05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਬਿਨਾਂ ਪੜਤਾਲ ਪਰਾਲੀ ਸਾੜਨ ਦੇ ਦੋਸ਼ ਹੇਠ ਪਰਚੇ ਦਰਜ ਕਰਨ ਦਾ ਵਿਰੋਧ ਕਰਾਂਗੇ-ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ

ਜ਼ੀਰਾ,5 ਨਵੰਬਰ (ਰਜਨੀਸ਼ ਕਥੂਰੀਆ)-ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪ੍ਰਮੁੱਖ ਕਿਸਾਨ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਨੇ ਕਿਹਾ ਹੈ ਕਿ ਪ੍ਰਸ਼ਾਸਨ ਵਲੋਂ ਬਿਨਾਂ ਪੜਤਾਲ ਕੀਤਿਆਂ ਕਿਸਾਨਾਂ ਅਤੇ ਔਰਤਾਂ ਵਿਰੁੱਧ ਪਰਾਲੀ ਸਾੜਨ ਦੇ ਦੋਸ਼ ਹੇਠ ਪਰਚੇ ਦਰਜ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪ੍ਰੈੱਸ ਨਾਲ ਇਹ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪਿੰਡ ਮੀਹਾਂ ਸਿੰਘ ਵਾਲਾ ਵਿਚ ਤਕਰੀਬਨ ਇਕ ਹਜ਼ਾਰ ਏਕੜ ਰਕਬੇ ਵਿਚ ਆਲੂਆਂ ਦੀ ਖੇਤੀ ਕੀਤੀ ਜਾਂਦੀ ਹੈ।

Ad Position 21
No active advertisement
ਅਜੀਤ ਡੈਸਕ 06-11-2026
ਜ਼ੀਰਾ,5 ਨਵੰਬਰ (ਰਜਨੀਸ਼ ਕਥੂਰੀਆ)-ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪ੍ਰਮੁੱਖ ਕਿਸਾਨ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਨੇ ਕਿਹਾ ਹੈ ਕਿ ਪ੍ਰਸ਼ਾਸਨ ਵਲੋਂ ਬਿਨਾਂ ਪੜਤਾਲ ਕੀਤਿਆਂ ਕਿਸਾਨਾਂ ਅਤੇ ਔਰਤਾਂ ਵਿਰੁੱਧ ਪਰਾਲੀ ਸਾੜਨ ਦੇ ਦੋਸ਼ ਹੇਠ ਪਰਚੇ ਦਰਜ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪ੍ਰੈੱਸ ਨਾਲ ਇਹ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪਿੰਡ ਮੀਹਾਂ ਸਿੰਘ ਵਾਲਾ ਵਿਚ ਤਕਰੀਬਨ ਇਕ ਹਜ਼ਾਰ ਏਕੜ ਰਕਬੇ ਵਿਚ ਆਲੂਆਂ ਦੀ ਖੇਤੀ ਕੀਤੀ ਜਾਂਦੀ ਹੈ। ਇਸ ਰਕਬੇ ਵਿਚ ਪਰਾਲੀ ਦੀ ਮਲਚਿੰਗ ਕਰਕੇ ਵਰਤੋਂ ਕੀਤੀ ਜਾਂਦੀ ਹੈ ਅਤੇ ਪਰਾਲੀ ਨੂੰ ਅੱਗ ਨਹੀ ਲਗਾਈ ਜਾਂਦੀ। ਉਨ੍ਹਾਂ ਦੱਸਿਆ ਕਿ ਪਿੰਡ ਵਿਚ ਬਿਜਲੀ ਦੇ ਸਰਕਟ ਵਿਚੋਂ ਨਿਕਲੀ ਚੰਗਿਆੜੀ ਕਾਰਨ ਲੱਗੀ ਅੱਗ ਨਾਲ ਇਕ ਏਕੜ ਤੋਂ ਵੀ ਘੱਟ ਰਕਬਾ ਸੜ ਗਿਆ ਸੀ, ਪਰ ਐਸ.ਡੀ.ਐਮ. ਜ਼ੀਰਾ ਵਲੋਂ ਬਿਨਾਂ ਪੜਤਾਲ ਕੀਤਿਆਂ 3 ਔਰਤਾਂ ਅਤੇ ਇਕ ਕਿਸਾਨ ਵਿਰੁੱਧ ਪਰਚਾ ਦਰਜ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਰਚੇ ਵਿਚ ਨਾਮਜ਼ਦ ਕੀਤੇ ਗਏ ਵਿਅਕਤੀਆਂ ਵਿਚ 1 ਔਰਤ ਅਜਿਹੀ ਵੀ ਹੈ, ਜਿਸ ਨੇ ਆਪਣੀ ਜ਼ਮੀਨ ਗ਼ਰੀਬ ਲੋਕਾਂ ਨੂੰ ਦਾਨ ਕੀਤੀ ਹੋਈ ਹੈ ਅਤੇ ਉਹ ਖ਼ੁਦ ਉਸ ਜ਼ਮੀਨ ਵਿਚ ਕੋਈ ਫ਼ਸਲ ਵੀ ਨਹੀਂ ਬੀਜਦੀ। ਇਸ ਦੇ ਬਾਵਜੂਦ ਉਸ ਵਿਰੁੱਧ ਵੀ ਪਰਚਾ ਦਰਜ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਨੇ ਕਿਹਾ ਕਿ ਪਿੰਡ ਮੀਹਾਂ ਸਿੰਘ ਵਾਲਾ ਵਿਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨਾ-ਮਾਤਰ ਹਨ ਅਤੇ ਇਹ ਪਿੰਡ ਜ਼ਿਲ੍ਹੇ ਦੇ ਉਨ੍ਹਾਂ ਪਿੰਡਾਂ ਵਿਚੋਂ ਹੈ,ਜਿੱਥੇ ਪਰਾਲੀ ਦੀ ਸੰਭਾਲ ਲਈ ਮੈਚਿੰਗ ਵਰਗੇ ਤਰੀਕੇ ਅਪਣਾਏ ਜਾਂਦੇ ਹਨ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਪੜਤਾਲ ਕਰਕੇ ਦਰਜ ਕੀਤਾ ਗਿਆ ਪਰਚਾ ਰੱਦ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਮਾਮਲੇ ਵੱਲ ਧਿਆਨ ਨਾ ਦਿੱਤਾ ਤਾਂ ਉਨ੍ਹਾਂ ਦੀ ਜਥੇਬੰਦੀ ਭਰਾਤਰੀ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਕੁਲਦੀਪ ਸਿੰਘ ਭੁੱਲਰ ਵਲੋਂ ਆਰਿਫ਼ ਕੇ ਵਿਖ਼ੇ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਖਿਡਾਰਨ ਸੁਨੀਤਾ ਨੇ ਅਥਲੈਟਿਕਸ ਖੇਡਾਂ ’ਚ ਸੋਨ ਤਗ਼ਮਾ ਜਿੱਤਿਆ
Ad Position 24