ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਆਂਗਣਵਾੜੀ ਵਰਕਰਾਂ ਦਾ ਇੰਸੈਂਟਿਵ ਜਾਰੀ-ਵਿਧਾਇਕ ਸਵਨਾ
ਫ਼ਾਜ਼ਿਲਕਾ, 3 ਨਵੰਬਰ(ਦਵਿੰਦਰ ਪਾਲ ਸਿੰਘ)-ਹਲਕਾ ਫ਼ਾਜ਼ਿਲਕਾ ਵਿਖੇ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਆਂਗਣਵਾੜੀ ਵਰਕਰਾਂ ਵਲੋਂ ਮਿਹਨਤ ਨਾਲ ਭਰੇ ਗਏ ਫਾਰਮਾਂ ਦਾ ਇੰਸੈਂਟਿਵ (ਉਤਸ਼ਾਹ ਵਰਧਕ ਰਾਸ਼ੀ) ਪੰਜਾਬ ਸਰਕਾਰ ਵਲੋਂ ਜਾਰੀ ਕਰ ਦਿੱਤਾ ਗਿਆ ਹੈ। ਇਸ ਖ਼ੁਸ਼ੀ ਦੇ ਮੌਕੇ ’ਤੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਆਂਗਣਵਾੜੀ ਵਰਕਰਾਂ ਦੀ ਮਿਹਨਤ ਅਤੇ ਸਮਰਪਣ ਭਾਵਨਾ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ।
ਫ਼ਾਜ਼ਿਲਕਾ, 3 ਨਵੰਬਰ(ਦਵਿੰਦਰ ਪਾਲ ਸਿੰਘ)-ਹਲਕਾ ਫ਼ਾਜ਼ਿਲਕਾ ਵਿਖੇ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਆਂਗਣਵਾੜੀ ਵਰਕਰਾਂ ਵਲੋਂ ਮਿਹਨਤ ਨਾਲ ਭਰੇ ਗਏ ਫਾਰਮਾਂ ਦਾ ਇੰਸੈਂਟਿਵ (ਉਤਸ਼ਾਹ ਵਰਧਕ ਰਾਸ਼ੀ) ਪੰਜਾਬ ਸਰਕਾਰ ਵਲੋਂ ਜਾਰੀ ਕਰ ਦਿੱਤਾ ਗਿਆ ਹੈ। ਇਸ ਖ਼ੁਸ਼ੀ ਦੇ ਮੌਕੇ ’ਤੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਆਂਗਣਵਾੜੀ ਵਰਕਰਾਂ ਦੀ ਮਿਹਨਤ ਅਤੇ ਸਮਰਪਣ ਭਾਵਨਾ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਇਕ ਇਤਿਹਾਸਕ ਅਤੇ ਕ੍ਰਾਂਤੀਕਾਰੀ ਕਦਮ ਹੈ, ਜਿਸ ਨਾਲ ਪੰਜਾਬ ਦੀ ਹਰ ਮਾਂ ਅਤੇ ਧੀ ਨੂੰ ਸਮਾਜ ਵਿਚ ਪੂਰਾ ਸਤਿਕਾਰ ਮਿਲੇਗਾ ਅਤੇ ਉਹ ਆਰਥਿਕ ਤੌਰ ’ਤੇ ਮਜ਼ਬੂਤ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਕਲਿਆਣ ਲਈ ਵਚਨਬੱਧ ਹੈ। ਆਂਗਣਵਾੜੀ ਵਰਕਰਾਂ ਵਲੋਂ ਜ਼ਮੀਨੀ ਪੱਧਰ ’ਤੇ ਨਿਭਾਈਆਂ ਜਾ ਰਹੀਆਂ ਸੇਵਾਵਾਂ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਸਰਕਾਰ ਅਤੇ ਜਨਤਾ ਵਿਚਕਾਰ ਇੱਕ ਮਜ਼ਬੂਤ ਪੁਲ ਦਾ ਕੰਮ ਕਰਦੇ ਹਨ ਅਤੇ ਉਨ੍ਹਾਂ ਦੀ ਮਿਹਨਤ ਤੋਂ ਬਿਨਾਂ ਕੋਈ ਵੀ ਸਰਕਾਰੀ ਯੋਜਨਾ ਸਫਲ ਨਹੀਂ ਹੋ ਸਕਦੀ। ਵਿਧਾਇਕ ਸਵਨਾ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਭਵਿੱਖ ਵਿਚ ਵੀ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰੇਗੀ ਅਤੇ ਉਨ੍ਹਾਂ ਦਾ ਬਣਦਾ ਮਾਣ-ਸਤਿਕਾਰ ਹਮੇਸ਼ਾ ਕਾਇਮ ਰੱਖੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ, ਜਿਨ੍ਹਾਂ ਨੇ ਪੰਜਾਬ ਸਰਕਾਰ ਦੇ ਇਸ ਲੋਕਪੱਖੀ ਉਪਰਾਲੇ ਦਾ ਪੂਰਨ ਸਵਾਗਤ ਕੀਤਾ।