03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੱਚਖੰਡ ਕਾਨਵੈਂਟ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਰਚਨਾਤਮਿਕ ਗਤੀਵਿਧੀਆਂ ਨਾਲ ਮਨਾਇਆ

ਅਬੋਹਰ, 3 ਨਵੰਬਰ (ਵਿਵੇਕ ਹੂੜੀਆ)-ਦੀਵਾਲੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਨੂੰ ਰਚਨਾਤਮਿਕਤਾ ਨਾਲ ਜੋੜਦਿਆਂ ਸੱਚਖੰਡ ਕਾਨਵੈਂਟ ਸਕੂਲ ਵਿਖੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਅਤੇ ਕਲਪਨਾਸ਼ੀਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਸੱਚਖੰਡ ਕਾਨਵੈਂਟ ਸਕੂਲ ਵਿਖੇ ਦੀਵਾਲੀ ਮੌਕੇ ਕਰਵਾਏ ਗਏ ਰਚਨਾਤਮਿਕ ਮੁਕਾਬਲਿਆਂ ਦੌਰਾਨ ਆਪਣੇ ਵਲੋਂ ਤਿਆਰ ਕੀਤੀਆਂ ਸੁੰਦਰ ਕਲਾਕ੍ਰਿਤੀਆਂ ਦਾ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ। ਅਜੀਤ ਤਸਵੀਰ 04-11-2026
ਅਬੋਹਰ, 3 ਨਵੰਬਰ (ਵਿਵੇਕ ਹੂੜੀਆ)-ਦੀਵਾਲੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਨੂੰ ਰਚਨਾਤਮਿਕਤਾ ਨਾਲ ਜੋੜਦਿਆਂ ਸੱਚਖੰਡ ਕਾਨਵੈਂਟ ਸਕੂਲ ਵਿਖੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਅਤੇ ਕਲਪਨਾਸ਼ੀਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੌਰਾਨ ਪ੍ਰੀ-ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਨੰਨ੍ਹੇ ਵਿਦਿਆਰਥੀਆਂ ਨੇ ਮੋਮਬੱਤੀ ਸਜਾਵਟ ਮੁਕਾਬਲੇ ਵਿਚ ਹਿੱਸਾ ਲਿਆ। ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਸੁੰਦਰ ਅਤੇ ਆਕਰਸ਼ਕ ਦੀਵੇ ਤਿਆਰ ਕੀਤੇ ਜਦਕਿ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵਾਲ ਹੈਂਗਿੰਗ ਬਣਾਉਣ ਦੇ ਮੁਕਾਬਲੇ ਵਿਚ ਆਪਣੀ ਕਲਾ ਦੇ ਜੌਹਰ ਦਿਖਾਏ। ਵਿਦਿਆਰਥੀਆਂ ਨੇ ਵੱਖ-ਵੱਖ ਰੰਗਾਂ, ਸੁੰਦਰ ਸਜਾਵਟ ਅਤੇ ਨਵੇਂ ਡਿਜ਼ਾਈਨਾਂ ਰਾਹੀਂ ਆਪਣੀ ਕਲਪਨਾ ਨੂੰ ਖ਼ੂਬਸੂਰਤ ਕਲਾਕ੍ਰਿਤੀਆਂ ਦਾ ਰੂਪ ਦਿੱਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਿਸ ਸ਼ਵੇਤਾ ਅਹੂਜਾ ਨੇ ਕਿਹਾ ਕਿ ਤਿਉਹਾਰਾਂ ਨਾਲ ਸਬੰਧਿਤ ਅਜਿਹੀਆਂ ਰਚਨਾਤਮਿਕ ਗਤੀਵਿਧੀਆਂ ਬੱਚਿਆਂ ਨੂੰ ਆਪਣੀ ਕਲਪਨਾ ਨੂੰ ਹਕੀਕਤ ਵਿਚ ਬਦਲਣ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਨਾਲ ਬੱਚਿਆਂ ਦੀ ਸਿਰਜਣਾਤਮਿਕ ਸੋਚ ਅਤੇ ਕਲਾਤਮਕ ਯੋਗਤਾ ਨੂੰ ਨਿਖਾਰਨ ਵਿਚ ਮਦਦ ਮਿਲਦੀ ਹੈ। ਸਕੂਲ ਦੇ ਡਾਇਰੈਕਟਰ ਕੁਲਤਾਰਾ ਅਸ਼ੋਕ ਅਹੂਜਾ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਭਾਰਤੀ ਸਭਿਆਚਾਰ, ਤਿਉਹਾਰਾਂ ਦੀ ਮਹੱਤਤਾ ਅਤੇ ਆਪਣੀਆਂ ਪਰੰਪਰਾਵਾਂ ਨਾਲ ਜੋੜਨ ਦਾ ਵਧੀਆ ਮਾਧਿਅਮ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਕੂਲ ਵੱਲੋਂ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਰਹਿਣਗੀਆਂ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਬੱਡ ਤੀਰਥ ਸਾਹਿਬ ਜੀ ਵਿਖੇ ਨਤਮਸਤਕ ਹੋਏ ਇੰਪੀਰੀਅਲ ਸਕੂਲ ਦੇ ਵਿਦਿਆਰਥੀ ਅਗਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਡਿਪਟੀ ਕਮਿਸ਼ਨਰ
Ad Position 24