05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪੰਜਾਬ ਸਰਕਾਰ ਵਲੋਂ ਡਰੱਗ ਹੌਟ ਸਪੌਟਸ ਨੂੰ ਸੁਧਾਰਨ ਦਾ ਕੰਮ ਜਾਰੀ-ਨਵਦੀਪ ਕੰਧਵਾਲੀਆ

ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨੀ ਨੂੰ ਬਚਾਉਣ ਲਈ ਵਿੱਢੀ ਮੁਹਿੰਮ ਤਹਿਤ ਡਰੱਗ ਹੌਟਸਪੌਟਸ ਨੂੰ ਸੁਧਾਰਨ ਅਤੇ ਮੁੜ ਸੁਰਜੀਤ ਕਰਨ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਨਵਦੀਪ ਕੰਧਵਾਲੀਆ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ਿਆਂ ਦੇ ਅੱਡੇ, ਹੌਟਸਪੌਟ ਬਣੀਆਂ ਖੰਡਰ ਇਮਾਰਤਾਂ ਦੀ ਕਾਇਆ-ਕਲਪ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 05-11-2026
ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨੀ ਨੂੰ ਬਚਾਉਣ ਲਈ ਵਿੱਢੀ ਮੁਹਿੰਮ ਤਹਿਤ ਡਰੱਗ ਹੌਟਸਪੌਟਸ ਨੂੰ ਸੁਧਾਰਨ ਅਤੇ ਮੁੜ ਸੁਰਜੀਤ ਕਰਨ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਨਵਦੀਪ ਕੰਧਵਾਲੀਆ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ਿਆਂ ਦੇ ਅੱਡੇ, ਹੌਟਸਪੌਟ ਬਣੀਆਂ ਖੰਡਰ ਇਮਾਰਤਾਂ ਦੀ ਕਾਇਆ-ਕਲਪ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੰਵੇਦਨਸ਼ੀਲ ਥਾਵਾਂ ’ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦਾ ਕੰਮ ਵੀ ਨਿਰੰਤਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਓਟ ਸੈਂਟਰਾਂ ਅਤੇ ਨਸ਼ਾ ਮੁਕਤੀ ਕੇਂਦਰਾਂ ਰਾਹੀਂ ਪੀੜਤਾਂ ਦਾ ਮੁਫ਼ਤ ਇਲਾਜ ਕਰਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਰਿਹਾ ਹੈ। ਪਿੰਡਾਂ ਅਤੇ ਸ਼ਹਿਰਾਂ ਵਿਚ ਜਾਗਰੂਕਤਾ ਸੈਮੀਨਾਰ ਲਗਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਨਵਦੀਪ ਕੰਧਵਾਲੀਆ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪ੍ਰਸ਼ਾਸਨ ਦਾ ਸਾਥ ਦੇਣ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ ਪ੍ਰੈਗਾਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ, ਟੇਬਲੇਟਸ ਦੀ ਵਿੱਕਰੀ ’ਤੇ ਮੁਕੰਮਲ ਪਾਬੰਦੀ-ਜ਼ਿਲ੍ਹਾ ਮ... ਅਗਲੀ ਖ਼ਬਰ ਫ਼ਾਜ਼ਿਲਕਾ ਤੋਂ ਜੰਮੂ-ਕਟੜਾ (ਵੈਸ਼ਨੋ ਦੇਵੀ) ਲਈ ਜਲਦ ਚੱਲੇਗੀ ਇਕ ਹੋਰ ਨਵੀਂ ਰੇਲ ਗੱਡੀ-ਵਿਨੋਦ ਭਵਾਨੀਆ
Ad Position 24