05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ 5 ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹੇ ਵਿਚ ਝੋਨੇ ਦੀ ਵਾਢੀ ਦਾ ਕੰਮ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ ਅਤੇ ਹੁਣ ਤੱਕ ਤਕਰੀਬਨ 52 ਫ਼ੀਸਦੀ ਵਾਢੀ ਮੁਕੰਮਲ ਹੋ ਚੁੱਕੀ ਹੈ। ਇਸ ਦੇ ਨਾਲ ਹੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਤੇ ਖੇਤੀਬਾੜੀ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ।

Ad Position 21
No active advertisement
ਅਜੀਤ ਡੈਸਕ 05-11-2026
ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹੇ ਵਿਚ ਝੋਨੇ ਦੀ ਵਾਢੀ ਦਾ ਕੰਮ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ ਅਤੇ ਹੁਣ ਤੱਕ ਤਕਰੀਬਨ 52 ਫ਼ੀਸਦੀ ਵਾਢੀ ਮੁਕੰਮਲ ਹੋ ਚੁੱਕੀ ਹੈ। ਇਸ ਦੇ ਨਾਲ ਹੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਤੇ ਖੇਤੀਬਾੜੀ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਮਾਣਯੋਗ ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ ਤਹਿਤ ਕੀਤੀ ਜਾ ਰਹੀ ਕਾਰਵਾਈ ਦੌਰਾਨ ਹੁਣ ਤੱਕ ਪਰਾਲੀ ਨੂੰ ਅੱਗ ਲਗਾਉਣ ਵਾਲੇ 5 ਕਿਸਾਨਾਂ ਖ਼ਿਲਾਫ਼ ਐੱਫ.ਆਈ.ਆਰ.ਦਰਜ ਕੀਤੀ ਜਾ ਚੁੱਕੀ ਹੈ। ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਸਾਲ 2026-27 ਦੌਰਾਨ ਸੀ.ਆਰ.ਐੱਮ. ਸਕੀਮ ਅਧੀਨ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ 1229 ਮਸ਼ੀਨਾਂ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਗਈਆਂ ਹਨ। ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਨੇ ਕਿਸਾਨਾਂ ਨੂੰ ਖ਼ਾਸ ਅਪੀਲ ਕੀਤੀ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਹਵਾ ਪ੍ਰਦੂਸ਼ਿਤ ਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿਚ ਹੀ ਵਾਹੁਣ ਜਾਂ ਇਸ ਦੀਆਂ ਗੱਠਾਂ ਬਣਾ ਕੇ ਵਾਤਾਵਰਨ ਨੂੰ ਬਚਾਉਣ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਘੁਬਾਇਆ ਵਿਖੇ ਕ੍ਰਿਕਟ ਟੂਰਨਾਮੈਂਟ 27 ਤੋਂ , ਜੇਤੂ ਟੀਮ ਨੂੰ ਮਿਲੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਅਗਲੀ ਖ਼ਬਰ ਚੀਨੀ, ਜ਼ਰੂਰੀ ਵਸਤਾਂ ਅਤੇ ਮਠਿਆਈਆਂ ਦੇ ਭਾਅ ਵਧਣ ਨਾਲ ਬਾਜ਼ਾਰਾਂ ’ਚ ਰੌਣਕਾਂ ਘਟੀਆਂ
Ad Position 24