ਕੁਲਦੀਪ ਸਿੰਘ ਭੁੱਲਰ ਵਲੋਂ ਆਰਿਫ਼ ਕੇ ਵਿਖ਼ੇ ਦਫ਼ਤਰ ਦਾ ਉਦਘਾਟਨ
ਮੱਲਾਂਵਾਲਾ , 5 ਨਵੰਬਰ (ਬਲਬੀਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਆਪ ਆਗੂ ਕੁਲਦੀਪ ਸਿੰਘ ਭੁੱਲਰ ਵਲੋਂ ਹਲਕੇ ਵਿਚ ਪਾਰਟੀ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਪਿੰਡ ਆਰਿਫ਼ ਕੇ ਵਿਖੇ ਚੌਥੇ ਪਾਰਟੀ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਮੱਲਾਂਵਾਲਾ , 5 ਨਵੰਬਰ (ਬਲਬੀਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਆਪ ਆਗੂ ਕੁਲਦੀਪ ਸਿੰਘ ਭੁੱਲਰ ਵਲੋਂ ਹਲਕੇ ਵਿਚ ਪਾਰਟੀ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਪਿੰਡ ਆਰਿਫ਼ ਕੇ ਵਿਖੇ ਚੌਥੇ ਪਾਰਟੀ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ। ਦਫ਼ਤਰ ਦੇ ਉਦਘਾਟਨ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਭੁੱਲਰ ਨੇ ਕਿਹਾ ਕਿ ਇਹ ਦਫ਼ਤਰ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਹਲਕੇ ਦੇ ਵਿਕਾਸ ਕਾਰਜਾਂ ਵਿਚ ਮੁੱਖ ਧੁਰਾ ਸਾਬਤ ਹੋਵੇਗਾ। ਓਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਇਲਮੇਵਾਲਾ, ਬਲਾਕ ਪ੍ਰਧਾਨ ਪਿੱਪਲ ਸਿੰਘ, ਆਰਿਫ਼ ਕੇ ਤੋਂ ਸੰਦੀਪ ਧਵਨ ਬਲਾਕ ਪ੍ਰਧਾਨ, ਡਾ ਬੋਹੜ ਸਿੰਘ, ਸਰਪੰਚ ਗੁਰਦੇਵ ਸਿੰਘ, ਸਰਪੰਚ ਗੁਰਪ੍ਰੀਤ ਸਿੰਘ, ਡਾ ਗੁਰਪ੍ਰੀਤ ਸਿੰਘ ਬਸਤੀ ਕਿਸ਼ਨ ਸਿੰਘ ਵਾਲਾ, ਚਰਨਜੀਤ ਸਿੰਘ ਬਸਤੀ ਕਿਸ਼ਨ ਸਿੰਘ ਵਾਲਾ, ਸਰਪੰਚ ਸਨਜੀਤ ਸਿੰਘ ਹਾਮਦ ਚੱਕ, ਸਿਕੰਦਰ ਸਿੰਘ, ਸਰਪੰਚ ਸੁਰਜੀਤ ਸਿੰਘ ਗੁਰਦਿੱਤੀ ਵਾਲਾ, ਸੁਰਿੰਦਰ ਸਿੰਘ ਗੋਰਾ ਬੰਡਾਲਾ, ਜਗਤਾਰ ਸਿੰਘ ਕਮਾਲੇ ਵਾਲਾ, ਮੁਖ਼ਤਿਆਰ ਸਿੰਘ ਸਾਬਕਾ ਸਰਪੰਚ ਜੈਮਲ ਵਾਲਾ, ਜੁਗਰਾਜ ਸਿੰਘ ਇਲਮੇਵਾਲਾ, ਕਸ਼ਮੀਰ ਸਿੰਘ ਚੰਦੇ ਵਾਲੀ ਵਸਤੀ, ਪ੍ਰਗਟ ਸਿੰਘ ਬੱਗੇ ਵਾਲਾ ਆਦਿ ਸਮੇਤ ਵੱਡੀ ਗਿਣਤੀ ’ਚ ਸਮਰਥਕ ਹਾਜ਼ਰ ਸਨ।