ਪੇਂਡੂ ਖੇਡ ਉਤਸਵ ’ਚ ਬਾਬਾ ਫਰੀਦ ਇੰਟਰਨੈਸ਼ਨਲ ਸਕੂਲ ਦੀ ਸ਼ਾਨਦਾਰ ਜਿੱਤ
ਕੁੱਲਗੜ੍ਹੀ, 31 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਰਾਊਂਡ ਗਲਾਸ ਫਾਊਂਡੇਸ਼ਨ ਵਲੋਂ ਕਰਵਾਏ ਗਏ ਪੇਂਡੂ ਖੇਡ ਉਤਸਵ 2026 ਵਿਚ ਬਾਬਾ ਫਰੀਦ ਇੰਟਰਨੈਸ਼ਨਲ ਸਕੂਲ ਕੁਲਗੜ੍ਹੀ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਵਰਗ ਦੇ ਵਾਲੀਬਾਲ ਮੁਕਾਬਲੇ ਵਿਚ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਖਿਡਾਰੀਆਂ ਦੀ ਇਸ ਪ੍ਰਾਪਤੀ ’ਤੇ ਸਕੂਲ ਪ੍ਰਬੰਧਕਾਂ ਤੇ ਪ੍ਰਿੰਸੀਪਲ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।
ਅਜੀਤ ਡੈਸਕ
01-11-2026