਦੀਆਂ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਫੁੱਟਬਾਲ ਕੱਪ ਤੇ ਖੁੱਲ੍ਹਾ ਅਖਾੜਾ 2 ਤੋਂ 4 ਨਵੰਬਰ ਤੱਕ-ਵਿਧਾਇਕ ਗੋਲਡੀ ਕੰਬੋਜ ਮਸ਼ਹੂਰ ਗਾਇਕ ਗਗਨ ਕੋਕਰੀ ਲਗਾ... ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 7 ਮੁਕੱਦਮੇ ਦਰਜ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
Ad Position 24