03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਦੀਵਾਲੀ ਤੋਂ ਪਹਿਲਾਂ ਨਗਰ ਕੌਂਸਲ ਫ਼ਾਜ਼ਿਲਕਾ ਨੇ ਹੱਲ ਕੀਤੀ ਵਾਰਡ ਨੰਬਰ 2 ਅਤੇ 3 ਦੀ ਸੀਵਰੇਜ ਸਮੱਸਿਆ

ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਫ਼ਾਜ਼ਿਲਕਾ ਵਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਹਾ ਹੈ। ਇਸੇ ਲੜੀ ਤਹਿਤ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਭਗਵਾਨ ਦਾਸ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਸਾਬਕਾ ਕੌਂਸਲਰ ਅਸ਼ੋਕ ਜੈਰਥ ਨੇ ਵਾਰਡ ਨੰਬਰ 2 ਅਤੇ 3 ਦੇ ਨਿਵਾਸੀਆਂ ਨੂੰ ਦੀਵਾਲੀ ਤੋਂ ਪਹਿਲਾਂ ਵੱਡੀ ਰਾਹਤ ਦਿੱਤੀ ਹੈ।

Ad Position 21
No active advertisement
ਫ਼ਾਜ਼ਿਲਕਾ ਦੇ ਵਾਰਡ ਨੰਬਰ 2 ਅਤੇ 3 ਵਿਚ ਸੀਵਰੇਜ ਦੀ ਸਮੱਸਿਆ ਦਾ ਹੱਲ ਕਰਵਾਉਂਦੇ ਹੋਏ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਭਗਵਾਨ ਦਾਸ, ਸਾਬਕਾ ਚੇਅਰਮੈਨ ਅਸ਼ੋਕ ਜੈਰਥ, ਯੂਥ ਆਗੂ ਵਿਕੀ ਬਜਾਜ ਅਤੇ ਹੋਰ। ਅਜੀਤ ਤਸਵੀਰ 04-11-2026
ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਫ਼ਾਜ਼ਿਲਕਾ ਵਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਹਾ ਹੈ। ਇਸੇ ਲੜੀ ਤਹਿਤ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਭਗਵਾਨ ਦਾਸ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਸਾਬਕਾ ਕੌਂਸਲਰ ਅਸ਼ੋਕ ਜੈਰਥ ਨੇ ਵਾਰਡ ਨੰਬਰ 2 ਅਤੇ 3 ਦੇ ਨਿਵਾਸੀਆਂ ਨੂੰ ਦੀਵਾਲੀ ਤੋਂ ਪਹਿਲਾਂ ਵੱਡੀ ਰਾਹਤ ਦਿੱਤੀ ਹੈ। ਇਨ੍ਹਾਂ ਦੋਵਾਂ ਵਾਰਡਾਂ ਦੇ ਲੋਕ ਪਿਛਲੇ ਕਾਫ਼ੀ ਸਮੇਂ ਤੋਂ ਸੀਵਰੇਜ ਜਾਮ ਦੀ ਸਮੱਸਿਆ ਤੋਂ ਪ੍ਰੇਸ਼ਾਨ ਸਨ। ਨਗਰ ਕੌਂਸਲ ਨੇ ਤੁਰੰਤ ਕਾਰਵਾਈ ਕਰਦਿਆਂ ਸੀਵਰੇਜ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾ ਕੇ ਨਿਕਾਸੀ ਸੁਚਾਰੂ ਕਰਵਾਈ, ਜਿਸ ਨਾਲ ਇਲਾਕਾ ਨਿਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਮੌਕੇ ’ਤੇ ਪਹੁੰਚੇ ਸੀਨੀਅਰ ਮੀਤ ਪ੍ਰਧਾਨ ਭਗਵਾਨ ਦਾਸ ਅਤੇ ਅਸ਼ੋਕ ਜੈਰਥ ਨੇ ਦੱਸਿਆ ਕਿ ਸ਼ਹਿਰ ਦੀਆਂ ਪ੍ਰਮੁੱਖ ਸਮੱਸਿਆਵਾਂ ਅਤੇ ਸਫ਼ਾਈ ਵਿਵਸਥਾ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਤਿਉਹਾਰਾਂ ਦਾ ਸੀਜ਼ਨ ਸਾਫ਼-ਸੁਥਰੇ ਵਾਤਾਵਰਨ ਵਿਚ ਮਨਾ ਸਕਣ। ਅਸ਼ੋਕ ਜੈਰਥ ਨੇ ਦੱਸਿਆ ਕਿ 15 ਦਿਨ ਪਹਿਲਾਂ ਵਾਰਡ ਵਾਸੀਆਂ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਇਸ ਸਮੱਸਿਆ ਬਾਰੇ ਜਾਣੂ ਕਰਵਾਇਆ ਸੀ। ਜਾਂਚ ਦੌਰਾਨ ਪਤਾ ਲੱਗਿਆ ਕਿ ਸੜਕ ਬਣਾਉਣ ਵੇਲੇ ਇੱਕ ਸੀਵਰੇਜ ਚੈਂਬਰ ਹੇਠਾਂ ਦੱਬਿਆ ਰਹਿ ਗਿਆ ਸੀ, ਜੋ ਸਮੱਸਿਆ ਦਾ ਮੁੱਖ ਕਾਰਨ ਸੀ। ਹੁਣ ਉਸ ਚੈਂਬਰ ਨੂੰ ਖੁਲ੍ਹਵਾ ਕੇ ਸਮੱਸਿਆ ਦਾ ਪੱਕਾ ਹੱਲ ਕਰ ਦਿੱਤਾ ਗਿਆ ਹੈ। ਇਸ ਮੌਕੇ ਵਾਰਡ ਦੇ ਆਗੂ ਵਿਕੀ ਬਜਾਜ ਨੇ ਨਗਰ ਕੌਂਸਲ ਦੀ ਇਸ ਪਹਿਲਕਦਮੀ ਲਈ ਸੀਨੀਅਰ ਮੀਤ ਪ੍ਰਧਾਨ ਭਗਵਾਨ ਦਾਸ ਅਤੇ ਅਸ਼ੋਕ ਜੈਰਥ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਾਡਰਨ ਮਾਲਵਾ ਸਕੂਲ ਦੇ ਵਿਦਿਆਰਥੀਆਂ ਨੇ ਤਿੰਨ ਰੋਜ਼ਾ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਮਾਹਿਰ ਡਾਕਟਰਾਂ ਦੀ ਮਦਦ ਨਾਲ ਬਿਨਾਂ ਤਕਲੀਫ਼ ਤੋਂ ਛੱਡਿਆ ਜਾ ਸਕਦੈ ਨਸ਼ਾ-ਡਾ. ਕਵਿਤਾ ਸਿੰਘ
Ad Position 24