ਫ਼ਾਜ਼ਿਲਕਾ ਅਪਰਾਧਨਾਮਾ -ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 17 ਮੁਕੱਦਮੇ ਦਰਜ
ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਏ. ਸੀ.
ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਏ.ਸੀ. ਦੀਆਂ ਤਾਂਬੇ ਦੀਆਂ ਚੋਰੀ ਕੀਤੀਆਂ ਪਾਈਪਾਂ ਵੇਚਣ ਦੀ ਤਾਕ ਵਿਚ ਬੈਠੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪੁਰਾਣੀਆਂ ਲਾਈਟਾਂ ਵਾਲੇ ਚੌਕ ਜਲਾਲਾਬਾਦ ਕੋਲ ਪਹੁੰਚੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਾਜੇਸ਼ ਕੁਮਾਰ ਉਰਫ਼ ਟਿੰਕੂ ਪੁੱਤਰ ਓਮ ਪ੍ਰਕਾਸ਼ ਅਤੇ ਅਰਜੁਨ ਪੁੱਤਰ ਰਾਜੇਸ਼ ਕੁਮਾਰ ਵਾਸੀ ਬਸਤੀ ਹਾਈ ਸਕੂਲ ਜਲਾਲਾਬਾਦ ਏ.ਸੀ.ਦੀਆਂ ਚੋਰੀ ਕੀਤੀਆਂ ਤਾਂਬੇ ਦੀਆਂ ਪਾਈਪਾਂ ਵੇਚਣ ਲਈ ਮੁਕਤਸਰ ਰੋਡ ’ਤੇ ਬਣੇ ਫਲਾਈਓਵਰ ਦੇ ਹੇਠਾਂ ਹਨੂਮਾਨ ਮੰਦਰ ਦੇ ਸਾਹਮਣੇ ਕਿਸੇ ਕਬਾੜੀਏ ਦੀ ਉਡੀਕ ਵਿਚ ਬੈਠੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਚਿੱਟੇ ਦਾ ਨਸ਼ਾ ਕਰਦਾ ਇਕ ਵਿਅਕਤੀ ਕਾਬੂ - ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਦੇ ਇਕ ਵਿਅਕਤੀ ਕਾਬੂ ਕੀਤਾ ਹੈ।ਜਾਂਚ ਅਧਿਕਾਰੀ ਐੱਚ.ਸੀ. ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਰੇਲਵੇ ਓਵਰਬ੍ਰਿਜ ਜਲਾਲਾਬਾਦ ਦੇ ਹੇਠਾਂ ਪਹੁੰਚੀ ਤਾਂ ਉੱਥੇ ਇਕ ਵਿਅਕਤੀ ਪਿੱਲਰ ਕੋਲ ਬੈਠਾ ਹੈਰੋਇਨ ਦਾ ਨਸ਼ਾ ਕਰ ਰਿਹਾ ਸੀ। ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਕਾਬੂ ਕੀਤੇ ਵਿਅਕਤੀ ਦੀ ਪਛਾਣ ਅਸ਼ਵਨੀ ਕੁਮਾਰ ਉਰਫ਼ ਬੱਬਲੂ ਪੁੱਤਰ ਰਾਜ ਕਰਨ ਵਾਸੀ ਅਗਰਵਾਲ ਕਾਲੋਨੀ ਜਲਾਲਾਬਾਦ ਵਜੋਂ ਹੋਈ। ਉਸ ਕੋਲੋਂ ਇਕ ਲਾਈਟਰ, ਇਕ ਸਿਲਵਰ ਪੰਨੀ ਜਿਸ ’ਤੇ ਹੈਰੋਇਨ ਚਿਪਕੀ ਹੋਈ ਸੀ ਅਤੇ ਇਕ 10 ਰੁਪਏ ਦਾ ਭਾਰਤੀ ਕਰੰਸੀ ਨੋਟ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪਰਾਲੀ ਨੂੰ ਅੱਗ ਲਗਾਉਣ ਵਾਲੀ ਔਰਤ ਖ਼ਿਲਾਫ਼ ਮਾਮਲਾ ਦਰਜ ਥਾਣਾ ਅਮੀਰ ਖ਼ਾਸ ਪੁਲਿਸ ਨੇ ਪਰਾਲੀ ਨੂੰ ਅੱਗ ਲਗਾਉਣ ਵਾਲੀ ਔਰਤ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਸਬੰਧੀ 30 ਅਕਤੂਬਰ ਨੂੰ ਚਲਾਨ ਨੰਬਰ ਪੀ-2026/03/ਜੀ.ਐੱਚ.ਐੱਸ. ਰਾਹੀਂ ਰਿਪੋਰਟ ਪ੍ਰਾਪਤ ਹੋਈ ਸੀ। ਇਸ ਵਿਚ ਨਵੀਨ ਰਾਣੀ ਪੁੱਤਰੀ ਸ਼ਿੰਗਾਰਾ ਸਿੰਘ ਵਾਸੀ ਬਲੇਲ ਕੇ ਕਮਾਲ ਵਲੋਂ ਪਰਾਲੀ ਨੂੰ ਅੱਗ ਲਗਾਉਣ ਬਾਰੇ ਦੱਸਿਆ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਲੜਾਈ-ਝਗੜਾ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ - ਥਾਣਾ ਅਮੀਰ ਖ਼ਾਸ ਪੁਲਿਸ ਨੇ ਲੜਾਈ-ਝਗੜਾ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਏ.ਐੱਸ.ਆਈ.ਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਮੀਤ ਸਿੰਘ ਪੁੱਤਰ ਖ਼ਰੈਤ ਸਿੰਘ ਵਾਸੀ ਸ਼ੇਰ ਮੁਹੰਮਦ ਮਾਹੀਗੀਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 23 ਅਗਸਤ ਨੂੰ ਸ਼ਮਸ਼ੇਰ ਸਿੰਘ ਪੁੱਤਰ ਹਰਨਾਮ ਸਿੰਘ, ਅਨਮੋਲ ਸਿੰਘ ਪੁੱਤਰ ਸ਼ਮਸ਼ੇਰ ਸਿੰਘ, ਅਮਰੀਕ ਸਿੰਘ ਪੁੱਤਰ ਜਗੀਰ ਸਿੰਘ, ਬਲਵਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਅਤੇ ਜੋਗਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਸ਼ੇਰ ਮੁਹੰਮਦ ਮਾਹੀਗੀਰ ਨਾਲ ਲੜਾਈ ਹੋ ਗਈ ਸੀ, ਜਿਸ ਕਾਰਨ ਉਹ ਸਿਵਲ ਹਸਪਤਾਲ ਜਲਾਲਾਬਾਦ ਦਾਖਲ ਹੋਇਆ ਸੀ। ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ - ਥਾਣਾ ਅਮੀਰ ਖ਼ਾਸ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਫੌਜਾ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਅਤੇ ਵਾਹਨਾਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਢਾਣੀ ਭੰਡਾਰੀਆਂ ਵਾਲੀ ਅਮੀਰ ਖ਼ਾਸ ਕੋਲ ਪਹੁੰਚੀ ਤਾਂ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਤੇਜ਼ ਕਦਮੀਂ ਜਾਣ ਲੱਗਿਆ। ਸ਼ੱਕ ਦੇ ਆਧਾਰ ’ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਮੇਜਰ ਸਿੰਘ ਪੁੱਤਰ ਰਾਮ ਸਿੰਘ ਵਾਸੀ ਚੱਕ ਕਾਠਗੜ੍ਹ ਉਰਫ਼ ਦਰੋਗ਼ਾ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ - ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ 31 ਅਕਤੂਬਰ ਨੂੰ ਚੱਕ ਸੁਖੇਰਾ ਵਿਖੇ ਸੰਤਾ ਸਿੰਘ ਪੁੱਤਰ ਜੈ ਸਿੰਘ ਵਾਸੀ ਚੱਕ ਸੁਖੇਰਾ ਦੇ ਖੇਤਾਂ ਵਿਚ ਅੱਗ ਲੱਗਣ ਸਬੰਧੀ ਥਾਣਾ ਪੁਲਿਸ ਨੂੰ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਚੱਕ ਬਜੀਦਾ ਦੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ - ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਚੱਕ ਬਜੀਦਾ ਦੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਚੱਕ ਬਜੀਦਾ ਵਿਖੇ ਗੱਜਣ ਸਿੰਘ, ਬਲਵੰਤ ਸਿੰਘ, ਹਰਚੰਦ ਸਿੰਘ ਅਤੇ ਹਰਭਜਨ ਸਿੰਘ ਪੁੱਤਰ ਪਾਲਾ ਸਿੰਘ (ਬਾਕੀ ਸਫ਼ਾ 8 ’ਤੇ)