ਗਾਡਵਿਨ ਪਬਲਿਕ ਸਕੂਲ ਘੱਲੂ ਦੀ ਵਿਦਿਆਰਥਣ ਅਨਹਦ ਕੌਰ ਨੇ ਸਟੇਟ ਲੈਵਲ ਆਰਚਰੀ ਵਿਚ ਜਿੱਤਿਆ ਚਾਂਦੀ ਦਾ ਤਗਮਾ
ਫ਼ਾਜ਼ਿਲਕਾ, 2 ਨਵੰਬਰ(ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਦੀ ਹੋਣਹਾਰ ਵਿਦਿਆਰਥਣ ਅਨਹਦ ਕੌਰ ਨੇ ਤੀਰ-ਅੰਦਾਜ਼ੀ ਦੇ ਖੇਤਰ ਵਿਚ ਇਕ ਹੋਰ ਸ਼ਾਨਦਾਰ ਪ੍ਰਾਪਤੀ ਹਾਸਲ ਕਰਦਿਆਂ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਅੰਮ੍ਰਿਤਸਰ ਵਿਖੇ ਆਯੋਜਿਤ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸਟੇਟ ਲੈਵਲ ਆਰਚਰੀ ਪ੍ਰਤੀਯੋਗਤਾ ਵਿਚ ਅਨਹਦ ਕੌਰ ਨੇ ਅੰਡਰ-17 ਉਮਰ ਵਰਗ ਦੀ ਕੰਪਾਊਂਡ ਆਰਚਰੀ ਸਪਰਧਾ ਵਿਚ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਗਮਾ ਆਪਣੇ ਨਾਂ ਕੀਤਾ।
‘
‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸਟੇਟ ਲੈਵਲ ਆਰਚਰੀ ਮੁਕਾਬਲੇ ’ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਾਡਵਿਨ ਪਬਲਿਕ ਸਕੂਲ ਘੱਲੂ ਦੀ ਵਿਦਿਆਰਥਣ ਅਨਹਦ ਕੌਰ ਸਕੂਲ ਅਧਿਆਪਕਾਂ ਨਾਲ। ਅਜੀਤ ਤਸਵੀਰ
03-11-2026
ਫ਼ਾਜ਼ਿਲਕਾ, 2 ਨਵੰਬਰ(ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਦੀ ਹੋਣਹਾਰ ਵਿਦਿਆਰਥਣ ਅਨਹਦ ਕੌਰ ਨੇ ਤੀਰ-ਅੰਦਾਜ਼ੀ ਦੇ ਖੇਤਰ ਵਿਚ ਇਕ ਹੋਰ ਸ਼ਾਨਦਾਰ ਪ੍ਰਾਪਤੀ ਹਾਸਲ ਕਰਦਿਆਂ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਅੰਮ੍ਰਿਤਸਰ ਵਿਖੇ ਆਯੋਜਿਤ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸਟੇਟ ਲੈਵਲ ਆਰਚਰੀ ਪ੍ਰਤੀਯੋਗਤਾ ਵਿਚ ਅਨਹਦ ਕੌਰ ਨੇ ਅੰਡਰ-17 ਉਮਰ ਵਰਗ ਦੀ ਕੰਪਾਊਂਡ ਆਰਚਰੀ ਸਪਰਧਾ ਵਿਚ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਗਮਾ ਆਪਣੇ ਨਾਂ ਕੀਤਾ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ, ਪਰਿਵਾਰ ਅਤੇ ਇਲਾਕੇ ਵਿਚ ਖ਼ੁਸ਼ੀ ਦਾ ਮਾਹੌਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਡੀ.ਪੀ.ਈ. ਮੋਹਿਤ ਸਰ ਨੇ ਦੱਸਿਆ ਕਿ ਅਨਹਦ ਕੌਰ ਲਗਾਤਾਰ ਮਿਹਨਤ ਅਤੇ ਲਗਨ ਨਾਲ ਤੀਰ-ਅੰਦਾਜ਼ੀ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੀ ਹੈ। ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਕਾਂਸੇ ਦਾ ਤਗਮਾ ਜਿੱਤਣ ਤੋਂ ਬਾਅਦ ਸਟੇਟ ਲੈਵਲ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਹਾਸਲ ਕਰਨਾ ਉਸ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਜ਼ਿਕਰਯੋਗ ਹੈ ਕਿ ਅਨਹਦ ਕੌਰ ਇਸ ਤੋਂ ਪਹਿਲਾਂ ਇੰਫਾਲ (ਮਨੀਪੁਰ) ਵਿਚ ਆਯੋਜਿਤ 69ਵੀਂ ਨੈਸ਼ਨਲ ਸਕੂਲ ਗੇਮਜ਼ ਆਰਚਰੀ ਚੈਂਪੀਅਨਸ਼ਿਪ ਦੇ ਅੰਡਰ-19 ਉਮਰ ਵਰਗ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਰਾਸ਼ਟਰੀ ਪੱਧਰ ’ਤੇ ਵੀ ਆਪਣੀ ਪਛਾਣ ਬਣਾ ਚੁੱਕੀ ਹੈ। ਇਸ ਸਫਲਤਾ ’ਤੇ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਬਰਾੜ, ਮੈਨੇਜਮੈਂਟ ਕਮੇਟੀ ਮੈਂਬਰ ਲਖਵਿੰਦਰ ਕੌਰ ਬਰਾੜ ਅਤੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਖ਼ੁਸ਼ੀ ਪ੍ਰਗਟਾਉਂਦਿਆਂ ਅਨਹਦ ਕੌਰ ਨੂੰ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਦੂਜੇ ਪਾਸੇ ਅਨਹਦ ਕੌਰ ਦੇ ਪਿਤਾ ਐਡਵੋਕੇਟ ਮਨਿੰਦਰ ਸਿੰਘ ਸਰਾਂ ਅਤੇ ਮਾਤਾ ਸ੍ਰੀਮਤੀ ਨਵਜੀਤ ਕੌਰ (ਪ੍ਰਿੰਸੀਪਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖ਼ੁੱਬਣ - ਸਟੇਟ ਐਵਾਰਡੀ) ਨੇ ਵੀ ਧੀ ਦੀ ਇਸ ਪ੍ਰਾਪਤੀ ’ਤੇ ਖ਼ੁਸ਼ੀ ਜਤਾਈ। ਉਨ੍ਹਾਂ ਨੇ ਇਸ ਸਫਲਤਾ ਦਾ ਸਿਹਰਾ ਅਨਹਦ ਦੀ ਮਿਹਨਤ, ਨਿਯਮਤ ਅਭਿਆਸ ਅਤੇ ਆਰਚਰੀ ਕੋਚ ਰਵੀ ਕੁਮਾਰ ਸਰ ਦੀ ਯੋਗ ਰਹਿਨੁਮਾਈ ਨੂੰ ਦਿੱਤਾ।