02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਕੂਲ ਆਫ਼ ਐਮੀਨੈਂਸ ਜਲਾਲਾਬਾਦ ਵਿਖੇ ਦੁੱਧ ਦੀ ਮਹੱਤਤਾ ਸਬੰਧੀ ਲੇਖ ਮੁਕਾਬਲੇ ਕਰਵਾਏ ਸੁਨੀਲ ਸਿੰਘ ਨੇ ਪਹਿਲਾ, ਜਸਮੀਤ ਕੌਰ ਨੇ ਦੂਜਾ ਅਤੇ ਅੰਸ਼ ਰਾਵਲ ਨੇ ਤੀਜਾ ਸਥਾਨ ਹਾਸਲ ਕੀਤਾ

ਜਲਾਲਾਬਾਦ 2 ਨਵੰਬਰ (ਜਸਕਰਨ ਸਿੰਘ ਤਨੇਜਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਆਫ਼ ਐਮੀਨੈਂਸ ਜਲਾਲਾਬਾਦ ਵਿਖੇ ਪ੍ਰਿੰਸੀਪਲ ਦੀ ਅਗਵਾਈ ਹੇਠ ਸੀਨੀਅਰ ਸੈਕੰਡਰੀ ਜਮਾਤਾਂ ਦੇ ਵਿਦਿਆਰਥੀਆਂ ਦਰਮਿਆਨ ਦੁੱਧ ਦੀ ਮਹੱਤਤਾ ਵਿਸ਼ੇ ’ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵੱਖ-ਵੱਖ ਸਟਰੀਮਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਸਕੂਲ ਆਫ਼ ਐਮੀਨੈਂਸ ਵਿਖੇ ਕਰਵਾਏ ਗਏ ਮੁਕਾਬਲੇ ਵਿਚ ਭਾਗ ਲੈ ਰਹੇ ਵਿਦਿਆਰਥੀ। ਤਸਵੀਰ-ਜਸਕਰਨ ਸਿੰਘ ਤਨੇਜਾ 03-11-2026
ਜਲਾਲਾਬਾਦ 2 ਨਵੰਬਰ (ਜਸਕਰਨ ਸਿੰਘ ਤਨੇਜਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਆਫ਼ ਐਮੀਨੈਂਸ ਜਲਾਲਾਬਾਦ ਵਿਖੇ ਪ੍ਰਿੰਸੀਪਲ ਦੀ ਅਗਵਾਈ ਹੇਠ ਸੀਨੀਅਰ ਸੈਕੰਡਰੀ ਜਮਾਤਾਂ ਦੇ ਵਿਦਿਆਰਥੀਆਂ ਦਰਮਿਆਨ ਦੁੱਧ ਦੀ ਮਹੱਤਤਾ ਵਿਸ਼ੇ ’ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵੱਖ-ਵੱਖ ਸਟਰੀਮਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਪੰਜਾਬ ਭਰ ਦੇ ਸਕੂਲਾਂ ਵਿਚ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਦੁੱਧ ਦੇ ਪੌਸ਼ਟਿਕ ਗੁਣਾਂ ਅਤੇ ਸਿਹਤ ਲਈ ਇਸ ਦੀ ਲੋੜ ਬਾਰੇ ਜਾਣਕਾਰੀ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਲੇਖਾਂ ਰਾਹੀਂ ਦੁੱਧ ’ਚ ਮੌਜੂਦ ਪੌਸ਼ਟਿਕ ਤੱਤਾਂ, ਸਰੀਰਕ ਵਿਕਾਸ ਅਤੇ ਤੰਦਰੁਸਤੀ ਵਿਚ ਇਸ ਦੀ ਭੂਮਿਕਾ ਨੂੰ ਬਾਖ਼ੂਬੀ ਪੇਸ਼ ਕੀਤਾ। ਮੁਕਾਬਲੇ ’ਚ ਗਿਆਰ੍ਹਵੀਂ ਜਮਾਤ ਦੀ ਮੈਡੀਕਲ ਸਟਰੀਮ ਦੇ ਵਿਦਿਆਰਥੀ ਸੁਨੀਲ ਸਿੰਘ ਨੇ ਪਹਿਲਾ, ਜਸਮੀਤ ਕੌਰ ਨੇ ਦੂਜਾ ਅਤੇ ਬਾਰ੍ਹਵੀਂ ਜਮਾਤ ਦੇ ਆਰਟਸ ਸਟਰੀਮ ਦੇ ਵਿਦਿਆਰਥੀ ਅੰਸ਼ ਰਾਵਲ ਨੇ ਤੀਜਾ ਸਥਾਨ ਹਾਸਲ ਕੀਤਾ। ਮੁਕਾਬਲੇ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ 26 ਨਵੰਬਰ ਨੂੰ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਲੁਧਿਆਣਾ ਵਿਖੇ ਸਨਮਾਨਿਤ ਕੀਤਾ ਜਾਵੇਗਾ। ਸਕੂਲ ਵਲੋਂ ਇਨ੍ਹਾਂ ਮੁਕਾਬਲਿਆਂ ਦਾ ਪ੍ਰਬੰਧ ਮੈਡਮ ਅੰਜੂ ਮਨਚੰਦਾ ਦੁਆਰਾ ਕੀਤਾ ਗਿਆ। ਸਕੂਲ ਪ੍ਰਬੰਧਕਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਤੋਂ ਪ੍ਰਭਾਤ ਫੇਰੀਆਂ ਅੱਜ ਅਗਲੀ ਖ਼ਬਰ ਵਿਦਿਆਰਥੀਆਂ ਨੇ ਨਾਅਰਿਆਂ ਰਾਹੀਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਜਾਚ ਅਪਣਾਉਣ ਲਈ ਕੀਤਾ ਪ੍ਰੇਰਿਤ
Ad Position 24