02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਵਿਦਿਆਰਥੀਆਂ ਨੇ ਨਾਅਰਿਆਂ ਰਾਹੀਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਜਾਚ ਅਪਣਾਉਣ ਲਈ ਕੀਤਾ ਪ੍ਰੇਰਿਤ

ਅਬੋਹਰ, 2 ਨਵੰਬਰ(ਵਿਵੇਕ ਹੂੜੀਆ)-ਡੀ. ਏ.

Ad Position 21
No active advertisement
ਅਬੋਹਰ ਵਿਚ ਨਸ਼ਾ ਮੁਕਤੀ ਦੇ ਸੁਨੇਹੇ ਨਾਲ ਜਾਗਰੂਕਤਾ ਰੈਲੀ ਕੱਢਦੇ ਹੋਏ ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ, ਅਧਿਆਪਕ ਅਤੇ ਵਿਦਿਆਰਥੀ। ਅਜੀਤ ਤਸਵੀਰ 03-11-2026
ਅਬੋਹਰ, 2 ਨਵੰਬਰ(ਵਿਵੇਕ ਹੂੜੀਆ)-ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ, ਅਬੋਹਰ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ. ਵਿਜੇ ਗਰੋਵਰ ਦੀ ਯੋਗ ਅਗਵਾਈ ਹੇਠ ਐਨ.ਐੱਸ.ਐੱਸ. ਵਿਭਾਗ, ਰੈੱਡ ਰਿਬਨ ਕਲੱਬ ਅਤੇ ਗੁਰੂ ਗੋਬਿੰਦ ਸਿੰਘ ਸਦਨ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਸਮਾਜ ਨੂੰ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਨਸ਼ਾ ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਇਕ ਵਿਸ਼ੇਸ਼ ਜਾਗਰੂਕਤਾ ਰੈਲੀ ਕੱਢੀ ਗਈ। ਇਸ ਪ੍ਰੋਗਰਾਮ ਦਾ ਆਯੋਜਨ ਐਨ.ਐੱਸ.ਐੱਸ. ਇੰਚਾਰਜ ਮੈਡਮ ਪਰਲ ਨਾਰੰਗ, ਅਨੁਧ ਬਿਸ਼ਨੋਈ, ਰੇਣੂ ਬਿਸ਼ਨੋਈ, ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਸੁਨੀਲ ਕੁਮਾਰ ਓਝਾ, ਸੁਰੇਸ਼ ਮੱਕੜ ਅਤੇ ਗੁਰੂ ਗੋਬਿੰਦ ਸਿੰਘ ਸਦਨ ਦੇ ਇੰਚਾਰਜ ਮੈਡਮ ਸੁਸ਼ੀਲਾ ਦੇ ਸਾਂਝੇ ਯਤਨਾਂ ਸਦਕਾ ਕੀਤਾ ਗਿਆ। ਰੈਲੀ ਵਿਚ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੇ ‘ਨਸ਼ੇ ਨੂੰ ਕਹੀਂ ਨਾ, ਜ਼ਿੰਦਗੀ ਨੂੰ ਕਹੀਂ ਹਾਂ’, ‘ਨਸ਼ਾ ਛੱਡੋ, ਜੀਵਨ ਨਾਲ ਨਾਤਾ ਜੋੜੋ’ ਅਤੇ ‘ਨਸ਼ਾ ਮੁਕਤ ਸਮਾਜ, ਸਵਸਥ ਸਮਾਜ’ ਵਰਗੇ ਪ੍ਰਭਾਵਸ਼ਾਲੀ ਨਾਅਰਿਆਂ ਰਾਹੀਂ ਲੋਕਾਂ ਨੂੰ ਸਕਾਰਾਤਮਿਕ ਸੁਨੇਹਾ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਨਸ਼ਾ ਨਾ ਸਿਰਫ਼ ਸਿਹਤ ਨੂੰ ਵਿਗਾੜਦਾ ਹੈ, ਸਗੋਂ ਪਰਿਵਾਰਕ ਅਤੇ ਸਮਾਜਿਕ ਜੀਵਨ ਨੂੰ ਵੀ ਤਬਾਹ ਕਰ ਦਿੰਦਾ ਹੈ। ਕਾਰਜਕਾਰੀ ਪ੍ਰਿੰਸੀਪਲ ਡਾ.ਵਿਜੇ ਗਰੋਵਰ ਨੇ ਅਜਿਹੀਆਂ ਗਤੀਵਿਧੀਆਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਅਲਾਮਤ ਤੋਂ ਬਚਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਹ ਰੈਲੀ ਇੱਕ ਸਿਹਤਮੰਦ, ਸੁਰੱਖਿਅਤ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵੱਲ ਇੱਕ ਅਹਿਮ ਕਦਮ ਸਾਬਤ ਹੋਈ।
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਜਲਾਲਾਬਾਦ ਵਿਖੇ ਦੁੱਧ ਦੀ ਮਹੱਤਤਾ ਸਬੰਧੀ ਲੇਖ ਮੁਕਾਬਲੇ ਕਰਵਾਏ ਸੁਨੀਲ ਸਿੰਘ ਨੇ ਪਹਿਲਾ, ਜਸਮੀਤ ਕੌਰ... ਅਗਲੀ ਖ਼ਬਰ ਦੀਵਾਲੀ ਮੌਕੇ ਪਟਾਕੇ ਚਲਾਉਂਦੇ ਸਮੇਂ ਅੱਖਾਂ ਦੀ ਸੁਰੱਖਿਆ ਦਾ ਰੱਖੋ ਖ਼ਾਸ ਧਿਆਨ-ਡਾ. ਕਵਿਤਾ ਸਿੰਘ
Ad Position 24