ਗੁਰਦੁਆਰਾ ਸਿੰਘ ਸਭਾ ਤੋਂ ਪ੍ਰਭਾਤ ਫੇਰੀਆਂ ਅੱਜ
ਫ਼ਾਜ਼ਿਲਕਾ, 2 ਨਵੰਬਰ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਜਿ. ਫ਼ਾਜ਼ਿਲਕਾ ਵਲੋਂ ਅੱਜ 3 ਨਵੰਬਰ ਤੋਂ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।
ਫ਼ਾਜ਼ਿਲਕਾ, 2 ਨਵੰਬਰ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਜਿ. ਫ਼ਾਜ਼ਿਲਕਾ ਵਲੋਂ ਅੱਜ 3 ਨਵੰਬਰ ਤੋਂ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਡਾ. ਬਲਬੀਰ ਸਿੰਘ, ਮੀਤ ਸਕੱਤਰ ਗੁਰਮੀਤ ਸਿੰਘ ਪਰੂਥੀ ਰਾਣੂ ਨੇ ਦੱਸਿਆ ਕਿ ਇਹ ਪ੍ਰਭਾਤ ਫੇਰੀਆਂ 5 ਬਾਣੀਆਂ ਦੇ ਨਿੱਤ ਨੇਮਾਂ ਤੋਂ ਉਪਰੰਤ 5.45 ਵਜੇ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਣਗੀਆਂ। ਉਨ੍ਹਾਂ ਦੱਸਿਆ ਕਿ ਜਿਸ ਵੀਰ ਦੇ ਗ੍ਰਹਿ ਵਿਖੇ ਪ੍ਰਭਾਤ ਫੇਰੀ ਜਾਵੇਗੀ ਉੱਥੇ ਗੁਰਬਾਣੀ ਦਾ ਅਨਮੋਲ ਕੀਰਤਨ ਹੋਵੇਗਾ।