03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮਾਡਰਨ ਮਾਲਵਾ ਸਕੂਲ ਦੇ ਵਿਦਿਆਰਥੀਆਂ ਨੇ ਤਿੰਨ ਰੋਜ਼ਾ ਵਿੱਦਿਅਕ ਟੂਰ ਲਗਾਇਆ

ਅਬੋਹਰ, 3 ਨਵੰਬਰ (ਵਿਵੇਕ ਹੂੜੀਆ)-ਮਾਡਰਨ ਮਾਲਵਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬੁਰਜ ਮੁਹਾਰ ਵਲੋਂ ਸੱਤਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਤਿੰਨ ਰੋਜ਼ਾ ਵਿੱਦਿਅਕ ਅਤੇ ਮਨੋਰੰਜਕ ਟੂਰ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਪਠਾਨਕੋਟ ਅਤੇ ਡਲਹੌਜ਼ੀ ਦੀਆਂ ਪ੍ਰਸਿੱਧ ਧਾਰਮਿਕ, ਇਤਿਹਾਸਕ ਅਤੇ ਕੁਦਰਤੀ ਸਥਾਨਾਂ ਦਾ ਦੌਰਾ ਕਰਕੇ ਗਿਆਨ ਦੇ ਨਾਲ-ਨਾਲ ਮਨੋਰੰਜਨ ਦੇ ਯਾਦਗਾਰੀ ਪਲ ਵੀ ਬਿਤਾਏ।

Ad Position 21
No active advertisement
ਅਜੀਤ ਡੈਸਕ 04-11-2026
ਅਬੋਹਰ, 3 ਨਵੰਬਰ (ਵਿਵੇਕ ਹੂੜੀਆ)-ਮਾਡਰਨ ਮਾਲਵਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬੁਰਜ ਮੁਹਾਰ ਵਲੋਂ ਸੱਤਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਤਿੰਨ ਰੋਜ਼ਾ ਵਿੱਦਿਅਕ ਅਤੇ ਮਨੋਰੰਜਕ ਟੂਰ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਪਠਾਨਕੋਟ ਅਤੇ ਡਲਹੌਜ਼ੀ ਦੀਆਂ ਪ੍ਰਸਿੱਧ ਧਾਰਮਿਕ, ਇਤਿਹਾਸਕ ਅਤੇ ਕੁਦਰਤੀ ਸਥਾਨਾਂ ਦਾ ਦੌਰਾ ਕਰਕੇ ਗਿਆਨ ਦੇ ਨਾਲ-ਨਾਲ ਮਨੋਰੰਜਨ ਦੇ ਯਾਦਗਾਰੀ ਪਲ ਵੀ ਬਿਤਾਏ। ਟੂਰ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਗੁਰਦੁਆਰਾ ਸ੍ਰੀ ਬਾਰਠ ਸਾਹਿਬ, ਪਠਾਨਕੋਟ ਵਿਖੇ ਨਤਮਸਤਕ ਹੋ ਕੇ ਕੀਤੀ। ਇਸ ਉਪਰੰਤ ਉਨ੍ਹਾਂ ਰਣਜੀਤ ਸਾਗਰ ਡੈਮ ਵਿਖੇ ਸਥਿਤ ਮਿੰਨੀ ਗੋਆ ਦਾ ਦੌਰਾ ਕੀਤਾ ਅਤੇ ਕੁਦਰਤੀ ਨਜ਼ਾਰਿਆਂ ਦਾ ਅਨੰਦ ਮਾਣਿਆ। ਇਸ ਤੋਂ ਬਾਅਦ ਵਿਦਿਆਰਥੀ ਡਲਹੌਜ਼ੀ ਪਹੁੰਚੇ, ਜਿੱਥੇ ਉਨ੍ਹਾਂ ਗਾਂਧੀ ਚੌਕ, ਮਾਲ ਰੋਡ ਅਤੇ ਇਤਿਹਾਸਕ ਸੇਂਟ ਜੌਨਜ਼ ਚਰਚ ਦਾ ਦੌਰਾ ਕੀਤਾ। ਵਿਦਿਆਰਥੀਆਂ ਨੇ ਪੰਚਪੁਲਾ ਵਾਟਰ ਫਾਲ, ਡੇਨਕੁੰਡ ਪੀਕ ਅਤੇ ਪੋਹਲਾਣੀ ਮਾਤਾ ਮੰਦਰ ਵਿਖੇ ਵੀ ਹਾਜ਼ਰੀ ਭਰੀ। ਟੂਰ ਦਾ ਵਿਸ਼ੇਸ਼ ਆਕਰਸ਼ਨ ਖੱਜਿਆਰ ਝੀਲ ਰਹੀ, ਜਿਸ ਨੂੰ ਮਿੰਨੀ ਸਵਿਟਜ਼ਰਲੈਂਡ ਦੇ ਨਾਂ ਨਾਲ ਜਾਣਿਆ ਜਾਂਦਾ ਹੈ।ਇਸ ਮੌਕੇ ਬੱਚਿਆਂ ਨੇ ਘੋੜਸਵਾਰੀ ਦਾ ਵੀ ਖ਼ੂਬ ਅਨੰਦ ਮਾਣਿਆ। ਸਕੂਲ ਦੀ ਪ੍ਰਿੰਸੀਪਲ ਮੈਡਮ ਮਨਿੰਦਰ ਕੌਰ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਰਾਹੀਂ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਇਤਿਹਾਸ, ਭੂਗੋਲ ਅਤੇ ਕੁਦਰਤ ਬਾਰੇ ਵਿਹਾਰਕ ਜਾਣਕਾਰੀ ਪ੍ਰਾਪਤ ਹੁੰਦੀ ਹੈ। ਇਸ ਮੌਕੇ ਮਾਲਵਾ ਐਜੂਕੇਸ਼ਨਲ ਐਂਡ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਡਾ.ਪ੍ਰੀਤਮ ਸਿੰਘ ਸਿੱਧੂ ਅਤੇ ਸਕੂਲ ਕਮੇਟੀ ਮੈਂਬਰ ਪ੍ਰੀਤੀ ਸਿੱਧੂ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਬੱਚਿਆਂ ਵਿਚ ਆਤਮ-ਵਿਸ਼ਵਾਸ, ਆਪਸੀ ਮਿਲਵਰਤਨ ਅਤੇ ਨਵੀਆਂ ਚੀਜ਼ਾਂ ਸਿੱਖਣ ਦੀ ਰੁਚੀ ਪੈਦਾ ਹੁੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕਿੱਲ੍ਹਿਆਂਵਾਲੀ ’ਚ ਵਿਕਾਸ ਕਾਰਜਾਂ ਦੀ ਲੱਗੀ ਝੜੀ, ਕੈਬਨਿਟ ਮੰਤਰੀ ਸੌਂਦ ਨੇ ਕਈ ਪ੍ਰੋਜੈਕਟ ਲੋਕਾਂ ਨੂੰ ਕੀਤੇ ਸਮਰਪ... ਅਗਲੀ ਖ਼ਬਰ ਦੀਵਾਲੀ ਤੋਂ ਪਹਿਲਾਂ ਨਗਰ ਕੌਂਸਲ ਫ਼ਾਜ਼ਿਲਕਾ ਨੇ ਹੱਲ ਕੀਤੀ ਵਾਰਡ ਨੰਬਰ 2 ਅਤੇ 3 ਦੀ ਸੀਵਰੇਜ ਸਮੱਸਿਆ
Ad Position 24