02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਵਿਖੇ ਇਨਾਮ ਵੰਡ ਸਮਾਰੋਹ

ਜਲਾਲਾਬਾਦ, 2 ਨਵੰਬਰ (ਕਰਨ ਚੁਚਰਾ)-ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ (ਪੱਛਮੀ) ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ ਅਤੇ ਪ੍ਰਿੰਸੀਪਲ ਡਾ. ਨੀਤਿਕਾ ਦੀ ਅਗਵਾਈ ਅਧੀਨ ਕਾਲਜ ਵਿਖੇ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 03-11-2026
ਜਲਾਲਾਬਾਦ, 2 ਨਵੰਬਰ (ਕਰਨ ਚੁਚਰਾ)-ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ (ਪੱਛਮੀ) ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ ਅਤੇ ਪ੍ਰਿੰਸੀਪਲ ਡਾ.ਨੀਤਿਕਾ ਦੀ ਅਗਵਾਈ ਅਧੀਨ ਕਾਲਜ ਵਿਖੇ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਵਿਚ ਮੱਲ੍ਹਾਂ ਮਾਰਨ ’ਤੇ ਉਨ੍ਹਾਂ ਦਾ ਹੌਸਲਾ ਵਧਾਉਣਾ ਅਤੇ ਸਨਮਾਨਿਤ ਕਰਨਾ ਸੀ। ਸਮਾਰੋਹ ਦੌਰਾਨ ਵਿਦਿਆਰਥੀਆਂ ਵਲੋਂ ਰੰਗਾ-ਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਸਮੂਹ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਪ੍ਰਿੰਸੀਪਲ ਡਾ.ਨੀਤਿਕਾ ਵਲੋਂ ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਨਿਵਾਜਿਆ ਗਿਆ। ਉਨ੍ਹਾਂ ਨੇ ਜੇਤੂਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਰ ਸੇਵਾ ਨਰਾਇਣ ਸੇਵਾ ਸਮਿਤੀ ਅਬੋਹਰ ਦੀ ਸ਼ਲਾਘਾਯੋਗ ਪਹਿਲ- ਸਿਵਲ ਹਸਪਤਾਲ ਅਬੋਹਰ ਨੂੰ ਭੇਟ ਕੀਤਾ ਡੈਡ ਬਾਡੀ ਫ਼ਰਿਜ ਅਗਲੀ ਖ਼ਬਰ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਫ਼ਾਜ਼ਿਲਕਾ ਵਿਖੇ ਰੂਹਾਨੀ ਸਤਿਸੰਗ ਆਯੋਜਿਤ
Ad Position 24