04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਆਤਮ ਵੱਲਭ ਪਬਲਿਕ ਸਕੂਲ ਫ਼ਾਜ਼ਿਲਕਾ ਵਿਖੇ 100 ਫ਼ੀਸਦੀ ਹਾਜ਼ਰੀ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਆਤਮ ਵੱਲਭ ਪਬਲਿਕ ਸਕੂਲ ਫ਼ਾਜ਼ਿਲਕਾ ਵਿਖੇ ਵਿਦਿਆਰਥੀਆਂ ਦੀ ਨਿਯਮਤਤਾ, ਅਨੁਸ਼ਾਸਨ ਅਤੇ ਵਿੱਦਿਅਕ ਵਚਨਬੱਧਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅਕਤੂਬਰ 2026 ਦੌਰਾਨ 100 ਫ਼ੀਸਦੀ ਹਾਜ਼ਰੀ ਦਰਜ ਕਰਵਾਉਣ ਵਾਲੇ ਵਿਦਿਆਰਥੀਆਂ ਨੂੰ ‘ਪਰਫੈਕਟ ਅਟੈਂਡੈਂਸ ਐਵਾਰਡ–ਅਕਤੂਬਰ 2026’ ਨਾਲ ਸਨਮਾਨਿਤ ਕੀਤਾ ਗਿਆ। ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਉਨ੍ਹਾਂ ਵਿਦਿਆਰਥੀਆਂ ਨੇ ਇਹ ਪ੍ਰਾਪਤੀ ਹਾਸਲ ਕੀਤੀ, ਜਿਨ੍ਹਾਂ ਨੇ ਪੂਰੇ ਮਹੀਨੇ ਸਕੂਲ ਵਿਚ ਆਪਣੀ ਹਾਜ਼ਰੀ ਯਕੀਨੀ ਬਣਾਉਂਦੇ ਹੋਏ ਸਮੇਂ ਦੀ ਪਾਬੰਦੀ ਅਤੇ ਨਿਯਮਤਤਾ ਦੀ ਇਕ ਸ਼ਾਨਦਾਰ ਮਿਸਾਲ ਕਾਇਮ ਕੀਤੀ।

Ad Position 21
No active advertisement
ਅਜੀਤ ਡੈਸਕ 04-11-2026
ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਆਤਮ ਵੱਲਭ ਪਬਲਿਕ ਸਕੂਲ ਫ਼ਾਜ਼ਿਲਕਾ ਵਿਖੇ ਵਿਦਿਆਰਥੀਆਂ ਦੀ ਨਿਯਮਤਤਾ, ਅਨੁਸ਼ਾਸਨ ਅਤੇ ਵਿੱਦਿਅਕ ਵਚਨਬੱਧਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅਕਤੂਬਰ 2026 ਦੌਰਾਨ 100 ਫ਼ੀਸਦੀ ਹਾਜ਼ਰੀ ਦਰਜ ਕਰਵਾਉਣ ਵਾਲੇ ਵਿਦਿਆਰਥੀਆਂ ਨੂੰ ‘ਪਰਫੈਕਟ ਅਟੈਂਡੈਂਸ ਐਵਾਰਡ–ਅਕਤੂਬਰ 2026’ ਨਾਲ ਸਨਮਾਨਿਤ ਕੀਤਾ ਗਿਆ। ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਉਨ੍ਹਾਂ ਵਿਦਿਆਰਥੀਆਂ ਨੇ ਇਹ ਪ੍ਰਾਪਤੀ ਹਾਸਲ ਕੀਤੀ, ਜਿਨ੍ਹਾਂ ਨੇ ਪੂਰੇ ਮਹੀਨੇ ਸਕੂਲ ਵਿਚ ਆਪਣੀ ਹਾਜ਼ਰੀ ਯਕੀਨੀ ਬਣਾਉਂਦੇ ਹੋਏ ਸਮੇਂ ਦੀ ਪਾਬੰਦੀ ਅਤੇ ਨਿਯਮਤਤਾ ਦੀ ਇਕ ਸ਼ਾਨਦਾਰ ਮਿਸਾਲ ਕਾਇਮ ਕੀਤੀ। ਸਕੂਲ ਵਲੋਂ ਆਯੋਜਿਤ ਵਿਸ਼ੇਸ਼ ਸਨਮਾਨ ਸਮਾਰੋਹ ’ਚ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸੰਗੀਤਾ ਤਿੰਨਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪ੍ਰੇਰਨਾਦਾਇਕ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ “ਨਿਯਮਤਤਾ ਅਤੇ ਸਮੇਂ ਦੀ ਪਾਬੰਦੀ ਹੀ ਸਫਲਤਾ ਦੀਆਂ ਪਹਿਲੀਆਂ ਪੌੜੀਆਂ ਹਨ। ਜੋ ਵਿਦਿਆਰਥੀ ਆਪਣੇ ਰੋਜ਼ਾਨਾ ਜੀਵਨ ਵਿਚ ਅਨੁਸ਼ਾਸਨ ਅਤੇ ਨਿਰੰਤਰਤਾ ਨੂੰ ਅਪਣਾਉਂਦੇ ਹਨ, ਉਹ ਭਵਿੱਖ ਵਿਚ ਯਕੀਨਨ ਸਫਲਤਾ ਦੇ ਨਵੇਂ ਮੁਕਾਮ ਹਾਸਲ ਕਰਦੇ ਹਨ। 100 ਫ਼ੀਸਦੀ ਹਾਜ਼ਰੀ ਸਿਰਫ਼ ਸਕੂਲ ਆਉਣ ਦਾ ਸਬੂਤ ਨਹੀਂ ਸਗੋਂ ਵਿਦਿਆਰਥੀ ਦੇ ਸਮਰਪਣ, ਜ਼ਿੰਮੇਵਾਰੀ ਅਤੇ ਸਿੱਖਣ ਪ੍ਰਤੀ ਉਸ ਦੇ ਸਕਾਰਾਤਮਿਕ ਦ੍ਰਿਸ਼ਟੀਕੋਣ ਦਾ ਪ੍ਰਤੀਕ ਹੈ।” ਉਨ੍ਹਾਂ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਪੜ੍ਹਾਈ ਵਿਚ ਹੀ ਨਹੀਂ, ਸਗੋਂ ਜੀਵਨ ਦੇ ਹਰ ਖੇਤਰ ’ਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਜ਼ਿੰਮੇਵਾਰੀ ਵਰਗੇ ਗੁਣਾਂ ਨਾਲ ਨਿਵਾਜਣਾ ਹੈ। ਅਜਿਹੇ ਪੁਰਸਕਾਰ ਵਿਦਿਆਰਥੀਆਂ ਨੂੰ ਨਿਰੰਤਰ ਬਿਹਤਰ ਪ੍ਰਦਰਸ਼ਨ ਕਰਨ ਅਤੇ ਦੂਜਿਆਂ ਲਈ ਪ੍ਰੇਰਨਾ ਸਰੋਤ ਬਣਨ ਵਿਚ ਮਦਦ ਕਰਦੇ ਹਨ। ਇਸ ਪ੍ਰਾਪਤੀ ’ਤੇ ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਅਧਿਆਪਕਾਂ ਨੇ ਸਨਮਾਨਿਤ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਠੱਪ, ਗਲੀਆਂ-ਮੁਹੱਲਿਆਂ ਅਤੇ ਮੁੱਖ ਸੜਕਾਂ ’ਤੇ ਲੱਗੇ ਗੰਦਗੀ ਦੇ ਅ... ਅਗਲੀ ਖ਼ਬਰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਆਂਗਣਵਾੜੀ ਵਰਕਰਾਂ ਦਾ ਇੰਸੈਂਟਿਵ ਜਾਰੀ-ਵਿਧਾਇਕ ਸਵਨਾ
Ad Position 24